28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਪ੍ਰਾਈਵੇਟ ਪਲੇਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ

ਅਜੀਤ ਡੈਸਕ 19-06-2025
ਐੱਸ. ਏ. ਐੱਸ. ਨਗਰ, 18 ਜੂਨ (ਪ੍ਰੋ. ਅਵਤਾਰ ਸਿੰਘ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਸ ਨੂੰ ਮੁੱਖ ਰੱਖਦਿਆਂ ਸਰਕਾਰ ਵਲੋਂ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਵੇਅ ਸਕੂਲ ਜੋ ਕਿ 'ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ' ਦੇ ਖੇਤਰ 'ਚ ਕੰਮ ਕਰ ਰਹੇ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ | ਇਸ ਸੰਬੰਧੀ ਜ਼ਿਲ੍ਹਾ ਮੁਹਾਲੀ ਅਧੀਨ 3-6 ਸਾਲ ਦੇ ਬੱਚਿਆਂ ਲਈ ਈ. ਸੀ. ਸੀ. ਈ. ਖੇਤਰ 'ਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵਲੋਂ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਹੈ ਅਤੇ ਰਜਿਸਟ੍ਰੇਸ਼ਨ ਲਾਜ਼ਮੀ ਬਣਾਉਣ ਲਈ ਤੁਰੰਤ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੁਹਾਲੀ (ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਮੁਹਾਲੀ) ਵਿਖੇ ਸੰਪਰਕ ਕੀਤਾ ਜਾ ਸਕਦਾ ਹੈ | ਸਰਕਾਰ ਵਲੋਂ ਜਾਰੀ ਨੋਟੀਫ਼ਿਕੇਸ਼ਨ 'ਚ ਸਪੱਸ਼ਟ ਕੀਤਾ ਗਿਆ ਹੈ ਕਿ ਜ਼ਿਲ੍ਹੇ ਅਧੀਨ ਚੱਲ ਰਹੇ ਸਾਰੇ ਪ੍ਰਾਈਵੇਟ ਪਲੇਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ |

ਪਿਛਲੀ ਖ਼ਬਰ ਰਾਸਾ ਯੂ. ਕੇ. ਦੇ ਵਫ਼ਦ ਵਲੋਂ ਐਫੀਲੀਏਟਿਡ ਸਕੂਲਾਂ ਦੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਸਿੱਖਿਆ ਬੋਰਡ ਦੇ ਚੇਅਰਮੈਨ ਨ... ਅਗਲੀ ਖ਼ਬਰ ਝਪਟਮਾਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਚਾਰ ਮੁਲਜ਼ਮ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।