ਕੁਰਾਲੀ, 18 ਜੂਨ (ਹਰਪ੍ਰੀਤ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਿਸਾਨ ਵਿੰਗ ਵਲੋਂ ਕਿਸਾਨ ਆਗੂ ਬਲਜੀਤ ਸਿੰਘ ਧਗਤਾਣਾ (ਅਕਾਲਗੜ੍ਹ) ਨੂੰ ਕਿਸਾਨ ਕਾਂਗਰਸ ਦਾ ਸੂਬਾਈ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਬਲਜੀਤ ਸਿੰਘ ਧਗਤਾਣਾ ਦੀ ਇਸ ਨਿਯੁਕਤੀ ਦਾ ਵੱਖ-ਵੱਖ ਕਿਸਾਨ ਜਥੇਬੰਦੀਆਂ ਤੇ ਇਲਾਕੇ ਦੇ ਕਿਸਾਨਾਂ ਵਲੋਂ ਸਵਾਗਤ ਕੀਤਾ ਗਿਆ | ਆਪਣੀ ਇਸ ਨਿਯੁਕਤੀ ਲਈ ਬਲਜੀਤ ਸਿੰਘ ਧਗਤਾਣਾ ਨੇ ਆਲ ਇੰਡੀਆ ਕਿਸਾਨ ਕਾਂਗਰਸ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਤੇ ਕਿਸਾਨ ਕਾਂਗਰਸ ਪੰਜਾਬ ਦੇ ਚੇਅਰਮੈਨ ਕਿਰਨਜੀਤ ਸਿੰਘ ਸੰਧੂ (ਮਿੱਠਾ) ਦਾ ਧੰਨਵਾਦ ਕਰਦਿਆਂ ਕਿਹਾ ਉਨ੍ਹਾਂ ਨੂੰ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਸੂਬੇ ਵਿਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਉਹ ਆਪਣੇ ਸਾਥੀਆਂ ਸਮੇਤ ਦਿਨ-ਰਾਤ ਇਕ ਕਰਕੇ ਕੰਮ ਕਰਨਗੇ | ਇਸੇ ਦੌਰਾਨ ਆਲ ਇੰਡੀਆ ਕਿਸਾਨ ਕਾਂਗਰਸ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ, ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਤੇ ਕਿਰਨਜੀਤ ਸਿੰਘ ਸੰਧੂ (ਮਿੱਠਾ) ਆਦਿ ਨੇ ਬਲਜੀਤ ਸਿੰਘ ਧਗਤਾਣਾ ਨੂੰ ਨਵੀਂ-ਨਿਯੁਕਤੀ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ |