27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ 'ਚ ਦਿੱਤਾ ਜਾਵੇ : ਜ਼ਿਲ੍ਹਾ ਮੈਜਿਸਟ੍ਰੇਟ <br/>

ਅਜੀਤ ਡੈਸਕ 19-06-2025
ਐੱਸ. ਏ. ਐੱਸ. ਨਗਰ, 18 ਜੂਨ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ-2023 (46 ਆਫ਼ 2023) ਦੇ ਚੈਪਟਰ 11 ਅਧੀਨ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਮੁਹਾਲੀ ਦੀ ਹਦੂਦ ਅੰਦਰ ਪੈਂਦੀਆਂ ਮਿਊਾਸੀਪਲ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ 'ਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ 'ਚ ਜਦੋਂ ਕੋਈ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਇਕ ਹਫ਼ਤੇ ਅੰਦਰ ਨੇੜਲੇ ਪੁਲਿਸ ਥਾਣੇ ਨੂੰ ਦੇਣਾ ਯਕੀਨੀ ਬਣਾਏਗਾ | ਇਹ ਹੁਕਮ ਉਨ੍ਹਾਂ ਵਿਅਕਤੀਆਂ 'ਤੇ ਵੀ ਲਾਗੂ ਹੋਵੇਗਾ ਜਿਨ੍ਹਾਂ ਨੇ ਪਹਿਲਾਂ ਤੋਂ ਹੀ ਰੱਖੇ ਹੋਏ ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟਾਂ ਦਾ ਵੇਰਵਾ ਹਾਲੇ ਤੱਕ ਪੁਲਿਸ ਨੂੰ ਨਹੀਂ ਦਿੱਤਾ |
ਇਸ ਸੰਬੰਧੀ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਜ਼ਿਲ੍ਹੇ 'ਚ ਦੂਜੇ ਰਾਜਾਂ ਅਤੇ ਬਾਹਰਲੇ ਜ਼ਿਲਿ੍ਹਆਂ ਤੋਂ ਬਹੁਤ ਸਾਰੇ ਲੋਕ ਨੌਕਰੀ ਤੇ ਕੰਮਕਾਰ ਆਦਿ ਕਰਨ ਲਈ ਆਉਂਦੇ ਹਨ | ਇਸ ਤੋਂ ਇਲਾਵਾ ਵਿੱਦਿਅਕ ਅਦਾਰਿਆਂ/ਸੰਸਥਾਵਾਂ 'ਚ ਪੜ੍ਹਾਈ ਲਈ ਦੂਜੇ ਰਾਜਾਂ ਤੋਂ ਆਉਣ ਵਾਲੇ ਵਿਦਿਆਰਥੀ/ਸਿਖਿਆਰਥੀ ਅਤੇ ਵੱਖ-ਵੱਖ ਕਿੱਤਿਆਂ/ਕਾਰੋਬਾਰਾਂ ਨਾਲ ਸੰਬੰਧਤ ਵਿਅਕਤੀ ਬਤੌਰ ਪੇਇੰਗ ਗੈਸਟ, ਜਦਕਿ ਕਾਲ ਸੈਂਟਰਾਂ 'ਚ ਕੰਮ ਕਰਨ ਵਾਲੇ ਕਰਮਚਾਰੀ ਕਿਰਾਏ 'ਤੇ ਰਹਿ ਰਹੇ ਹਨ | ਇਨ੍ਹਾਂ 'ਚੋਂ ਕਈ ਵਿਅਕਤੀ ਨਸ਼ੇ, ਅਸਮਾਜਿਕ ਅਤੇ ਅਪਰਾਧਿਕ ਪਿਛੋਕੜ ਵਾਲੇ ਹੁੰਦੇ ਹਨ, ਜੋ ਕਿ ਕਿਰਾਏ ਵਾਲੀਆਂ ਥਾਵਾਂ ਅਤੇ ਜਨਤਕ ਥਾਵਾਂ 'ਤੇ ਹੁੜਦੰਗ ਮਚਾਉਂਦੇ ਹਨ | ਮਕਾਨ ਮਾਲਕਾਂ ਵਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਕੋਲ ਦਰਜ ਨਹੀਂ ਕਰਵਾਈ ਜਾਂਦੀ, ਜਿਸ ਕਰਕੇ ਅਮਨ-ਕਾਨੂੰਨ ਦੀ ਸਥਿੱਤੀ ਦੇ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ |
