15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਕਿਸਾਨਾਂ ਨੇ ਪਿੰਡ ਕੁਰੜੀ 'ਚ ਇਕੱਠ ਕਰਕੇ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਪਾਲਿਸੀ ਕੀਤੀ ਰੱਦ

ਅਜੀਤ ਡੈਸਕ 20-06-2025
ਐੱਸ. ਏ. ਐੱਸ. ਨਗਰ, 19 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਦੇ ਪਿੰਡ ਕੁਰੜੀ, ਸਿਆਊ, ਪੱਤੋਂ, ਬੜੀ ਤੇ ਮਟਰਾਂ ਦੀ 6285 ਏਕੜ ਜ਼ਮੀਨ ਨੂੰ ਐਕਵਾਇਰ ਕਰਕੇ ਜ਼ਮੀਨ ਮਾਲਕਾਂ ਨੂੰ ਨਵੀਂ ਲੈਂਡ ਪੂਲਿੰਗ ਪਾਲਿਸੀ ਅਧੀਨ ਪਲਾਟ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ | ਦੂਜੇ ਪਾਸੇ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਵਲੋਂ ਨਵੀਂ ਪਾਲਿਸੀ ਦਾ ਵਿਰੋਧ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਕਿਸਾਨਾਂ ਵਲੋਂ ਪਿੰਡ ਕੁਰੜੀ ਵਿਖੇ ਇਕੱਤਰਤਾ ਸੱਦ ਕੇ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਪਾਲਿਸੀ ਨੂੰ ਰੱਦ ਕਰਦਿਆਂ ਫ਼ੈਸਲਾ ਕੀਤਾ ਗਿਆ ਹੈ ਕਿ ਕਿਸਾਨਾਂ ਵਲੋਂ ਸਰਕਾਰ ਦੇ ਹੱਕ 'ਚ ਇਕ ਮਰਲਾ ਜ਼ਮੀਨ ਦੀ ਵੀ ਰਜਿਸਟਰੀ ਨਹੀਂ ਕਰਵਾਈ ਜਾਵੇਗੀ | ਇਸ ਮੌਕੇ 'ਆਮ ਆਦਮੀ ਘਰ ਬਚਾਓ ਮੋਰਚਾ' ਦੇ ਆਗੂ ਹਰਮਿੰਦਰ ਸਿੰਘ ਮਾਵੀ, ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ, ਬਹਾਦਰ ਸਿੰਘ, ਇਕਬਾਲ ਸਿੰਘ, ਅਰਵਿੰਦਰ ਸਿੰਘ, ਪਿ੍ਤਪਾਲ ਸਿੰਘ, ਬਲਜੀਤ ਸਿੰਘ ਤੇ ਜਗਰੂਪ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਨਵੀਂ ਪਾਲਿਸੀ ਅਨੁਸਾਰ ਇਨ੍ਹਾਂ ਪਿੰਡਾਂ ਦਾ ਉਜਾੜਾ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਜੇਕਰ ਸਰਕਾਰ ਨੇ ਧੱਕਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸਾਰੇ ਪੰਜਾਬ ਦੀਆਂ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨਾਲ ਸੰਪਰਕ ਕਰਕੇ ਵੱਡਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਕਿਸਾਨਾਂ ਵਲੋਂ ਇਹ ਵੀ ਫ਼ੈਸਲਾ ਲਿਆ ਗਿਆ ਕਿ ਪਿੰਡਾਂ ਦੇ ਲੋਕਾਂ ਵਲੋਂ ਕੁਝ ਦਿਨਾਂ ਵਿਚ ਇਕ ਸੰਘਰਸ਼ ਕਮੇਟੀ ਬਣਾਈ ਜਾਵੇਗੀ ਅਤੇ ਇਨ੍ਹਾਂ ਸਾਰੀਆਂ ਸਮੱਸਿਆਵਾਂ ਸੰਬੰਧੀ ਵਿਆਪਕ ਸੰਘਰਸ਼ ਵਿੱਢਿਆ ਜਾਵੇਗਾ | ਮੀਟਿੰਗ ਵਿਚ ਨਾਹਰ ਸਿੰਘ ਸਰਪੰਚ, ਹਰਪਾਲ ਸਿੰਘ, ਬਹਾਦਰ ਸਿੰਘ, ਮੱਘਰ ਸਿੰਘ, ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ, ਛੱਜਾ ਸਿੰਘ ਕੁਰੜੀ, ਸੁਰਜੀਤ ਸਿੰਘ, ਬਲਦੇਵ ਸਿੰਘ, ਦੀਦਾਰ ਸਿੰਘ, ਮਾਨ ਸਿੰਘ, ਸੁਰਮੁੱਖ ਸਿੰਘ, ਗੁਰਮੁੱਖ ਸਿੰਘ, ਨਿਰਮਲ ਸਿੰਘ ਅਤੇ ਦਲਬੀਰ ਸਿੰਘ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਨੌਜਵਾਨ ਖ਼ਿਲਾਫ਼ ਦੇਸ਼ ਵਿਰੋਧੀ ਕਾਰਵਾਈਆਂ ਤੇ ਭੜਕਾਊ ਭਾਸ਼ਨ ਦੇਣ ਸੰਬੰਧੀ ਮੁਕੱਦਮਾ ਦਰਜ ਅਗਲੀ ਖ਼ਬਰ ਹੈਰੋਇਨ ਸਮੇਤ 2 ਨੌਜਵਾਨ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।