28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਦੀ ਠੱਗੀ ਮਾਰਨ ਦੇ ਦੋਸ਼ ਹੇਠ ਮੁਲਜ਼ਮ ਕਾਬੂ

ਅਜੀਤ ਡੈਸਕ 19-06-2025
ਪੰਚਕੂਲਾ, 18 ਜੂਨ (ਕਪਿਲ)-ਐਂਟੀ ਇੰਮੀਗ੍ਰੇਸ਼ਨ ਫਰੌਡ ਯੂਨਿਟ ਦੀ ਟੀਮ ਵਲੋਂ ਇਕ ਮਹਿਲਾ ਨੂੰ ਯੂ. ਐਸ. ਏ. ਭੇਜਣ ਦੇ ਨਾਂਅ 'ਤੇ 50 ਲੱਖ ਰੁ. ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਜਲੰਧਰ (ਪੰਜਾਬ) ਤੋਂ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਂਟੀ ਇੰਮੀਗ੍ਰੇਸ਼ਨ ਫਰੋਡ ਯੂਨਿਟ ਦੇ ਇੰਚਾਰਜ ਤੇਜਿੰਦਰਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੇ ਖ਼ਿਲਾਫ਼ ਧੋਖਾਧੜੀ ਦੇ ਕਈ ਹੋਰ ਮਾਮਲੇ ਵੀ ਦਰਜ ਹਨ | ਉਨ੍ਹਾਂ ਦੱਸਿਆ ਕਿ ਇਸ ਧੋਖਾਧੜੀ 'ਚ ਮੁਲਜ਼ਮ ਦੇ ਨਾਲ ਸ਼ਾਮਿਲ ਹੋਰਨਾਂ ਸਾਥੀਆਂ ਨੂੰ ਵੀ ਜਲਦ ਕਾਬੂ ਕਰਕੇ ਸਲਾਖਾਂ ਪਿੱਛੇ ਭੇਜਿਆ ਜਾਵੇਗਾ | ਇਸ ਤੋਂ ਇਲਾਵਾ ਮੁਲਜ਼ਮ ਤੋਂ ਠੱਗੀ ਦੇ ਪੈਸੇ ਵੀ ਰਿਕਵਰ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਪੀੜਤਾ ਜੋਤਸਨਾ ਗੁੱਜਰ ਨੂੰ ਯੂ. ਐਸ. ਏ. ਭੇਜਣ ਦੇ ਨਾਂਅ 'ਤੇ ਉਸ ਨਾਲ 50 ਲੱਖ ਰੁ. ਦੀ ਠੱਗੀ ਮਾਰੀ ਗਈ ਸੀ | ਇਸ ਮਾਮਲੇ 'ਚ ਕਾਰਵਾਈ ਕਰਦੇ ਹੋਏ ਉਨ੍ਹਾਂ ਦੀ ਯੂਨਿਟ ਨੇ ਮਾਮਲਾ ਦਰਜ ਕਰਕੇ ਇਸ ਮੁਲਜ਼ਮ ਨੂੰ ਜਲੰਧਰ ਤੋਂ ਗਿ੍ਫ਼ਤਾਰ ਕਰ ਲਿਆ | ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਰਾਜਨ ਗੁਲਾਟੀ ਵਜੋਂ ਹੋਈ, ਜਿਸ ਨੂੰ ਅਦਾਲਤ 'ਚ ਪੇਸ਼ ਕਰਕੇ ਉਸ ਦਾ ਪੁਲਿਸ ਦਾ ਰਿਮਾਂਡ ਲਿਆ ਜਾਵੇਗਾ ਅਤੇ ਇਸ ਮਾਮਲੇ 'ਚ ਠੱਗੇ ਗਏ ਪੈਸੇ ਅਤੇ ਕ੍ਰਾਈਮ 'ਚ ਵਰਤੇ ਗਏ ਉਪਰਕਰਨ ਰਿਕਵਰ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਮੁਲਜ਼ਮ ਦੇ ਖ਼ਿਲਾਫ਼ ਦੋ ਹੋਰ ਸ਼ਿਕਾਇਤਾਂ ਮਿਲੀਆਂ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਮੁਲਜ਼ਮ ਅਤੇ ਉਸ ਦੀ ਪਤਨੀ ਉੱਤੇ ਧੋਖਾਧੜੀ ਦਾ ਦੋਸ਼ ਲੱਗਾ ਹੈ, ਪਰ ਫ਼ਿਲਹਾਲ ਇਕ ਮੁਲਜ਼ਮ ਨੂੰ ਹੀ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮੁਲਜ਼ਮ ਦੇ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ | ਉਨ੍ਹਾਂ ਦੱਸਿਆ ਕਿ ਅਸਲ 'ਚ ਮੁਲਜ਼ਮ ਚੰਡੀਗੜ੍ਹ ਦਾ ਰਹਿਣ ਵਾਲਾ ਸੀ ਅਤੇ ਮਾਮਲਾ ਦਰਜ ਹੋਣ ਤੋਂ ਬਾਅਦ ਫ਼ਰਾਰ ਹੋ ਗਿਆ ਸੀ, ਜਿਸ ਨੂੰ ਹੁਣ ਜਲੰਧਰ ਤੋਂ ਗਿ੍ਫਤਾਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਜਿਸ ਕੰਪਨੀ ਰਾਹੀਂ ਪੀੜਤਾ ਨੂੰ ਵਿਦੇਸ਼ ਭੇਜਿਆ ਜਾਣਾ ਸੀ, ਉਸ ਦੀ ਡਾਇਰੈਕਟਰ ਮੁਲਜ਼ਮ ਦੀ ਪਤਨੀ ਸ਼ਾਹਹਿਸਤਾ ਗੁਲਾਟੀ ਹੈ, ਜੋ ਕਿ ਫ਼ਰਾਰ ਚੱਲ ਰਹੀ ਹੈ |
ਪਿਛਲੀ ਖ਼ਬਰ ਬਿਸਤਰ ਭੰਡਾਰ ਦੀ ਦੁਕਾਨ 'ਤੇ ਨਾਜਾਇਜ਼ ਸ਼ਰਾਬ ਵੇਚਣ ਵਾਲਾ ਕਾਬੂ <br/> ਅਗਲੀ ਖ਼ਬਰ ਡੇਰਾਬੱਸੀ ਰੇਲਵੇ ਓਵਰ ਬਿ੍ਜ ਸਰਵਿਸ ਸੜਕ ਨੇੜੇ ਪਿਆ ਖੱਡਾ ਸਰਕਾਰ ਲਈ ਗਲੇ ਦੀ ਹੱਡੀ ਬਣਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।