27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ ਈ-ਕੇ. ਵਾਈ. ਸੀ. ਹੁਣ ਘਰ ਬੈਠੇ ਹੀ ਸੰਭਵ

ਅਜੀਤ ਡੈਸਕ 19-06-2025
ਐੱਸ. ਏ. ਐੱਸ. ਨਗਰ, 18 ਜੂਨ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਮੁਹਾਲੀ ਅੰਦਰ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਕਣਕ ਦਾ ਲਾਭ ਲੈ ਰਹੇ ਲਾਭਪਾਤਰੀਆਂ ਲਈ ਆਪਣੇ ਕਾਰਡ 'ਚ ਦਰਜ ਸਮੂਹ ਪਰਿਵਾਰਕ ਮੈਂਬਰਾਂ ਦੀ ਈ-ਕੇ. ਵਾਈ. ਸੀ. ਕਰਵਾਉਣਾ ਲਾਜ਼ਮੀ ਹੈ, ਜੋ ਕਿ ਹੁਣ ਘਰ ਬੈਠੇ ਹੀ ਹੋ ਸਕਦੀ ਹੈ | ਇਹ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਨਵਰੀਤ ਨੇ ਦੱਸਿਆ ਕਿ ਈ-ਕੇ. ਵਾਈ. ਸੀ. ਕਰਵਾਉਣ ਦੀ ਆਖਰੀ ਮਿਤੀ 30 ਜੂਨ ਹੈ | ਉਨ੍ਹਾਂ ਦੱਸਿਆ ਕਿ ਹੁਣ ਸਰਕਾਰ ਦੁਆਰਾ 'ਮੇਰਾ ਈ-ਕੇ. ਵਾਈ. ਸੀ.' ਐਪ ਰਾਹੀਂ ਚਿਹਰੇ ਦੀ ਪਛਾਣ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਲਾਭਪਾਤਰੀ ਘਰ ਬੈਠੇ ਹੀ ਸਮਾਰਟ ਫ਼ੋਨ ਰਾਹੀਂ ਆਪਣਾ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੀ ਈ-ਕੇ. ਵਾਈ. ਸੀ. ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਈ-ਕੇ. ਵਾਈ. ਸੀ. ਇਕ ਡਿਜ਼ੀਟਲ ਪ੍ਰਕਿਰਿਆ ਹੈ ਜਿਸ ਰਾਹੀਂ ਉਂਗਲਾਂ ਦੇ ਨਿਸ਼ਾਨ ਜਾਂ ਅੱਖਾਂ ਦੀ ਪੁਤਲੀ ਦੇ ਸਕੈਨ ਨਾਲ ਲਾਭਪਾਤਰੀ ਦੀ ਸਹੀ ਪਛਾਣ ਨਿਸ਼ਚਿਤ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਜਿਹੜੇ ਲਾਭਪਾਤਰੀਆਂ ਵਲੋਂ ਈ-ਕੇ. ਵਾਈ. ਸੀ. ਨਹੀਂ ਕਰਵਾਈ ਜਾਵੇਗੀ, ਉਨ੍ਹਾਂ ਨੂੰ ਕਣਕ ਪ੍ਰਾਪਤ ਕਰਨ 'ਚ ਔਕੜ ਪੇਸ਼ ਆ ਸਕਦੀ ਹੈ, ਲਿਹਾਜ਼ਾ ਸਾਰੇ ਲਾਭਪਾਤਰੀ ਤੁਰੰਤ ਈ-ਕੇ. ਵਾਈ. ਸੀ. ਕਰਵਾ ਕੇ ਆਪਣਾ ਲਾਭ ਯਕੀਨੀ ਬਣਾਉਣ |

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਤਹਿਤ ਇਕ ਰਜਿਸਟਰੇਸ਼ਨ ਕੈਂਪ <br/> ਅਗਲੀ ਖ਼ਬਰ ਸੰਵਿਧਾਨ ਨਾਲ ਛੇੜਛਾੜ ਕਰਨਾ ਲੋਕਤੰਤਰ ਤੇ ਸ਼ਿਸ਼ਟਾਚਾਰ ਦੇ ਖ਼ਿਲਾਫ਼ : ਸਾਬਕਾ ਮੰਤਰੀ ਕੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।