28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਸੰਤ ਬਾਬਾ ਵਰਿਆਮ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/>

ਅਜੀਤ ਡੈਸਕ 19-06-2025
ਮੁੱਲਾਂਪੁਰ ਗਰੀਬਦਾਸ, 18 ਜੂਨ (ਦਿਲਬਰ ਸਿੰਘ ਖੈਰਪੁਰ)-ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਦੇ ਬਾਨੀ ਸੱਚਖੰਡ ਵਾਸੀ ਸੰਤ ਬਾਬਾ ਵਰਿਆਮ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਇਕ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ | ਟਰੱਸਟ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਦੀ ਅਗਵਾਈ 'ਚ ਕਰਵਾਏ ਗਏ ਇਸ ਸਮਾਗਮ 'ਚ ਦੂਰੋਂ ਨੇੜਿਓਾ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਲੁਆਈ | ਸਮਾਗਮ 'ਚ ਟਰੱਸਟ ਦੇ ਜਥਿਆਂ ਤੋਂ ਇਲਾਵਾ ਰਾਗੀ ਗੁਰਪ੍ਰੀਤ ਸਿੰਘ ਫ਼ਰੀਦਕੋਟ, ਬੀਬੀ ਉਜਾਗਰ ਕੌਰ ਰਤਵਾੜਾ ਸਾਹਿਬ, ਭਾਈ ਹਰਪਾਲ ਸਿੰਘ ਸਨੇਹੀ, ਭਾਈ ਮੱਖਣ ਸਿੰਘ ਮਨੀਲਾ, ਬਾਬਾ ਗੁਰਦੇਵ ਸਿੰਘ ਬਨੰੂੜ ਵਾਲਿਆਂ, ਭਾਈ ਮਨਪ੍ਰੀਤ ਸਿੰਘ, ਬਾਬਾ ਜਸਵਿੰਦਰ ਸਿੰਘ ਘੋਲਾ ਤੇ ਬਾਬਾ ਹਰਪਾਲ ਸਿੰਘ ਰਤਵਾੜਾ ਸਾਹਿਬ ਸਮੇਤ ਕਥਾਵਾਚਕਾਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ | ਇਸੇ ਦੌਰਾਨ ਟਰੱਸਟ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਦੇ ਜਥੇ ਨੇ ਸੰਤ ਬਾਬਾ ਵਰਿਆਮ ਸਿੰਘ ਦੇ ਜੀਵਨ ਅਤੇ ਪਰਉਪਕਾਰੀ ਕਾਰਜਾਂ 'ਤੇ ਚਾਨਣਾ ਪਾਉਂਦਿਆਂ ਸਮੁੱਚੀ ਸੰਗਤ ਨੂੰ ਸਮਾਜ ਸੇਵਾ ਤੇ ਭਗਤੀ ਦੇ ਮਾਰਗ 'ਤੇ ਚੱਲਣ ਸੰਬੰਧੀ ਪ੍ਰੇਰਿਤ ਕੀਤਾ | ਸਮਾਗਮ 'ਚ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਤੇ ਹੋਰਨਾਂ ਸ਼ਖ਼ਸੀਅਤਾਂ ਨੇ ਵੀ ਉਚੇਚੇ ਤੌਰ 'ਤੇ ਹਾਜ਼ਰੀ ਭਰਦਿਆਂ ਰਤਵਾੜਾ ਸਾਹਿਬ ਟਰੱਸਟ ਦੇ ਲੋਕ ਭਲਾਈ ਕਾਰਜਾਂ ਦੀ ਪ੍ਰਸ਼ੰਸਾ ਕੀਤੀ | ਇਸ ਮੌਕੇ ਅੰਮਿ੍ਤ ਸੰਚਾਰ ਵੀ ਕਰਵਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ਪ੍ਰਾਣੀ ਖੰਡੇ ਬਾਟੇ ਦਾ ਅੰਮਿ੍ਤ ਛਕ ਕੇ ਗੁਰੂ ਵਾਲੇ ਬਾਣੇ | ਸਮਾਗਮ ਦੌਰਾਨ ਮਾਹਿਰ ਡਾਕਟਰੀ ਟੀਮ ਵਲੋਂ ਮਰੀਜ਼ਾਂ ਦੀਆਂ ਅੱਖਾਂ ਜਾਂਚ ਕੀਤੀ ਗਈ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਇਸ ਮੌਕੇ ਟਰੱਸਟ ਅਧੀਨ ਚੱਲਦੇ ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਤੇ ਸੰਤ ਵਰਿਆਮ ਸਿੰਘ ਮੈਮੋਰੀਅਲ ਪਬਲਿਕ ਸਕੂਲ ਦੇ ਸਾਲਾਨਾ ਪ੍ਰੀਖਿਆਵਾਂ 'ਚ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਹੋਣਹਾਰ ਬੱਚਿਆਂ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਸਮਾਗਮ ਦੌਰਾਨ ਅਰਦਾਸ ਦੀ ਸੇਵਾ ਭਾਈ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ, ਜਦਕਿ ਸਟੇਜ਼ ਸਕੱਤਰ ਦੀ ਸੇਵਾ ਇੰਜ. ਜਸਵੰਤ ਸਿੰਘ ਨੇ ਨਿਭਾਈ |

ਪਿਛਲੀ ਖ਼ਬਰ ਡੇਰਾਬੱਸੀ ਰੇਲਵੇ ਓਵਰ ਬਿ੍ਜ ਸਰਵਿਸ ਸੜਕ ਨੇੜੇ ਪਿਆ ਖੱਡਾ ਸਰਕਾਰ ਲਈ ਗਲੇ ਦੀ ਹੱਡੀ ਬਣਿਆ <br/> ਅਗਲੀ ਖ਼ਬਰ 'ਆਪ' ਆਗੂਆਂ ਵਲੋਂ ਇਲਾਕੇ ਦੇ ਲੋਕਾਂ ਨੂੰ ਬਿਜਲੀ ਦੀ ਸੰਜਮ ਨਾਲ ਵਰਤੋਂ ਕਰਨ ਦੀ ਅਪੀਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।