ਜ਼ਿਲ੍ਹੇ 'ਚ ਵਿਖਾਵੇ ਕਰਨ, ਨਾਅਰੇ ਲਗਾਉਣ, 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ 'ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਮੁਹਾਲੀ ਨੇ ਜ਼ਿਲ੍ਹੇ 'ਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਗਾਉਣ, 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾਈ ਹੈ | ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਕਈ ਵਾਰ ਰਾਜਸੀ ਜਥੇਬੰਦੀਆਂ ਤੇ ਯੂਨੀਅਨਾਂ ਆਦਿ ਵਲੋਂ ਆਪਣੀਆਂ ਮੰਗਾਂ ਸੰਬੰਧੀ ਧਰਨੇ ਪ੍ਰਦਰਸ਼ਨ ਆਦਿ ਕੀਤੇ ਜਾਂਦੇ ਹਨ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਖ਼ਰਾਬ ਹੋਣ ਦਾ ਐੱਸ. ਏ. ਐੱਸ. ਨਗਰ, 18 ਜੂਨ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ-2023 (46 ਆਫ਼ 2023) ਦੇ ਚੈਪਟਰ 11 ਅਧੀਨ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਮੁਹਾਲੀ ਦੀ ਹਦੂਦ ਅੰਦਰ ਪੈਂਦੀਆਂ ਮਿਊਾਸੀਪਲ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ 'ਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ 'ਚ ਜਦੋਂ ਕੋਈ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਇਕ ਹਫ਼ਤੇ ਅੰਦਰ ਨੇੜਲੇ ਪੁਲਿਸ ਥਾਣੇ ਨੂੰ ਦੇਣਾ ਯਕੀਨੀ ਬਣਾਏਗਾ | ਇਹ ਹੁਕਮ ਉਨ੍ਹਾਂ ਵਿਅਕਤੀਆਂ 'ਤੇ ਵੀ ਲਾਗੂ ਹੋਵੇਗਾ ਜਿਨ੍ਹਾਂ ਨੇ ਪਹਿਲਾਂ ਤੋਂ ਹੀ ਰੱਖੇ ਹੋਏ ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟਾਂ ਦਾ ਵੇਰਵਾ ਹਾਲੇ ਤੱਕ ਪੁਲਿਸ ਨੂੰ ਨਹੀਂ ਦਿੱਤਾ |
