16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਬਲੌਂਗੀ ਪੁਲਿਸ ਵਲੋਂ ਗ਼ੈਰ-ਕਾਨੂੰਨੀ ਪਿਸਤੌਲ ਸਮੇਤ ਇਕ ਨੌਜਵਾਨ ਗਿ੍ਫ਼ਤਾਰ, 76 ਕਾਰਤੂਸ ਬਰਾਮਦ

ਅਜੀਤ ਡੈਸਕ 21-06-2025
ਐੱਸ. ਏ. ਐੱਸ. ਨਗਰ, 20 ਜੂਨ (ਕਪਿਲ ਵਧਵਾ)-ਬਲੌਂਗੀ ਥਾਣੇ ਦੀ ਪੁਲਿਸ ਨੇ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ ਗ਼ੈਰ-ਕਾਨੂੰਨੀ ਹਥਿਆਰ ਰੱਖਣ ਦੇ ਦੋਸ਼ ਹੇਠ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮ ਤੋਂ .32 ਬੋਰ ਦੀ ਪਿਸਤੌਲ ਤੇ 76 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ | ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਅਸਲ੍ਹਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਸ ਨੂੰ ਜ਼ਿਲ੍ਹਾ ਅਦਾਲਤ 'ਚ ਪੇਸ਼ ਕੀਤਾ, ਜਿਥੋਂ ਉਸ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ | ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਾਹਿਲ ਪੰਨੂ ਵਜੋਂ ਹੋਈ ਹੈ, ਜੋ ਕਿ ਮੂਲ ਤੌਰ 'ਤੇ ਅਰਬਨ ਸਟੇਟ ਜੀਂਦ (ਹਰਿਆਣਾ) ਦਾ ਰਹਿਣ ਵਾਲਾ ਹੈ | ਪੁਲਿਸ ਅਨੁਸਾਰ ਮੁਲਜ਼ਮ ਅੱਜ ਕੱਲ੍ਹ ਗਿਲਕੋ ਵੈਲੀ ਇਲਾਕੇ 'ਚ ਕਿਰਾਏ 'ਤੇ ਰਹਿ ਰਿਹਾ ਸੀ | ਮਾਮਲੇ ਦੀ ਜਾਂਚ ਅਧਿਕਾਰੀ ਏ. ਐਸ. ਆਈ. ਜਤਿੰਦਰ ਸਿੰਘ ਨੇ ਦੱਸਿਆ ਕਿ ਉਹ ਏਅਰਪੋਰਟ ਰੋਡ 'ਤੇ ਟੀ. ਡੀ ਆਈ. ਸਿਟੀ ਨੇੜੇ ਆਪਣੀ ਟੀਮ ਸਮੇਤ ਗਸ਼ਤ ਕਰ ਰਹੇ ਸਨ ਅਤੇ ਇਸੇ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਸਾਹਿਲ ਪੰਨੂ ਨਾਂਅ ਦਾ ਇਕ ਨੌਜਵਾਨ ਜੋ ਕਿ ਅਪਰਾਧਿਕ ਗਤੀਵਿਧੀਆਂ 'ਚ ਸ਼ਮੂਲੀਅਤ ਰੱਖਦਾ ਹੈ, ਉਸ ਕੋਲ ਨਾਜਾਇਜ਼ ਹਥਿਆਰ ਹਨ | ਇਸ ਸੂਚਨਾ ਦੇ ਆਧਾਰ 'ਤੇ ਪੁਲਿਸ ਪਾਰਟੀ ਵਲੋਂ ਤੁਰੰਤ ਗਿਲਕੋ ਵੈਲੀ ਸਥਿਤ ਮੁਲਜ਼ਮ ਦੇ ਕਿਰਾਏ ਦੇ ਮਕਾਨ 'ਤੇ ਛਾਪਾ ਮਾਰਿਆ ਗਿਆ ਅਤੇ ਉਥੋਂ ਇਕ .32 ਬੋਰ ਦਾ ਪਿਸਤੌਲ ਤੇ 76 ਕਾਰਤੂਸ ਬਰਾਮਦ ਹੋਏ | ਇਸ ਦੌਰਾਨ ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ 'ਤੇ ਹੀ ਗਿ੍ਫ਼ਤਾਰ ਕਰ ਲਿਆ | ਤਫ਼ਤੀਸ਼ੀ ਅਫ਼ਸਰ ਅਨੁਸਾਰ ਮੁਲਜ਼ਮ ਤੋਂ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ ਕਿ ਉਸ ਨੇ ਇਹ ਹਥਿਆਰ ਤੇ ਕਾਰਤੂਸ ਕਿਥੋਂ ਖ਼ਰੀਦੇ ਸਨ ਅਤੇ ਕਿਸ ਮਕਸਦ ਨਾਲ ਉਸ ਨੇ ਇੰਨੇ ਕਾਰਤੂਸ ਇਕੱਠੇ ਕੀਤੇ ਸਨ |
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਗਿ੍ਫ਼ਤਾਰ <br/> ਅਗਲੀ ਖ਼ਬਰ ਡੀ. ਸੀ. ਨੇ ਜ਼ਿਲ੍ਹਾ ਮੁਹਾਲੀ ਦੇ ਪ੍ਰਵੇਸ਼ ਤੇ ਨਿਕਾਸ ਸਥਾਨਾਂ ਦੇ ਸੁੰਦਰੀਕਰਨ ਲਈ ਬਣਾਈ ਯੋਜਨਾ ਦੀ ਕੀਤੀ ਸਮੀਖਿਆ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।