16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਕਿਸਾਨ ਜਥੇਬੰਦੀਆਂ ਨੇ ਪੁਰਾਣੀ ਲੈਂਡ ਪੂਲਿੰਗ ਪਾਲਿਸੀ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਸੌਂਪਿਆ ਮੰਗ-ਪੱਤਰ

ਗਮਾਡਾ ਦਫ਼ਤਰ ਵਿਖੇ ਪੁਰਾਣੀ ਲੈਂਡ ਪੂਲਿੰਗ ਪਾਲਿਸੀ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਮੰਗ-ਪੱਤਰ ਸੌਂਪਦੇ ਹੋਏ ਕਿਸਾਨ ਆਗੂ | ਤਸਵੀਰ : ਵਰਿੰਦਰਜੀਤ ਸਿੰਘ <br/> 18-06-2025
ਐੱਸ. ਏ. ਐੱਸ. ਨਗਰ, 17 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਪੁੱਡਾ ਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਮੰਗ-ਪੱਤਰ ਸੌਂਪ ਕੇ ਪੰਜਾਬ ਸਰਕਾਰ ਵਲੋਂ ਨਵੀਂ ਬਣਾਈ ਗਈ ਲੈਂਡ ਪੂਲਿੰਗ ਪਾਲਿਸੀ ਨੂੰ ਤੁਰੰਤ ਵਾਪਸ ਲੈ ਕੇ ਪੁਰਾਣੀ ਲੈਂਡ ਪੂਲਿੰਗ ਪਾਲਿਸੀ ਨੂੰ ਲਾਗੂ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਕਿਸਾਨ ਆਗੂਆਂ ਪਰਮਦੀਪ ਸਿੰਘ ਬੈਦਵਾਣ, ਕਿ੍ਪਾਲ ਸਿੰਘ, ਦਰਸ਼ਨ ਸਿੰਘ, ਕਮਲਜੀਤ ਸਿੰਘ, ਤਰਲੋਚਨ ਸਿੰਘ, ਜਸਬੀਰ ਸਿੰਘ, ਅਮਰ ਸਿੰਘ, ਬਲਵਿੰਦਰ ਸਿੰਘ, ਹਰਜੀਤ ਸਿੰਘ ਤੇ ਪਰਮਜੀਤ ਸਿੰਘ ਨੇ ਦੱਸਿਆ ਕਿ ਮੰਗ-ਪੱਤਰ ਦੀਆਂ ਕਾਪੀਆਂ ਮੁੱਖ ਮੰਤਰੀ ਪੰਜਾਬ, ਮੁੱਖ ਸਕੱਤਰ ਪੰਜਾਬ ਅਤੇ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੂੰ ਵੀ ਭੇਜੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਮੰਗ-ਪੱਤਰ ਵਿਚ ਨਵੀਂ ਪਾਲਿਸੀ ਅਨੁਸਾਰ 1 ਤੋਂ 3 ਕਨਾਲ ਭੌਂ ਦੇ ਮਾਲਕਾਂ ਨੂੰ ਬਣਦਾ ਕਮਰਸ਼ੀਅਲ ਰਕਬਾ ਨਹੀਂ ਦਿੱਤਾ ਜਾ ਰਿਹਾ ਹੈ, ਜਦਕਿ ਸਰਕਾਰ ਵਲੋਂ ਕਿਹਾ ਜਾ ਰਿਹਾ ਹੈ ਕਿ ਰਿਹਾਇਸ਼ੀ ਰਕਬੇ ਵਿਚ ਵਾਧਾ ਕੀਤਾ ਗਿਆ ਹੈ, ਪਰ ਅਜਿਹੀ ਕੋਈ ਮੰਗ ਭੌਂ-ਮਾਲਕਾਂ ਵਲੋਂ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਜ਼ਮੀਨ ਮਾਲਕਾਂ ਨੂੰ ਵਿਸ਼ਵਾਸ ਵਿਚ ਲੈ ਕੇ ਲੈਂਡ ਪੂਲਿੰਗ ਪਾਲਿਸੀ ਤਿਆਰ ਕੀਤੀ ਜਾਂਦੀ ਸੀ, ਜੋ ਕਿ ਹਮੇਸ਼ਾ ਸਫ਼ਲ ਰਹੀ, ਪਰ ਮੌਜੂਦਾ 'ਆਪ' ਸਰਕਾਰ ਵਲੋਂ ਸਿਰਫ਼ ਵੱਡੇ ਬਿਲਡਰਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਪਾਲਿਸੀ ਤਿਆਰ ਕੀਤੀ ਗਈ ਹੈ, ਜਿਸ ਵਿਚ 1-3 ਕਨਾਲ ਦੇ ਜ਼ਮੀਨ ਮਾਲਕਾਂ ਨੂੰ ਲੁੱਟਿਆ ਜਾ ਰਿਹਾ ਹੈ | ਆਗੂਆਂ ਨੇ ਪੰਜਾਬ ਸਰਕਾਰ ਤੋਂ ਜਲਦ ਤੋਂ ਜਲਦ ਪੁਰਾਣੀ ਲੈਂਡ ਪੂਲਿੰਗ ਪਾਲਿਸੀ ਨੂੰ ਲਾਗੂ ਕਰਨ ਦੀ ਮੰਗ ਕੀਤੀ ਹੈ |
ਪਿਛਲੀ ਖ਼ਬਰ ਡਾ. ਕੇ. ਲਕਸ਼ਮਣ ਨੇ ਜਾਤੀਗਤ ਜਨਗਣਨਾ ਵਿਸ਼ੇ 'ਤੇ ਕਰਵਾਏ ਸੈਮੀਨਾਰ 'ਚ ਲਿਆ ਭਾਗ <br/> ਅਗਲੀ ਖ਼ਬਰ ਡੇਰਾਬੱਸੀ ਥਾਣੇ 'ਚ ਪਏ ਕੈਮੀਕਲ ਦੇ ਡਰੰਮ ਤੇ ਸੈਂਕੜੇ ਵਾਹਨਾਂ ਨਾਲ ਵਾਪਰ ਸਕਦਾ ਵੱਡਾ ਹਾਦਸਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।