ਇਸ ਸੰਬੰਧੀ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਜ਼ਿਲ੍ਹੇ 'ਚ ਦੂਜੇ ਰਾਜਾਂ ਅਤੇ ਬਾਹਰਲੇ ਜ਼ਿਲਿ੍ਹਆਂ ਤੋਂ ਬਹੁਤ ਸਾਰੇ ਲੋਕ ਨੌਕਰੀ ਤੇ ਕੰਮਕਾਰ ਆਦਿ ਕਰਨ ਲਈ ਆਉਂਦੇ ਹਨ | ਇਸ ਤੋਂ ਇਲਾਵਾ ਵਿੱਦਿਅਕ ਅਦਾਰਿਆਂ/ਸੰਸਥਾਵਾਂ 'ਚ ਪੜ੍ਹਾਈ ਲਈ ਦੂਜੇ ਰਾਜਾਂ ਤੋਂ ਆਉਣ ਵਾਲੇ ਵਿਦਿਆਰਥੀ/ਸਿਖਿਆਰਥੀ ਅਤੇ ਵੱਖ-ਵੱਖ ਕਿੱਤਿਆਂ/ਕਾਰੋਬਾਰਾਂ ਨਾਲ ਸੰਬੰਧਤ ਵਿਅਕਤੀ ਬਤੌਰ ਪੇਇੰਗ ਗੈਸਟ, ਜਦਕਿ ਕਾਲ ਸੈਂਟਰਾਂ 'ਚ ਕੰਮ ਕਰਨ ਵਾਲੇ ਕਰਮਚਾਰੀ ਕਿਰਾਏ 'ਤੇ ਰਹਿ ਰਹੇ ਹਨ | ਇਨ੍ਹਾਂ 'ਚੋਂ ਕਈ ਵਿਅਕਤੀ ਨਸ਼ੇ, ਅਸਮਾਜਿਕ ਅਤੇ ਅਪਰਾਧਿਕ ਪਿਛੋਕੜ ਵਾਲੇ ਹੁੰਦੇ ਹਨ, ਜੋ ਕਿ ਕਿਰਾਏ ਵਾਲੀਆਂ ਥਾਵਾਂ ਅਤੇ ਜਨਤਕ ਥਾਵਾਂ 'ਤੇ ਹੁੜਦੰਗ ਮਚਾਉਂਦੇ ਹਨ | ਮਕਾਨ ਮਾਲਕਾਂ ਵਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਕੋਲ ਦਰਜ ਨਹੀਂ ਕਰਵਾਈ ਜਾਂਦੀ, ਜਿਸ ਕਰਕੇ ਅਮਨ-ਕਾਨੂੰਨ ਦੀ ਸਥਿੱਤੀ ਦੇ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ |
ਜ਼ਿਲ੍ਹੇ 'ਚ ਵਿਖਾਵੇ ਕਰਨ, ਨਾਅਰੇ ਲਗਾਉਣ, 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ 'ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਮੁਹਾਲੀ ਨੇ ਜ਼ਿਲ੍ਹੇ 'ਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਗਾਉਣ, 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾਈ ਹੈ | ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਕਈ ਵਾਰ ਰਾਜਸੀ ਜਥੇਬੰਦੀਆਂ ਤੇ ਯੂਨੀਅਨਾਂ ਆਦਿ ਵਲੋਂ ਆਪਣੀਆਂ ਮੰਗਾਂ ਸੰਬੰਧੀ ਧਰਨੇ ਪ੍ਰਦਰਸ਼ਨ ਆਦਿ ਕੀਤੇ ਜਾਂਦੇ ਹਨ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਖ਼ਰਾਬ ਹੋਣ ਦਾ (ਬਾਕੀ ਸਫ਼ਾ 6 'ਤੇ)
ਖਦਸ਼ਾ ਬਣਿਆ ਰਹਿੰਦਾ ਹੈ ਅਤੇ ਆਮ ਜਨਤਾ ਦੇ ਜਾਨ-ਮਾਲ ਅਤੇ ਜਨਤਕ ਪ੍ਰਾਪਰਟੀ ਨੂੰ ਵੀ ਨੁਕਸਾਨ ਹaੋ ਸਕਦਾ ਹੈ, ਲਿਹਾਜ਼ਾ ਜ਼ਿਲ੍ਹੇ 'ਚ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਕਿਸੇ ਕਿਸਮ ਦੇ ਵਿਖਾਵੇ ਅਤੇ ਨਾਅਰੇ ਲਗਾਉਣ 'ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਅਮਨ ਤੇ ਕਾਨੂੰਨ ਦੀ ਸਥਿੱਤੀ ਨੂੰ ਕਾਇਮ ਰੱਖਿਆ ਜਾ ਸਕੇ | ਉਨ੍ਹਾਂ ਦੱਸਿਆ ਕਿ ਇਹ ਹੁਕਮ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ, ਸਰਕਾਰੀ ਡਿਊਟੀ 'ਤੇ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ, ਵਿਆਹ-ਸ਼ਾਦੀਆਂ, ਧਾਰਮਿਕ ਰਸਮਾਂ, ਸਰਕਾਰੀ ਪ੍ਰੋਗਰਾਮਾਂ ਅਤੇ ਮਿ੍ਤਕਾਂ ਦੇ ਸਸਕਾਰ 'ਤੇ ਲਾਗੂ ਨਹੀਂ ਹੋਵੇਗਾ |
ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ ਧਰਨੇ/ਰੈਲੀਆਂ ਕਰਨ 'ਤੇ ਪਾਬੰਦੀ : ਜ਼ਿਲ੍ਹੇ 'ਚ ਅਮਨ-ਕਾਨੂੰਨ ਦੀ ਸਥਿੱਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਮੁਹਾਲੀ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ 'ਤੇ ਪੂਰਨ ਪਾਬੰਦੀ ਲਗਾਈ ਹੈ | ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ 'ਤੇ ਵੀ ਮੁਕੰਮਲ ਪਾਬੰਦੀ ਰਹੇਗੀ | ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਅਸਥਾਨਾਂ, ਵਿਆਹ ਦੀਆਂ ਪਾਰਟੀਆਂ ਜਾਂ ਹੋਰਨਾਂ ਸਮਾਗਮਾਂ 'ਚ ਵੀ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ 'ਤੇ ਪੂਰਨ ਪਾਬੰਦੀ ਹੋਵੇਗੀ ਅਤੇ ਕਿਸੇ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਦੀ ਵੀ ਮਨਾਹੀ ਹੋਵੇਗੀ | ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਮੁਹਾਲੀ ਦੀ ਚਾਰਦੀਵਾਰੀ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਤੱਕ ਦੇ ਘੇਰੇ 'ਚ ਧਰਨੇ ਤੇ ਰੈਲੀਆਂ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ | ਇਸ ਸੰਬੰਧੀ ਜਾਰੀ ਹੁਕਮਾਂ 'ਚ ਸਪੱਸ਼ਟ ਕੀਤਾ ਗਿਆ ਹੈ ਕਿ ਮੰਗ ਪੱਤਰ ਆਦਿ ਦੇਣ ਲਈ ਪੰਜ ਤੋਂ ਘੱਟ ਵਿਅਕਤੀ ਇਸ ਚਾਰਦੀਵਾਰੀ ਦੇ ਮੁੱਖ ਗੇਟ 'ਚੋਂ ਲੰਘ ਕੇ ਇਸ ਦਫ਼ਤਰ 'ਚ ਆ ਸਕਦੇ ਹਨ |
ਏਅਰ ਫੋਰਸ ਸਟੇਸ਼ਨ ਦੇ ਏਰੀਏ 'ਚ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ 'ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਏਅਰ ਫੋਰਸ ਸਟੇਸ਼ਨ ਤੋਂ 1 ਹਜ਼ਾਰ ਮੀਟਰ ਦੇ ਏਰੀਏ 'ਚ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ-ਖੂੰਹਦ ਸੁੱਟਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਹਵਾਈ ਜਹਾਜ਼ਾਂ ਨਾਲ ਕੋਈ ਹਾਦਸਾ ਨਾ ਵਾਪਰ ਸਕੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ 'ਚ ਆਇਆ ਹੈ ਕਿ ਏਅਰ ਫੋਰਸ ਸਟੇਸ਼ਨ ਦੇ ਆਲੇ-ਦੁਆਲੇ ਆਮ ਜਨਤਾ ਵਲੋਂ ਖਾਣ-ਪੀਣ ਦੇ ਸਾਮਾਨ ਦੀਆਂ ਦੁਕਾਨਾਂ ਖੋਲ੍ਹੀਆਂ ਗਈਆਂ ਹਨ ਅਤੇ ਉਨ੍ਹਾਂ ਵਲੋਂ ਇਨ੍ਹਾਂ ਵਸਤਾਂ ਦੀ ਰਹਿੰਦ-ਖੂੰਹਦ ਖੁੱਲੇ੍ਹ ਵਿਚ ਹੀ ਸੁੱਟ ਦਿੱਤੀ ਜਾਂਦੀ ਹੈ, ਜਿਸ ਕਰਕੇ ਏਅਰ ਫੋਰਸ ਦੇ ਏਰੀਏ 'ਚ ਮਾਸਾਹਾਰੀ ਪੰਛੀ ਉੱਡਦੇ ਰਹਿੰਦੇ ਹਨ, ਜਿਨ੍ਹਾਂ ਦੇ ਕਿਸੇ ਵੀ ਸਮੇਂ ਹਵਾਈ ਜਹਾਜ਼ ਨਾਲ ਟਕਰਾਉਣ ਕਰਕੇ ਹਾਦਸਾ ਵਾਪਰ ਸਕਦਾ ਹੈ ਅਤੇ ਇਸ ਨਾਲ ਰਾਸ਼ਟਰੀ ਸੁਰੱਖਿਆ ਨੂੰ ਵੀ ਖ਼ਤਰਾ ਪੈਦਾ ਹੋ ਸਕਦਾ ਹੈ | ਇਸ ਤੋਂ ਇਲਾਵਾ ਸੈਨਾ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ 'ਚ ਵੀ ਵਿਘਨ ਪੈਦਾ ਹੋ ਸਕਦਾ ਹੈ |
ਸਰਕਾਰੀ ਤੇ ਨਿੱਜੀ ਇਮਾਰਤਾਂ 'ਤੇ ਚੜ੍ਹ ਕੇ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ ਤੇ ਰੈਲੀਆਂ ਕਰਨ 'ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਨੇ ਅਮਨ-ਕਾਨੂੰਨ ਦੀ ਸਥਿੱਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੁਹਾਲੀ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈੱਲਾਂ, ਟੈਲੀਫ਼ੋਨ ਟਾਵਰਾਂ, ਸਰਕਾਰੀ/ਨਿੱਜੀ ਇਮਾਰਤਾਂ 'ਤੇ ਚੜ੍ਹ ਕੇ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ/ਰੈਲੀਆਂ ਕਰਨ ਤੇ ਸੜਕਾਂ ਆਦਿ ਜਾਮ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਵਲੋਂ ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਦੇ ਧਿਆਨ ਵਿਚ ਲਿਆਂਦਾ ਗਿਆ ਸੀ ਕਿ ਵੱਖ-ਵੱਖ ਕਰਮਚਾਰੀ ਯੂਨੀਅਨਾਂ ਤੇ ਫੈਡਰੇਸ਼ਨਾਂ ਵਲੋਂ ਆਪਣੀਆਂ ਮੰਗਾਂ ਦੇ ਸੰਬੰਧ 'ਚ ਜ਼ਿਲ੍ਹੇ ਦੀਆਂ ਵੱਖ-ਵੱਖ ਪਾਣੀ ਵਾਲੀਆਂ ਟੈਂਕੀਆਂ, ਟੈਲੀਫ਼ੋਨ ਟਾਵਰਾਂ ਅਤੇ ਹੋਰ ਸਰਕਾਰੀ/ਨਿੱਜੀ ਇਮਾਰਤਾਂ 'ਤੇ ਚੜ੍ਹ ਕੇ ਅਤੇ ਸੜਕਾਂ ਆਦਿ 'ਤੇ ਜਾਮ ਲਗਾ ਕੇ ਧਰਨੇ ਪ੍ਰਦਰਸ਼ਨ ਕੀਤੇ ਜਾਂਦੇ ਹਨ | ਇਸ ਤਰ੍ਹਾਂ ਕਰਕੇ ਸੰਬੰਧਤ ਪ੍ਰਦਰਸ਼ਨਕਾਰੀ ਆਪਣੀ ਜ਼ਿੰਦਗੀ ਨੂੰ ਤਾਂ ਖ਼ਤਰੇ 'ਚ ਪਾਉਂਦੇ ਹੀ ਹਨ ਸਗੋਂ ਇਸ ਨਾਲ ਅਮਨ-ਕਾਨੂੰਨ ਦੀ ਸਥਿੱਤੀ ਭੰਗ ਹੋਣ ਦਾ ਖਦਸ਼ਾ ਵੀ ਰਹਿੰਦਾ ਹੈ | ਉਨ੍ਹਾਂ ਕਿਹਾ ਕਿ ਇਸ ਸਥਿੱਤੀ ਦੇ ਮੱਦੇਨਜ਼ਰ ਉਕਤ ਕਾਰਵਾਈਆਂ ਨੂੰ ਰੋਕਣ ਲਈ ਇਹ ਸਾਰੇ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ, ਜੋ ਕਿ ਆਗਾਮੀ 10 ਅਗਸਤ ਤੱਕ ਲਾਗੂ ਰਹਿਣਗੇ |
ਖਦਸ਼ਾ ਬਣਿਆ ਰਹਿੰਦਾ ਹੈ ਅਤੇ ਆਮ ਜਨਤਾ ਦੇ ਜਾਨ-ਮਾਲ ਅਤੇ ਜਨਤਕ ਪ੍ਰਾਪਰਟੀ ਨੂੰ ਵੀ ਨੁਕਸਾਨ ਹੋ ਸਕਦਾ ਹੈ, ਲਿਹਾਜ਼ਾ ਜ਼ਿਲ੍ਹੇ 'ਚ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਕਿਸੇ ਕਿਸਮ ਦੇ ਵਿਖਾਵੇ ਅਤੇ ਨਾਅਰੇ ਲਗਾਉਣ 'ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਅਮਨ ਤੇ ਕਾਨੂੰਨ ਦੀ ਸਥਿੱਤੀ ਨੂੰ ਕਾਇਮ ਰੱਖਿਆ ਜਾ ਸਕੇ | ਉਨ੍ਹਾਂ ਦੱਸਿਆ ਕਿ ਇਹ ਹੁਕਮ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ, ਸਰਕਾਰੀ ਡਿਊਟੀ 'ਤੇ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ, ਵਿਆਹ-ਸ਼ਾਦੀਆਂ, ਧਾਰਮਿਕ ਰਸਮਾਂ, ਸਰਕਾਰੀ ਪ੍ਰੋਗਰਾਮਾਂ ਅਤੇ ਮਿ੍ਤਕਾਂ ਦੇ ਸਸਕਾਰ 'ਤੇ ਲਾਗੂ ਨਹੀਂ ਹੋਵੇਗਾ |
ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ ਧਰਨੇ/ਰੈਲੀਆਂ ਕਰਨ 'ਤੇ ਪਾਬੰਦੀ : ਜ਼ਿਲ੍ਹੇ 'ਚ ਅਮਨ-ਕਾਨੂੰਨ ਦੀ ਸਥਿੱਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਮੁਹਾਲੀ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ 'ਤੇ ਪੂਰਨ ਪਾਬੰਦੀ ਲਗਾਈ ਹੈ | ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ 'ਤੇ ਵੀ ਮੁਕੰਮਲ ਪਾਬੰਦੀ ਰਹੇਗੀ | ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਅਸਥਾਨਾਂ, ਵਿਆਹ ਦੀਆਂ ਪਾਰਟੀਆਂ ਜਾਂ ਹੋਰਨਾਂ ਸਮਾਗਮਾਂ 'ਚ ਵੀ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ 'ਤੇ ਪੂਰਨ ਪਾਬੰਦੀ ਹੋਵੇਗੀ ਅਤੇ ਕਿਸੇ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਦੀ ਵੀ ਮਨਾਹੀ ਹੋਵੇਗੀ | ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਮੁਹਾਲੀ ਦੀ ਚਾਰਦੀਵਾਰੀ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਤੱਕ ਦੇ ਘੇਰੇ 'ਚ ਧਰਨੇ ਤੇ ਰੈਲੀਆਂ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ | ਇਸ ਸੰਬੰਧੀ ਜਾਰੀ ਹੁਕਮਾਂ 'ਚ ਸਪੱਸ਼ਟ ਕੀਤਾ ਗਿਆ ਹੈ ਕਿ ਮੰਗ ਪੱਤਰ ਆਦਿ ਦੇਣ ਲਈ ਪੰਜ ਤੋਂ ਘੱਟ ਵਿਅਕਤੀ ਇਸ ਚਾਰਦੀਵਾਰੀ ਦੇ ਮੁੱਖ ਗੇਟ 'ਚੋਂ ਲੰਘ ਕੇ ਇਸ ਦਫ਼ਤਰ 'ਚ ਆ ਸਕਦੇ ਹਨ |
ਏਅਰ ਫੋਰਸ ਸਟੇਸ਼ਨ ਦੇ ਏਰੀਏ 'ਚ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ 'ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਏਅਰ ਫੋਰਸ ਸਟੇਸ਼ਨ ਤੋਂ 1 ਹਜ਼ਾਰ ਮੀਟਰ ਦੇ ਏਰੀਏ 'ਚ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ-ਖੂੰਹਦ ਸੁੱਟਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਹਵਾਈ ਜਹਾਜ਼ਾਂ ਨਾਲ ਕੋਈ ਹਾਦਸਾ ਨਾ ਵਾਪਰ ਸਕੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ 'ਚ ਆਇਆ ਹੈ ਕਿ ਏਅਰ ਫੋਰਸ ਸਟੇਸ਼ਨ ਦੇ ਆਲੇ-ਦੁਆਲੇ ਆਮ ਜਨਤਾ ਵਲੋਂ ਖਾਣ-ਪੀਣ ਦੇ ਸਾਮਾਨ ਦੀਆਂ ਦੁਕਾਨਾਂ ਖੋਲ੍ਹੀਆਂ ਗਈਆਂ ਹਨ ਅਤੇ ਉਨ੍ਹਾਂ ਵਲੋਂ ਇਨ੍ਹਾਂ ਵਸਤਾਂ ਦੀ ਰਹਿੰਦ-ਖੂੰਹਦ ਖੁੱਲੇ੍ਹ ਵਿਚ ਹੀ ਸੁੱਟ ਦਿੱਤੀ ਜਾਂਦੀ ਹੈ, ਜਿਸ ਕਰਕੇ ਏਅਰ ਫੋਰਸ ਦੇ ਏਰੀਏ 'ਚ ਮਾਸਾਹਾਰੀ ਪੰਛੀ ਉੱਡਦੇ ਰਹਿੰਦੇ ਹਨ, ਜਿਨ੍ਹਾਂ ਦੇ ਕਿਸੇ ਵੀ ਸਮੇਂ ਹਵਾਈ ਜਹਾਜ਼ ਨਾਲ ਟਕਰਾਉਣ ਕਰਕੇ ਹਾਦਸਾ ਵਾਪਰ ਸਕਦਾ ਹੈ ਅਤੇ ਇਸ ਨਾਲ ਰਾਸ਼ਟਰੀ ਸੁਰੱਖਿਆ ਨੂੰ ਵੀ ਖ਼ਤਰਾ ਪੈਦਾ ਹੋ ਸਕਦਾ ਹੈ | ਇਸ ਤੋਂ ਇਲਾਵਾ ਸੈਨਾ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ 'ਚ ਵੀ ਵਿਘਨ ਪੈਦਾ ਹੋ ਸਕਦਾ ਹੈ |
