17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਅਚਨਚੇਤ ਕੌਂਸਲ ਦਫ਼ਤਰ ਪਹੁੰਚੇ ਵਿਧਾਇਕ ਰੰਧਾਵਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ <br/>

ਅਜੀਤ ਡੈਸਕ 21-06-2025
ਜ਼ੀਰਕਪੁਰ, 20 ਜੂਨ (ਹੈਪੀ ਪੰਡਵਾਲਾ)-ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਸਬ-ਤਹਿਸੀਲ ਤੇ ਨਗਰ ਕੌਂਸਲ ਦਫ਼ਤਰ ਦਾ ਅਚਨਚੇਤ ਨਿਰੀਖਣ ਕੀਤਾ | ਇਸ ਦੌਰਾਨ ਵਿਧਾਇਕ ਨੇ ਹਾਜ਼ਰ ਲੋਕਾਂ ਕੋਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਇਕੱਤਰ ਕਰਨ ਉਪਰੰਤ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿੰਦਿਆਂ ਵਿਕਾਸ ਕਾਰਜਾਂ ਦੀ ਸਥਿਤੀ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਵਲੋਂ ਉਠਾਏ ਗਏ ਮੁੱਦਿਆਂ 'ਤੇ ਤੁਰੰਤ ਕਾਰਵਾਈ ਕੀਤੀ ਜਾਵੇ | ਵਿਧਾਇਕ ਨੇ ਅਧਿਕਾਰੀਆਂ ਨੂੰ ਆਪਣੇ ਕੰਮ 'ਚ ਪਾਰਦਰਸ਼ਤਾ ਅਤੇ ਜਵਾਬਦੇਹੀ ਬਣਾਈ ਰੱਖਣ ਦੀ ਵੀ ਅਪੀਲ ਕੀਤੀ | ਉਨ੍ਹਾਂ ਆਖਿਆ ਕਿ ਜੇਕਰ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਸਹੀ ਢੰਗ ਨਾਲ ਨਹੀਂ ਨਿਭਾਉਣਗੇ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਇਸ ਦੌਰਾਨ ਉਨ੍ਹਾਂ ਵਿਕਾਸ ਕਾਰਜਾਂ ਦੀ ਸਮੀਖਿਆ ਵੀ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ਜਾਵੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ 'ਚ ਲੋਕਾਂ ਦੀ ਖੱਜਲ੍ਹ-ਖੁਆਰੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨਾਇਬ ਤਹਿਸੀਲਦਾਰ, ਸਬ-ਰਜਿਸਟਰਾਰ ਤੇ ਕਾਰਜ ਸਾਧਕ ਅਫ਼ਸਰ ਦੇ ਦਫ਼ਤਰ ਜਾ ਕੇ ਵੀ ਸੰਬੰਧਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ | ਇਸ ਮੌਕੇ ਡਾਇਰੈਕਟਰ ਪੈਪਸੂ ਗੁਰਪ੍ਰੀਤ ਸਿੰਘ ਵਿਰਕ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਮੌਨਸੂਨ ਤੋਂ ਪਹਿਲਾਂ ਜ਼ੀਰਕਪੁਰ ਵਿਖੇ ਸੁਖਨਾ ਚੋਅ ਦੀ ਸਫ਼ਾਈ ਲਈ ਕਰੋੜਾਂ ਦੇ ਫ਼ੰਡ ਮਨਜ਼ੂਰ ਅਗਲੀ ਖ਼ਬਰ ਐੱਚ. ਆਈ. ਐੱਮ. ਟੀ. ਕਾਲਜ ਦੇ 20 ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਕੰਪਨੀ 'ਚ ਨੌਕਰੀ ਕੀਤੀ ਹਾਸਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।