26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਸਿੱਖਿਆ ਬੋਰਡ ਮੈਨੇਜਮੈਂਟ ਨੇ ਸਾਈਬਰ ਕ੍ਰਾਈਮ ਵਿੰਗ ਨੂੰ ਧੋਖਾਧੜੀ ਦੀ ਰਿਪੋਰਟ ਦਰਜ ਕਰਕੇ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਲਈ ਲਿਖਿਆ <br/>

ਅਜੀਤ ਡੈਸਕ 19-06-2025

ਸਿੱਖਿਆ ਬੋਰਡ ਨਾਲ ਸੰਬੰਧਿਤ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਫ਼ਰਜ਼ੀ ਭਰਤੀ ਨੋਟਿਸ ਪ੍ਰਕਾਸ਼ਿਤ ਕਰਨ ਦਾ ਮਾਮਲਾ

ਐੱਸ. ਏ. ਐੱਸ. ਨਗਰ, 18 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸੰਬੰਧਤ ਇਕ ਸੋਸ਼ਲ ਮੀਡੀਆ ਪਲੇਟਫਾਰਮ (ਫੇਸਬੁੱਕ) 'ਤੇ ਸਿੱਖਿਆ ਬੋਰਡ ਨਾਲ ਸੰਬੰਧਤ ਇਕ ਫ਼ਰਜ਼ੀ ਭਰਤੀ ਨੋਟਿਸ ਪ੍ਰਕਾਸ਼ਿਤ ਕਰਨ ਦੇ ਮਾਮਲੇ ਦੀ ਜਾਣਕਾਰੀ ਪ੍ਰਾਪਤ ਹੋਣ ਤੋਂ ਬਾਅਦ ਬੋਰਡ ਮੈਨੇਜਮੈਂਟ ਵਲੋਂ ਸਾਈਬਰ ਕ੍ਰਾਈਮ ਵਿੰਗ ਨੂੰ ਧੋਖਾਧੜੀ ਦੀ ਰਿਪੋਰਟ ਦਰਜ ਕਰਕੇ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਸੰਬੰਧੀ ਪੱਤਰ ਲਿਖਿਆ ਗਿਆ ਹੈ | ਜਾਣਕਾਰੀ ਅਨੁਸਾਰ ਸੋਸ਼ਲ ਮੀਡੀਆ ਪਲੇਟਫਾਰਮ (ਫੇਸਬੁੱਕ) 'ਤੇ ਇਸ ਜਾਅਲੀ ਨੋਟਿਸ 'ਚ ਬੋਰਡ ਵਲੋਂ 'ਸਿੱਧੀ ਭਰਤੀ' (ਬਿਨਾਂ ਪ੍ਰੀਖਿਆ ਦੇ) 47,600 ਰੁ. ਮਾਸਿਕ ਤਨਖ਼ਾਹ 'ਤੇ ਭਰਤੀ ਕੀਤੇ ਜਾਣ ਦਾ ਗ਼ਲਤ ਦਾਅਵਾ ਕਰਦਿਆਂ ਅਪਲਾਈ ਕਰਨ ਦੀ ਆਖ਼ਰੀ ਮਿਤੀ 24 ਜੂਨ ਦੱਸੀ ਗਈ ਹੈ | ਇਸ ਸੰਬੰਧੀ ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਇਹ ਨੋਟਿਸ ਪੂਰੀ ਤਰ੍ਹਾਂ ਫ਼ਰਜ਼ੀ ਤੇ ਅਣ-ਅਧਿਕਾਰਤ ਹੈ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇਸ ਤਰ੍ਹਾਂ ਦੀ ਕੋਈ ਭਰਤੀ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ | ਉਨ੍ਹਾਂ ਕਿਹਾ ਕਿ ਅਸਲ 'ਚ ਇਹ ਨੋਟਿਸ ਕਿਸੇ ਸ਼ਰਾਰਤੀ ਅਨਸਰ ਜਾਂ ਗਰੁੱਪ ਦੁਆਰਾ ਜਨਤਾ ਨਾਲ ਧੋਖਾਧੜੀ ਕਰਨ ਦੇ ਮਕਸਦ ਨਾਲ ਸੋਸ਼ਲ ਮੀਡੀਆ ਪਲੇਟਫਾਰਮ (ਫੇਸਬੁੱਕ) 'ਤੇ ਪ੍ਰਕਾਸ਼ਿਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਬੋਰਡ ਦੀਆਂ ਸਾਰੀਆਂ ਅਧਿਕਾਰਤ ਭਰਤੀਆਂ ਕੇਵਲ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ ਜਾਂ ਮਾਨਤਾ-ਪ੍ਰਾਪਤ ਅਖ਼ਬਾਰਾਂ ਅਤੇ ਮੀਡੀਆ ਰਾਹੀਂ ਹੀ ਘੋਸ਼ਿਤ ਕੀਤੀਆਂ ਜਾਂਦੀਆਂ ਹਨ | ਉਨ੍ਹਾਂ ਆਮ ਜਨਤਾ ਨੂੰ ਕਿਸੇ ਵੀ ਅਜਿਹੀ ਖ਼ਬਰ ਜਾਂ ਨੋਟਿਸ 'ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਇਸ ਫ਼ਰਜ਼ੀ ਨੋਟਿਸ ਦਾ ਸ਼ਿਕਾਰ ਹੋਇਆ ਹੈ ਤਾਂ ਉਸ ਨੂੰ ਸਾਈਬਰ ਕ੍ਰਾਈਮ ਵਿੰਗ ਪੰਜਾਬ ਪੁਲਿਸ ਨੂੰ ਤੁਰੰਤ ਰਿਪੋਰਟ ਕਰਨੀ ਚਾਹੀਦੀ ਹੈ |

ਪਿਛਲੀ ਖ਼ਬਰ ਕਿਸਾਨ ਆਗੂ ਬਲਜੀਤ ਸਿੰਘ ਧਗਤਾਣਾ ਕਿਸਾਨ ਕਾਂਗਰਸ ਦੇ ਸੂਬਾਈ ਜਨਰਲ ਸਕੱਤਰ ਨਿਯੁਕਤ <br/> ਅਗਲੀ ਖ਼ਬਰ ਪਿੰਡ ਕੂੜਾਂਵਾਲਾ ਵਿਖੇ ਅਥਲੈਟਿਕ ਮੀਟ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।