16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

'ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਥਾਈਾ ਨਿਰੀਖਣ <br/>

ਅਜੀਤ ਡੈਸਕ 21-06-2025
ਐੱਸ. ਏ. ਐੱਸ. ਨਗਰ, 20 ਜੂਨ (ਤਰਵਿੰਦਰ ਸਿੰਘ ਬੈਨੀਪਾਲ)-'ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਜ਼ਿਲ੍ਹੇ ਵਿਚ ਵੱਖ-ਵੱਖ ਥਾਈਾ ਜਾ ਕੇ ਚੈਕਿੰਗ ਕੀਤੀ ਗਈ | ਇਸ ਸੰਬੰਧੀ ਡਾ. ਜੈਨ ਨੇ ਦੱਸਿਆ ਕਿ ਸਿਹਤ ਟੀਮਾਂ ਨੇ ਵਿਸ਼ੇਸ਼ ਤੌਰ 'ਤੇ ਨਰਸਰੀਆਂ, ਖਾਲੀ ਪਲਾਟਾਂ ਤੇ ਨਿਰਮਾਣ ਸਥਾਨਾਂ 'ਤੇ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਲੱਭਣ ਲਈ ਕੰਟੇਨਰ ਚੈੱਕ ਕੀਤੇ ਅਤੇ ਮੱਛਰ ਦੀ ਪੈਦਾਇਸ਼ ਵਾਲੀਆਂ ਹੋਰ ਸੰਭਾਵੀ ਥਾਵਾਂ ਦਾ ਨਿਰੀਖਣ ਕੀਤਾ | ਇਸ ਤੋਂ ਇਲਾਵਾ ਮੌਕੇ 'ਤੇ ਮੌਜੂਦ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਤੇ ਇਲਾਜ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਨਿਰੀਖਣ ਟੀਮਾਂ ਵਿਚ ਖ਼ਾਸ ਤੌਰ 'ਤੇ ਜ਼ਿਲ੍ਹੇ ਦੇ ਨਰਸਿੰਗ ਕਾਲਜਾਂ ਦੇ ਵਿਦਿਆਰਥੀ ਤੇ ਆਸ਼ਾ ਵਰਕਰ ਸ਼ਾਮਿਲ ਸਨ | ਡਾ. ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ 'ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ' ਮੁਹਿੰਮ ਸਾਰੇ ਜ਼ਿਲ੍ਹੇ ਵਿਚ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ | ਅਧਿਕਾਰੀਆਂ ਸਮੇਤ ਹੋਰ ਸਟਾਫ਼ ਜਿਥੇ ਘਰ-ਘਰ ਜਾ ਕੇ ਸਰਵੇਖਣ ਕਰ ਰਹੇ ਹਨ, ਉਥੇ ਚਲਾਨ ਕੱਟਣ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ | ਸਰਵੇ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਾਮਾਨ ਦੀ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐੱਚ. ਐਸ. ਚੀਮਾ, ਡਾ. ਪਰਮਿੰਦਰਜੀਤ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਤੇ ਡਾ. ਹਰਮਨਦੀਪ ਕੌਰ ਸਮੇਤ ਹੋਰ ਸਿਹਤ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਮੁਹਾਲੀ ਪੁਲਿਸ ਨੇ ਅੰਬ ਸਾਹਿਬ ਕਾਲੋਨੀ ਵਿਖੇ 'ਕਾਸੋ ਆਪ੍ਰੇਸ਼ਨ' ਤਹਿਤ ਕੀਤੀ ਚੈਕਿੰਗ <br/> ਅਗਲੀ ਖ਼ਬਰ ਡੇਰਾਬੱਸੀ ਥਾਣੇ ਦੇ ਰਿਹਾਇਸ਼ੀ ਕੰਪਲੈਕਸ ਨੂੰ ਨਾ ਸੀਵਰੇਜ ਤੇ ਨਾ ਹੀ ਨਿਕਾਸੀ ਨਾਲੇ ਨਾਲ ਜੋੜਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।