06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਮੁਹਾਲੀ ਵਲੋਂ ਪਲੇਸਮੈਂਟ ਕੈਂਪ ਅੱਜ

ਅਜੀਤ ਡੈਸਕ 17-06-2025

ਐੱਸ. ਏ. ਐੱਸ. ਨਗਰ, 16 ਜੂਨ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੁਜ਼ਗਾਰ ਤਹਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਮੁਹਾਲੀ ਵਲੋਂ 17 ਜੂਨ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਸਰੀ ਮੰਜ਼ਿਲ 'ਤੇ ਸਥਿਤ ਕਮਰਾ ਨੰ. 461 ਵਿਖੇ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਮੁਹਾਲੀ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ 'ਚ ਡੈਨੋਨ ਨਟੂਰਿਸ਼ਾ ਕੰਪਨੀ ਵਲੋਂ ਯੋਗ ਉਮੀਦਵਾਰਾਂ ਦੀ ਟਰੇਨੀ/ਮਸ਼ੀਨ ਆਪ੍ਰੇਟਰ ਦੀ ਆਸਾਮੀ ਲਈ ਭਰਤੀ ਕੀਤੀ ਜਾਵੇਗੀ | ਚੁਣੇ ਗਏ ਉਮੀਦਵਾਰਾਂ ਨੂੰ ਕੰਪਨੀ ਅਨੁਸਾਰ 25 ਹਜ਼ਾਰ ਰੁ. ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ, ਜਦ ਕਿ ਉਨ੍ਹਾਂ ਦੇ ਕੰਮ ਕਰਨ ਦਾ ਸਥਾਨ ਲਾਲੜੂ (ਮੁਹਾਲੀ) ਹੋਵੇਗਾ | ਪਲੇਸਮੈਂਟ ਕੈਂਪ 'ਚ ਸਿਰਫ਼ ਉਹ ਲੜਕੇ ਭਾਗ ਲੈ ਸਕਦੇ ਹਨ, ਜਿਨ੍ਹਾਂ ਦੀ ਉਮਰ 19 ਤੋਂ 23 ਸਾਲ ਦੇ ਵਿਚਕਾਰ ਹੋਵੇਗੀ ਤੇ ਘੱਟੋ ਘੱਟ ਵਿੱਦਿਅਕ ਯੋਗਤਾ ਬਾਰਵ੍ਹੀਂ (65 ਫ਼ੀਸਦੀ ਜਾਂ ਇਸ ਤੋਂ ਵੱਧ) ਪਾਸ ਹੋਵੇਗੀ | ਉਨ੍ਹਾਂ ਦੱਸਿਆ ਕਿ ਇਸ ਕੈਂਪ ਲਈ ਉਮੀਦਵਾਰ ਆਪਣੇ ਆਪ ਨੂੰ ਲਿੰਕ 'ਤੇ ਰਜਿਸਟਰ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਕੈਂਪ 'ਚ ਭਾਗ ਲੈਣ ਮੌਕੇ ਆਪਣੀ ਯੋਗਤਾ ਦੇ ਅਸਲ ਸਰਟੀਫ਼ਿਕੇਟ, ਆਧਾਰ ਕਾਰਡ, ਪੈਨ ਕਾਰਡ ਤੇ ਰਿਜ਼ੀਊਮ ਆਦਿ ਨਾਲ ਲੈ ਕੇ ਆਉਣ ਨੂੰ ਯਕੀਨੀ ਬਣਾਉਣ |

ਪਿਛਲੀ ਖ਼ਬਰ ਅਮਰਾਵਤੀ 'ਚ ਹੋਈ ਮੇਅਰਾਂ ਦੀ ਦੋ ਰੋਜ਼ਾ ਆਲ ਇੰਡੀਆ ਮੇਅਰ ਕਾਨਫ਼ਰੰਸ 'ਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਲਿਆ ਭਾਗ... ਅਗਲੀ ਖ਼ਬਰ ਮੁਹਾਲੀ ਪੁਲਿਸ ਵਲੋਂ ਅਫ਼ੀਮ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।