ਸਰਕਾਰੀ ਤੇ ਨਿੱਜੀ ਇਮਾਰਤਾਂ 'ਤੇ ਚੜ੍ਹ ਕੇ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ ਤੇ ਰੈਲੀਆਂ ਕਰਨ 'ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਨੇ ਅਮਨ-ਕਾਨੂੰਨ ਦੀ ਸਥਿੱਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੁਹਾਲੀ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈੱਲਾਂ, ਟੈਲੀਫ਼ੋਨ ਟਾਵਰਾਂ, ਸਰਕਾਰੀ/ਨਿੱਜੀ ਇਮਾਰਤਾਂ 'ਤੇ ਚੜ੍ਹ ਕੇ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ/ਰੈਲੀਆਂ ਕਰਨ ਤੇ ਸੜਕਾਂ ਆਦਿ ਜਾਮ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਵਲੋਂ ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਦੇ ਧਿਆਨ ਵਿਚ ਲਿਆਂਦਾ ਗਿਆ ਸੀ ਕਿ ਵੱਖ-ਵੱਖ ਕਰਮਚਾਰੀ ਯੂਨੀਅਨਾਂ ਤੇ ਫੈਡਰੇਸ਼ਨਾਂ ਵਲੋਂ ਆਪਣੀਆਂ ਮੰਗਾਂ ਦੇ ਸੰਬੰਧ 'ਚ ਜ਼ਿਲ੍ਹੇ ਦੀਆਂ ਵੱਖ-ਵੱਖ ਪਾਣੀ ਵਾਲੀਆਂ ਟੈਂਕੀਆਂ, ਟੈਲੀਫ਼ੋਨ ਟਾਵਰਾਂ ਅਤੇ ਹੋਰ ਸਰਕਾਰੀ/ਨਿੱਜੀ ਇਮਾਰਤਾਂ 'ਤੇ ਚੜ੍ਹ ਕੇ ਅਤੇ ਸੜਕਾਂ ਆਦਿ 'ਤੇ ਜਾਮ ਲਗਾ ਕੇ ਧਰਨੇ ਪ੍ਰਦਰਸ਼ਨ ਕੀਤੇ ਜਾਂਦੇ ਹਨ | ਇਸ ਤਰ੍ਹਾਂ ਕਰਕੇ ਸੰਬੰਧਤ ਪ੍ਰਦਰਸ਼ਨਕਾਰੀ ਆਪਣੀ ਜ਼ਿੰਦਗੀ ਨੂੰ ਤਾਂ ਖ਼ਤਰੇ 'ਚ ਪਾਉਂਦੇ ਹੀ ਹਨ ਸਗੋਂ ਇਸ ਨਾਲ ਅਮਨ-ਕਾਨੂੰਨ ਦੀ ਸਥਿੱਤੀ ਭੰਗ ਹੋਣ ਦਾ ਖਦਸ਼ਾ ਵੀ ਰਹਿੰਦਾ ਹੈ | ਉਨ੍ਹਾਂ ਕਿਹਾ ਕਿ ਇਸ ਸਥਿੱਤੀ ਦੇ ਮੱਦੇਨਜ਼ਰ ਉਕਤ ਕਾਰਵਾਈਆਂ ਨੂੰ ਰੋਕਣ ਲਈ ਇਹ ਸਾਰੇ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ, ਜੋ ਕਿ ਆਗਾਮੀ 10 ਅਗਸਤ ਤੱਕ ਲਾਗੂ ਰਹਿਣਗੇ |

ਪਿਛਲੀ ਖ਼ਬਰ ਮੁੜ ਫ਼ਸਿਆ ਟ੍ਰਾਈਸਿਟੀ 'ਚ ਮੈਟਰੋ ਪ੍ਰੋਜੈਕਟ, 25 ਹਜ਼ਾਰ ਕਰੋੜ ਦੇ ਐਲੀਵੇਟਿਡ ਯੋਜਨਾ 'ਤੇ ਲੱਗੀ ਰੋਕ <br/> ਅਗਲੀ ਖ਼ਬਰ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਆਦਰਸ਼ ਕਾਲੋਨੀ 'ਚ ਕੀਤੇ ਨਾਜਾਇਜ਼ ਕਬਜ਼ਿਆਂ ਵਿਰੁੱਧ ਅੱਜ ਕੀਤੀ ਜਾਵੇਗੀ ਕਾਰਵਾਈ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।