28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਝਪਟਮਾਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਚਾਰ ਮੁਲਜ਼ਮ ਕਾਬੂ <br/>

ਅਜੀਤ ਡੈਸਕ 19-06-2025
ਮੁੱਲਾਂਪੁਰ ਗਰੀਬਦਾਸ, 18 ਜੂਨ (ਦਿਲਬਰ ਸਿੰਘ ਖੈਰਪੁਰ)-ਥਾਣਾ ਮੁੱਲਾਂਪੁਰ ਗਰੀਬਦਾਸ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਝਪਟਮਾਰੀ ਦੀਆਂ ਤਿੰਨ ਵੱਖ-ਵੱਖ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚਾਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ | ਇਸ ਸੰਬੰਧੀ ਐੱਸ. ਪੀ. ਮੋਹਿਤ ਕੁਮਾਰ ਅਗਰਵਾਲ ਅਤੇ ਇੰਸਪੈਕਟਰ ਅਮਨਦੀਪ ਤਰੀਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਹਰਮਨਦੀਪ ਹਾਂਸ ਵਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਜਾਰੀ ਹਦਾਇਤਾਂ ਅਨੁਸਾਰ ਪੁਲਿਸ ਪਾਰਟੀ ਨੇ ਨਾਕਾਬੰਦੀ ਦੌਰਾਨ ਕਥਿਤ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ | ਉਨ੍ਹਾਂ ਦੱਸਿਆ ਕਿ ਮੁੱਲਾਂਪੁਰ ਈਕੋ ਸਿਟੀ-2 ਵਿਖੇ 6 ਜੂਨ ਨੂੰ ਸੋਨੇ ਦੀ ਚੇਨ ਅਤੇ ਬਾਲੀਆਂ ਝਪਟੇ ਜਾਣ ਸੰਬੰਧੀ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਸੰਬੰਧ 'ਚ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਕਥਿਤ ਮੁਲਜ਼ਮ ਮੋਹਨ ਗਿਰੀ ਤੇ ਵਿੱਕੀ ਗਿਰੀ ਪੁਤਰਾਨ ਜਗਦੀਸ਼ ਗਿਰੀ ਮੂਲ ਵਾਸੀ ਉੱਤਰ ਪ੍ਰਦੇਸ਼ ਤੇ ਹਾਲ ਵਾਸੀ ਕਿਰਾਏਦਾਰ ਪਿੰਡ ਪੱਲਣਪੁਰ ਨੂੰ ਗਿ੍ਫ਼ਤਾਰ ਕੀਤਾ ਸੀ | ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਮੰਨਿਆ ਸੀ ਕਿ ਉਨ੍ਹਾਂ 11 ਜੂਨ ਨੂੰ ਸਵੇਰ ਸਮੇਂ ਆਲਟਸ ਸੁਸਾਇਟੀ ਵਿਖੇ ਚੇਨ ਝਪਟੀ ਸੀ | ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਝਪਟਮਾਰੀ ਦੀਆਂ ਵਾਰਦਾਤਾਂ ਦੌਰਾਨ ਵਰਤਿਆ ਗਿਆ ਚੋਰੀ ਦਾ ਇਕ ਮੋਟਰਸਾਈਕਲ ਅਤੇ ਇਕ ਸਕੂਟੀ ਵੀ ਬਰਾਮਦ ਕੀਤੀ ਗਈ ਹੈ | ਇਸ ਤੋਂ ਇਲਾਵਾ ਉਕਤ ਘਟਨਾਵਾਂ 'ਚ ਦੋ ਹੋਰਨਾਂ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਝਪਟਮਾਰੀ ਦੀ ਇਕ ਹੋਰ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਸੰਤੋਸ਼ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਯੂ. ਪੀ. ਅਤੇ ਲਲਿਤ ਕੁਮਾਰ ਪੁੱਤਰ ਬੈਜਨਾਥ ਵਾਸੀ ਡੱਡੂ ਮਾਜਰਾ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸੰਤੋਸ਼ ਕੁਮਾਰ ਪਾਸੋਂ ਝਪਟੀਆਂ ਗਈਆਂ ਸੋਨੇ ਦੀਆਂ ਬਾਲੀਆਂ, ਜਦਕਿ ਦੂਜੇ ਮੁਲਜ਼ਮ ਲਲਿਤ ਕੁਮਾਰ ਪਾਸੋਂ ਵਾਰਦਾਤ ਦੌਰਾਨ ਵਰਤਿਆ ਗਿਆ ਆਟੋ ਬਰਾਮਦ ਕੀਤਾ ਗਿਆ ਹੈ |

ਪਿਛਲੀ ਖ਼ਬਰ ਪ੍ਰਾਈਵੇਟ ਪਲੇਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਅਗਲੀ ਖ਼ਬਰ ਕਾਂਗਰਸ ਪਾਰਟੀ ਦੇ ਹਲਕਾ ਖਰੜ ਦੇ ਕੋਆਰਡੀਨੇਟਰ ਰਾਜਵੰਤ ਰਾਏ ਸ਼ਰਮਾ ਵਲੋਂ ਬਲਾਕ ਮਾਜਰੀ ਦੇ ਪਾਰਟੀ ਆਗੂਆਂ ਨਾਲ ਮੀਟਿੰਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।