14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਏਅਰਪੋਰਟ ਦੀ ਪਾਰਕਿੰਗ 'ਚ ਟੈਕਸੀ ਡਰਾਈਵਰਾਂ ਦਰਮਿਆਨ ਹੋਏ ਝਗੜੇ ਦੌਰਾਨ ਨੌਜਵਾਨ ਜ਼ਖ਼ਮੀ

ਅਜੀਤ ਡੈਸਕ 20-06-2025
ਐੱਸ. ਏ. ਐੱਸ. ਨਗਰ, 19 ਜੂਨ (ਕਪਿਲ ਵਧਵਾ)-ਮੰਗਲਵਾਰ ਮੁਹਾਲੀ ਦੇ ਏਅਰਪੋਰਟ ਪੁਲਿਸ ਥਾਣੇ ਅਧੀਨ ਪੈਂਦੇ ਖੇਤਰ ਵਿਚਲੀ ਪਾਰਕਿੰਗ 'ਚ ਟੈਕਸੀ ਡਰਾਈਵਰਾਂ ਵਿਚਕਾਰ ਹੋਏ ਝਗੜੇ ਨੇ ਹਿੰਸਕ ਰੂਪ ਧਾਰਨ ਕਰ ਲਿਆ | ਇਸ ਲੜਾਈ 'ਚ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਕੀਤੀ ਗਈ, ਜਿਸ 'ਚ ਮੁਕਤਸਰ ਦਾ ਰਹਿਣ ਵਾਲਾ ਟੈਕਸੀ ਡਰਾਈਵਰ ਗਗਨਦੀਪ ਸਿੰਘ ਜ਼ਖ਼ਮੀ ਹੋ ਗਿਆ | ਹਮਲੇ 'ਚ ਉਸ ਦੇ ਹੱਥ 'ਤੇ ਡੂੰਘੀਆਂ ਸੱਟਾਂ ਲੱਗੀਆਂ ਹਨ ਅਤੇ ਉਹ ਇਸ ਸਮੇਂ ਹਸਪਤਾਲ ਵਿਚ ਜ਼ੇਰੇ ਇਲਾਜ ਹੈ | ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਏਅਰਪੋਰਟ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ | ਜ਼ਖ਼ਮੀ ਗਗਨਦੀਪ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ 8 ਮੁਲਜ਼ਮਾਂ ਵਿਰੁੱਧ ਵੱਖ-ਵੱਖ ਅਪਰਾਧਿਕ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ 'ਚੋਂ 5 ਮੁਲਜ਼ਮਾਂ ਪ੍ਰਮੋਦ, ਗੁਰਦੀਪ, ਗੁਰਜੀਤ, ਹਰਜਿੰਦਰ ਸਿੰਘ ਤੇ ਰਜਿੰਦਰ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜਦ ਕਿ ਬਾਕੀ ਦੇ 3 ਮੁਲਜ਼ਮਾਂ ਦੀ ਭਾਲ ਜਾਰੀ ਹੈ | ਏਅਰਪੋਰਟ ਪੁਲਿਸ ਥਾਣੇ ਦੇ ਇੰਚਾਰਜ ਇੰਸਪੈਕਟਰ ਅਜੀਤੇਸ਼ ਕੌਸ਼ਲ ਨੇ ਕਿਹਾ ਕਿ ਮਾਮਲੇ ਦੀ ਮੁੱਢਲੀ ਜਾਂਚ ਦੌਰਾਨ ਇਹ ਤੱਥ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਤੇ ਪੀੜਤਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਰੰਜਿਸ਼ ਚੱਲ ਰਹੀ ਸੀ ਅਤੇ ਇਸੇ ਰੰਜਿਸ਼ ਕਾਰਨ ਇਹ ਲੜਾਈ ਹੋਈ, ਜੋ ਹਿੰਸਕ ਰੂਪ ਧਾਰਨ ਕਰ ਗਈ | ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤੇ ਫ਼ਰਾਰ ਮੁਲਜ਼ਮਾਂ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ | ਪੁਲਿਸ ਨੇ ਮੌਕੇ ਤੋਂ ਕੁਝ ਸਬੂਤ ਵੀ ਇਕੱਤਰ ਕੀਤੇ ਹਨ ਤੇ ਮਾਮਲੇ ਦੀ ਤੈਅ ਤੱਕ ਜਾਣ ਲਈ ਪਾਰਕਿੰਗ ਏਰੀਆ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ਼ ਦੀ ਜਾਂਚ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਸਕੂਲ ਸਿੱਖਿਆ ਵਿਭਾਗ ਨੇ 126 ਕਲਰਕਾਂ ਨੂੰ ਸੀਨੀਅਰ ਸਹਾਇਕਾਂ ਵਜੋਂ ਦਿੱਤੀ ਤਰੱਕੀ <br/> ਅਗਲੀ ਖ਼ਬਰ 12ਵੀਂ ਰਾਸ਼ਟਰੀ ਗਤਕਾ ਚੈਂਪੀਅਨਸ਼ਿਪ 'ਚ ਪੰਜਾਬ ਦਾ ਦਬਦਬਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।