17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਸੀ. ਆਈ. ਏ. ਸਟਾਫ਼ ਦੀ ਟੀਮ 'ਤੇ ਗੋਲੀਆਂ ਚਲਾਉਣ ਵਾਲਾ ਮੁਲਜ਼ਮ ਹਸਪਤਾਲ 'ਚੋਂ ਡਿਸਚਾਰਜ <br/>

ਅਜੀਤ ਡੈਸਕ 18-06-2025
ਐੱਸ. ਏ. ਐੱਸ. ਨਗਰ, 17 ਜੂਨ (ਕਪਿਲ ਵਧਵਾ)-ਬੀਤੇ ਐਤਵਾਰ ਦੀ ਰਾਤ ਕਤਲ ਦਾ ਮੁਲਜ਼ਮ ਸੰਦੀਪ, ਜੋ ਕਿ ਪੁਲਿਸ ਮੁਕਾਬਲੇ ਦੌਰਾਨ ਜ਼ਖ਼ਮੀ ਹੋ ਗਿਆ ਸੀ, ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ | ਅੱਜ ਪੁਲਿਸ ਵਲੋਂ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਡਿਊਟੀ ਮੈਜਿਸਟ੍ਰੇਟ ਵਲੋਂ ਉਸ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ 15 ਜੂਨ ਨੂੰ ਸੀ. ਆਈ. ਏ. ਸਟਾਫ਼ ਨੂੰ ਗੁਪਤ ਸੂਚਨਾ ਮਿਲੀ ਸੀ ਕਿ 25 ਮਈ ਨੂੰ ਹੋਏ ਇਕ ਕਤਲ ਦੇ ਮਾਮਲੇ ਵਿਚ ਲੋੜੀਂਦਾ ਮੁਲਜ਼ਮ ਮੁਹਾਲੀ ਵਿਖੇ ਹਥਿਆਰਾਂ ਸਮੇਤ ਘੁੰਮ ਰਿਹਾ ਹੈ | ਇਸ ਸੂਚਨਾ 'ਤੇ ਕਾਰਵਾਈ ਕਰਦਿਆ ਜਦੋਂ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਸਥਾਨਕ ਸੈਕਟਰ-76 ਦੇ ਨਜ਼ਦੀਕ ਪਹੁੰਚੀ ਤਾਂ ਖ਼ੁਦ ਨੂੰ ਘੇਰਾ ਪੈਂਦਾ ਵੇਖ ਮੁਲਜ਼ਮ ਨੇ ਪੁਲਿਸ ਅਧਿਕਾਰੀਆਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਉਸ ਦੀ ਲੱਤ ਵਿਚ ਗੋਲੀ ਵੱਜਣ ਕਾਰਨ ਉਹ ਜ਼ਖ਼ਮੀ ਹੋ ਗਿਆ, ਜਿਸ ਦੇ ਚਲਦਿਆਂ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਫੇਜ਼-6 ਮੁਹਾਲੀ ਵਿਖੇ ਦਾਖ਼ਲ ਕਰਵਾਇਆ ਗਿਆ | ਮੁਲਜ਼ਮ ਦੇ ਇਲਾਜ਼ ਉਪਰੰਤ ਉਸ ਨੂੰ ਥਾਣਾ ਫੇਜ਼-1 ਦੀ ਪੁਲਿਸ ਵਲੋਂ ਅਦਾਲਤ ਵਿਖੇ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ | ਇਸ ਤੋਂ ਅਗਲੇਰੀ ਕਾਰਵਾਈ ਦੌਰਾਨ ਸੀ. ਆਈ. ਏ. ਸਟਾਫ਼ ਦੇ ਅਧਿਕਾਰੀ ਉਕਤ ਮੁਲਜ਼ਮ ਤੋਂ ਪੁਲਿਸ ਨਾਲ ਹੋਈ ਮੁੱਠਭੇੜ ਸੰਬੰਧੀ ਪੁੱਛਗਿੱਛ ਕਰਨਗੇ ਅਤੇ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਉਹ ਹੇਮੰਤ ਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਉਪਰੰਤ ਮੁਹਾਲੀ ਵਿਖੇ ਕੀ ਕਰਨ ਆਇਆ ਸੀ |

ਪਿਛਲੀ ਖ਼ਬਰ ਦੁਕਾਨ ਦੇ ਤਾਲੇ ਤੋੜ ਕੇ 60 ਹਜ਼ਾਰ ਰੁ. ਦੀ ਨਕਦੀ ਤੇ 8 ਲੱਖ ਦੇ ਚੈੱਕ ਕੀਤੇ ਚੋਰੀ ਅਗਲੀ ਖ਼ਬਰ ਪਿੰਡ ਸਮਗੌਲੀ ਵਿਖੇ ਕੋਲਡ ਡਰਿੰਕ ਖ਼ਰੀਦਣ ਵੇਲੇ ਦੁਕਾਨਦਾਰ ਨਾਲ ਹੋਈ ਤਕਰਾਰ ਲੜਾਈ 'ਚ ਬਦਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।