14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

'ਯੁੱਧ ਨਸ਼ਿਆਂ ਵਿਰੁੱਧ' ਦੇ 110ਵੇਂ ਦਿਨ ਪੰਜਾਬ ਪੁਲਿਸ ਵਲੋਂ 132 ਨਸ਼ਾ ਤਸਕਰ ਗਿ੍ਫ਼ਤਾਰ

ਅਜੀਤ ਡੈਸਕ 20-06-2025
ਚੰਡੀਗੜ੍ਹ, 19 ਜੂਨ (ਅਜੀਤ ਬਿਊਰੋ)-'ਯੁੱਧ ਨਸ਼ਿਆਂ ਵਿਰੁੱਧ' ਦੇ 110ਵੇਂ ਦਿਨ ਪੰਜਾਬ ਪੁਲਿਸ ਨੇ 132 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 1.08 ਕਿੱਲੋ ਹੈਰੋਇਨ ਤੇ 87 ਹਜ਼ਾਰ 540 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸ ਨਾਲ ਸਿਰਫ਼ 110 ਦਿਨਾਂ ਅੰਦਰ ਗਿ੍ਫ਼ਤਾਰ ਕੀਤੇ ਗਏ ਕੁਲ ਨਸ਼ਾ ਤਸਕਰਾਂ ਦੀ ਗਿਣਤੀ 18 ਹਜ਼ਾਰ 236 ਹੋ ਗਈ ਹੈ | ਇਹ ਆਪ੍ਰੇਸ਼ਨ ਸੂਬੇ ਦੇ ਸਾਰੇ 28 ਜ਼ਿਲਿ੍ਹਆਂ 'ਚ ਇਕੋ ਸਮੇਂ ਚਲਾਇਆ ਗਿਆ | ਪੰਜਾਬ ਦੇ ਸਪੈਸ਼ਲ ਡੀ. ਜੀ. ਪੀ. (ਕਾਨੂੰਨ ਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਦੱਸਿਆ ਕਿ 96 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ 'ਚ 544 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ 100 ਐਫ. ਆਈ. ਆਰਜ਼ ਦਰਜ ਕੀਤੀਆਂ ਗਈਆਂ | ਉਨ੍ਹਾਂ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 571 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ | ਪੁਲਿਸ ਨੇ 67 ਵਿਅਕਤੀਆਂ ਨੂੰ ਨਸ਼ਾ ਛੱਡਣ ਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ |
ਪਿਛਲੀ ਖ਼ਬਰ ਸੈਕਟਰ-53, 54 ਦੀ 12 ਏਕੜ ਸਰਕਾਰੀ ਜ਼ਮੀਨ 'ਚ ਬਣੀ ਆਦਰਸ਼ ਕਾਲੋਨੀ 'ਤੇ ਚੱਲਿਆ ਯੂ. ਟੀ. ਪ੍ਰਸ਼ਾਸਨ ਦਾ ਪੀਲਾ ਪੰਜਾ ਅਗਲੀ ਖ਼ਬਰ -ਮਾਮਲਾ ਨਵੇਂ ਵਿਦਿਆਰਥੀਆਂ ਤੋਂ ਹਲਫ਼ਨਾਮਾ ਲੈਣ ਦਾ- ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਦੇ ਤਾਨਾਸ਼ਾਹੀ ਰਵੱਈਏ ਵਿਰੁੱਧ ਵਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।