ਮੁਬਾਰਕਪੁਰ ਸੜਕ 'ਤੇ ਉੱਡਦੀ ਧੂੜ-ਮਿੱਟੀ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ
ਅਜੀਤ ਡੈਸਕ
18-06-2025
ਸਥਾਨਕ ਵਸਨੀਕਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੜਕਾਂ 'ਤੇ ਉੱਡਣ ਵਾਲੀ ਧੂੜ-ਮਿੱਟੀ ਨੂੰ ਰੋਕਣ ਅਤੇ ਕਰੈਸ਼ਰਾਂ ਕਾਰਨ ਫੈਲ ਰਹੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਦਮ ਚੁੱਕੇ ਜਾਣ |
ਖੇਤਰ ਦੇ ਲੋਕਾਂ ਦੀ ਸਿਹਤ 'ਤੇ ਪੈ ਰਹੇ ਨੇ ਗੰਭੀਰ ਪ੍ਰਭਾਵ
ਸਥਾਨਕ ਵਸਨੀਕਾਂ ਨੇ ਕਿਹਾ ਕਿ ਕਰੈਸ਼ਰਾਂ ਕਰਕੇ ਉੱਡਣ ਵਾਲੀ ਧੂੜ-ਮਿੱਟੀ ਰਾਹੀਂ ਫੈਲ ਰਹੇ ਪ੍ਰਦੂਸ਼ਣ ਕਾਰਨ ਲੋਕਾਂ ਦੀ ਸਿਹਤ 'ਤੇ ਗੰਭੀਰ ਪ੍ਰਭਾਵ ਪੈ ਰਹੇ ਹਨ |
ਇਸ ਪ੍ਰਦੂਸ਼ਣ ਨਾਲ ਲੋਕਾਂ ਨੂੰ ਸਾਹ ਦੀਆਂ ਬਿਮਾਰੀਆਂ ਜਿਵੇਂ ਕਿ ਦਮਾ, ਬ੍ਰੌਨਕਾਈਟਿਸ, ਨਮੂਨੀਆ, ਖੰਘ ਅਤੇ ਗਲੇ ਦੀਆਂ ਸਮੱਸਿਆਵਾਂ ਆਦਿ ਹੋ ਰਹੀਆਂ ਹਨ | ਇਸ ਤੋਂ ਇਲਾਵਾ ਹਵਾ 'ਚ ਮਿਲਣ ਵਾਲੇ ਜ਼ਹਿਰੀਲੇ ਕਣ ਫੇਫੜਿਆਂ ਦੇ ਕੈਂਸਰ ਅਤੇ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵਧਾਉਂਦੇ ਹਨ | ਇਸ ਦੇ ਨਾਲ ਹੀ ਅੱਖਾਂ 'ਚ ਜਲਣ, ਖਾਰਸ਼ ਅਤੇ ਸਿਰ ਦਰਦ ਵਰਗੀਆਂ ਸਮੱਸਿਆਵਾਂ ਵੀ ਵਧ ਰਹੀਆਂ ਹਨ | ਪ੍ਰਦੂਸ਼ਣ ਕਾਰਨ ਸਥਾਨਕ ਵਸਨੀਕਾਂ ਦੀ ਜੀਵਨ ਸ਼ੈਲੀ 'ਤੇ ਨਕਾਰਾਤਮਕ ਅਸਰ ਪੈ ਰਿਹਾ ਹੈ, ਜਿਸ ਪਾਸੇ ਕੋਈ ਧਿਆਨ ਨਹੀਂ ਦੇ ਰਿਹਾ |