17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਗੱਡੀ 'ਚੋਂ ਲਾਸ਼ ਬਰਾਮਦ

ਅਜੀਤ ਡੈਸਕ 21-06-2025

ਖਰੜ, 20 ਜੂਨ (ਗੁਰਮੁੱਖ ਸਿੰਘ ਮਾਨ)-ਪੁਲਿਸ ਨੂੰ ਨਗਰ ਕੌਂਸਲ ਖਰੜ ਦੀ ਹਦੂਦ ਅੰਦਰ ਪੈਂਦੇ ਪਿੰਡ ਖਾਨਪੁਰ ਨੇੜਲੇ ਸ਼ਰਾਬ ਦੇ ਠੇਕੇ ਨੇੜਿਓਾ ਇਕ ਗੱਡੀ 'ਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਇਸ ਸੰਬੰਧੀ ਥਾਣਾ ਸਿਟੀ ਖਰੜ ਦੇ ਪੀ. ਸੀ. ਆਰ. 'ਤੇ ਤਾਇਨਾਤ ਕਰਮਚਾਰੀ ਏ. ਐਸ. ਆਈ. ਕਰਨੈਲ ਸਿੰਘ ਨੇ ਦੱਸਿਆ ਕਿ ਪੁਲਿਸ ਕੰਟਰੋਲ ਰੂਮ ਨੰ. 112 ਰਾਹੀਂ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਦੀ ਲਾਸ਼ ਗੱਡੀ ਵਿਚ ਪਈ ਹੈ, ਜਿਸ ਤੋਂ ਬਾਅਦ ਉਨ੍ਹਾਂ ਤੁਰੰਤ ਮੌਕੇ 'ਤੇ ਪੁੱਜ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਅਤੇ ਸਿਹਤ ਵਿਭਾਗ ਦੀ 108 ਨੰ. ਐਂਬੂਲੈਂਸ ਮੰਗਵਾ ਕੇ ਲਾਸ਼ ਨੂੰ ਸਿਵਲ ਹਸਪਤਾਲ ਖਰੜ ਦੀ ਮੋਰਚਰੀ ਵਿਖੇ ਰਖਵਾ ਦਿੱਤਾ | ਉਨ੍ਹਾਂ ਦੱਸਿਆ ਕਿ ਮਿ੍ਤਕ ਵਿਅਕਤੀ ਦੀ ਪਛਾਣ ਗੌਰਵ (35) ਵਾਸੀ ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ |

ਪਿਛਲੀ ਖ਼ਬਰ ਲੋਕ ਤੇਜ਼ ਧੁੱਪ ਤੇ ਅੱਤ ਦੀ ਗਰਮੀ 'ਚ ਘਰ ਤੋਂ ਬਾਹਰ ਜਾਣ ਤੋਂ ਗੁਰੇਜ਼ ਕਰਨ-ਡਾ. ਹੀਰਾ, ਡਾ. ਗੌਰਵਦੀਪ ਸਿੰਘ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਮੁਲਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।