28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

'ਆਪ' ਆਗੂਆਂ ਵਲੋਂ ਇਲਾਕੇ ਦੇ ਲੋਕਾਂ ਨੂੰ ਬਿਜਲੀ ਦੀ ਸੰਜਮ ਨਾਲ ਵਰਤੋਂ ਕਰਨ ਦੀ ਅਪੀਲ <br/>

ਅਜੀਤ ਡੈਸਕ 19-06-2025
ਕੁਰਾਲੀ, 18 ਜੂਨ (ਹਰਪ੍ਰੀਤ ਸਿੰਘ)-ਸੂਬੇ 'ਚ ਪੈ ਰਹੀ ਅੱਤ ਦੀ ਗਰਮੀ ਦੌਰਾਨ ਬਿਜਲੀ ਦੀ ਮੰਗ 'ਚ ਹੋਏ ਜ਼ਬਰਦਸਤ ਵਾਧੇ ਨੂੰ ਦੇਖਦੇ ਹੋਏ ਸਥਾਨਕ ਮਾਰਕੀਟ ਕਮੇਟੀ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰੀਸ਼ ਰਾਣਾ ਅਤੇ ਬਲਾਕ ਪ੍ਰਧਾਨ ਨਵਦੀਪ ਸਿੰਘ ਸੈਣੀ ਨੇ ਇਲਾਕੇ ਦੇ ਲੋਕਾਂ ਨੂੰ ਬਿਜਲੀ ਦੀ ਸੰਜ਼ਮ ਨਾਲ ਵਰਤੋਂ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਬਿਜਲੀ ਸਪਲਾਈ ਨੂੰ ਨਿਰਵਿਘਨ ਜਾਰੀ ਰੱਖਿਆ ਜਾ ਸਕੇ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰੀਸ਼ ਰਾਣਾ ਤੇ ਬਲਾਕ ਪ੍ਰਧਾਨ ਨਵਦੀਪ ਸਿੰਘ ਸੈਣੀ ਨੇ ਕਿਹਾ ਕਿ ਅੱਤ ਦੀ ਇਸ ਗਰਮੀ ਕਾਰਨ ਏਅਰ ਕੰਡੀਸ਼ਨਰਾਂ ਅਤੇ ਕੂਲਰਾਂ ਦੀ ਹਰ ਪਾਸੇ ਵਰਤੋਂ ਬਹੁਤ ਜ਼ਿਆਦਾ ਵਧ ਗਈ ਹੈ, ਜਿਸ ਕਾਰਨ ਸਥਾਨਕ ਇਲਾਕੇ ਦੇ ਬਿਜਲੀ ਦੇ ਗਰਿੱਡਾਂ 'ਤੇ ਭਾਰੀ ਲੋਡ ਪੈ ਰਿਹਾ ਹੈ | ਉਨ੍ਹਾਂ ਸਥਾਨਕ ਸ਼ਹਿਰ ਤੇ ਇਲਾਕੇ ਦੇ ਪਿੰਡਾਂ ਦੇ ਲੋਕਾਂ ਨੂੰ ਪਾਵਰਕੌਮ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਵਿਅਕਤੀ ਦਾ ਛੋਟਾ ਜਿਹਾ ਯੋਗਦਾਨ ਵੀ ਬਿਜਲੀ ਦੀ ਮੰਗ 'ਚ ਵੱਡਾ ਫਰਕ ਪਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਕੁਝ ਦਿਨਾਂ ਵਿਚ ਬਾਰਿਸ਼ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਭਾਰੀ ਰਾਹਤ ਮਿਲਣ ਦੀ ਉਮੀਦ ਹੈ |

ਪਿਛਲੀ ਖ਼ਬਰ ਸੰਤ ਬਾਬਾ ਵਰਿਆਮ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਕੌਮੀ ਮਾਰਗ ਨੂੰ ਪਾਰ ਕਰ ਰਹੇ ਨੌਜਵਾਨ ਦੀ ਕਾਰ ਦੀ ਟੱਕਰ ਕਾਰਨ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।