14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਘੱਗਰ ਦਰਿਆ ਨੂੰ ਸ਼ਰ੍ਹੇਆਮ ਗੰਦਗੀ ਸੁੱਟ ਕੇ ਕੀਤਾ ਜਾ ਰਿਹੈ ਪ੍ਰਦੂਸ਼ਿਤ

ਅਜੀਤ ਡੈਸਕ 20-06-2025
ਡੇਰਾਬੱਸੀ, 19 ਜੂਨ (ਗੁਰਮੀਤ ਸਿੰਘ)-ਖੇਤਰ 'ਚ ਵਗਦਾ ਘੱਗਰ ਦਰਿਆ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਲਾਪ੍ਰਵਾਹੀ ਕਰਕੇ ਪ੍ਰਦੂਸ਼ਿਤ ਹੋ ਰਿਹਾ ਹੈ, ਪਰ ਇਸ ਦੇ ਬਾਵਜੂਦ ਕਿਸੇ ਵਲੋਂ ਇਸ ਪਾਸੇ ਧਿਆਨ ਨਹੀਂ ਦਿੱਤਾ ਜਾ ਰਿਹਾ | ਪ੍ਰਸ਼ਾਸਨ ਦੀ ਨੱਕ ਹੇਠ ਸ਼ਰ੍ਹੇਆਮ ਘੱਗਰ ਦਰਿਆ 'ਚ ਗੰਦਗੀ ਸੁੱਟੀ ਜਾ ਰਹੀ ਹੈ, ਜਿਸ ਕਾਰਨ ਵਾਤਾਵਰਨ ਪ੍ਰੇਮੀਆਂ 'ਚ ਰੋਸ ਪਾਇਆ ਜਾ ਰਿਹਾ ਹੈ | ਲੋਕਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਡੇਰਾਬੱਸੀ ਖੇਤਰ ਪਹਿਲਾਂ ਹੀ ਪ੍ਰਦੂਸ਼ਣ ਦੀ ਮਾਰ ਝੱਲ ਰਿਹਾ ਹੈ, ਜਦ ਕਿ ਘੱਗਰ ਦਰਿਆ 'ਚ ਲਗਾਤਾਰ ਫੈਕਟਰੀਆਂ ਦਾ ਜ਼ਹਿਰੀਲਾ ਪਾਣੀ, ਸੀਵਰੇਜ ਦੀ ਗੰਦਗੀ ਤੇ ਕੂੜਾ-ਕਰਕਟ ਸੁੱਟਿਆ ਜਾ ਰਿਹਾ ਹੈ | ਕਈ ਥਾਵਾਂ 'ਤੇ ਘੱਗਰ ਦੇ ਪਾਣੀ ਨੂੰ ਫ਼ਸਲਾਂ ਦੀ ਕਾਸ਼ਤ ਲਈ ਇਸਤੇਮਾਲ ਕੀਤਾ ਜਾ ਰਿਹਾ ਹੈ, ਜਦ ਕਿ ਕੁਝ ਥਾਵਾਂ 'ਤੇ ਇਸ ਪਾਣੀ ਨਾਲ ਸਬਜ਼ੀਆਂ ਵੀ ਉਗਾਈਆਂ ਜਾ ਰਹੀਆਂ ਹਨ | ਉਨ੍ਹਾਂ ਮੰਗ ਕੀਤੀ ਕਿ ਲੋਕਾਂ ਨੂੰ ਘੱਗਰ ਦਰਿਆ 'ਚ ਕੂੜਾ-ਕਰਕਟ ਸੁੱਟਣ ਤੋਂ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ |

ਪਿਛਲੀ ਖ਼ਬਰ ਸਕੂਲ ਸਿੱਖਿਆ ਵਿਭਾਗ ਨੇ 126 ਕਲਰਕਾਂ ਨੂੰ ਸੀਨੀਅਰ ਸਹਾਇਕਾਂ ਵਜੋਂ ਦਿੱਤੀ ਤਰੱਕੀ <br/> ਅਗਲੀ ਖ਼ਬਰ ਸੈਕਟਰ-53, 54 ਦੀ 12 ਏਕੜ ਸਰਕਾਰੀ ਜ਼ਮੀਨ 'ਚ ਬਣੀ ਆਦਰਸ਼ ਕਾਲੋਨੀ 'ਤੇ ਚੱਲਿਆ ਯੂ. ਟੀ. ਪ੍ਰਸ਼ਾਸਨ ਦਾ ਪੀਲਾ ਪੰਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।