17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸਟੱਡੀ ਟੂਰ ਲਈ ਭੇਜਿਆ ਜਾਵੇਗਾ ਵਿਦੇਸ਼-ਈ. ਟੀ. ਓ. <br/>

ਅਜੀਤ ਡੈਸਕ 21-06-2025
ਚੰਡੀਗੜ੍ਹ, 20 ਜੂਨ (ਅਜੀਤ ਬਿਊਰੋ)–ਟਿਕਾਊ ਕਿਸਮ ਦੀਆਂ ਸੜਕਾਂ ਦੇ ਨਿਰਮਾਣ ਤੇ ਰੱਖ ਰਖਾਵ ਸੰਬੰਧੀ ਪੰਜਾਬ ਸਰਕਾਰ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਵਿੱਦਿਅਕ ਟੂਰ 'ਤੇ ਵਿਦੇਸ਼ ਭੇਜਣ ਦੀ ਯੋਜਨਾ ਉਲੀਕੀ ਜਾ ਰਹੀ ਹੈ | ਇਸ ਸੰਬੰਧੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪੰਜਾਬ ਰਾਜ ਰੋਡ ਐਂਡ ਬਿ੍ਜਸ ਡਿਵੈਲਪਮੈਂਟ ਬੋਰਡ (ਪੀ. ਆਰ. ਬੀ. ਡੀ. ਬੀ.) ਦੇ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਇਸ ਸੰਬੰਧੀ ਇਕ ਪ੍ਰਸਤਾਵ ਤਿਆਰ ਕਰਨ ਦਾ ਹੁਕਮ ਦਿੱਤੇ ਹਨ | ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੂੰ ਉਨ੍ਹਾਂ ਵਿਦੇਸ਼ੀ ਮੁਲਕਾਂ 'ਚ ਭੇਜਿਆ ਜਾਵੇਗਾ ਜੋ ਕਿ ਸੜਕ ਨਿਰਮਾਣ, ਰੱਖ-ਰਖਾਵ ਤੇ ਸੜਕ ਸੁਰੱਖਿਆ ਦੇ ਮਾਮਲੇ ਵਿਚ ਮੋਹਰੀ ਹਨ | ਮੀਟਿੰਗ ਦੌਰਾਨ ਉਨ੍ਹਾਂ ਬੋਰਡ ਦੇ ਅਧਿਕਾਰੀਆਂ ਨੂੰ 30 ਜੂਨ ਤੱਕ ਰਾਜ ਮਾਰਗਾਂ ਤੋਂ ਪੈਟਰੋਲ ਪੰਪਾਂ ਤੇ ਹੋਰ ਵਪਾਰਿਕ ਅਦਾਰਿਆਂ ਨੂੰ ਪਹੁੰਚ ਮਾਰਗ ਦੀ ਸੇਵਾ ਲਈ ਬਣਦੀ ਸਰਕਾਰੀ ਫ਼ੀਸਾਂ ਦੀ ਪ੍ਰਾਪਤੀ ਬਾਰੇ ਰਿਪੋਰਟ ਪੇਸ਼ ਕਰਨ ਦੇ ਵੀ ਹੁਕਮ ਦਿੱਤੇ | ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਸੜਕਾਂ ਤੇ ਪਛਾਣੇ ਗਏ ਬਲੈਕ ਸਪੋਟਸ ਨੂੰ ਦਰੁੱਸਤ ਕਰਨ ਲਈ ਕਾਰਜ ਵਿਚ ਤੇਜ਼ੀ ਲਿਆਂਦੀ ਜਾਵੇ ਤੇ ਇਸ ਸੰਬੰਧੀ ਆ ਰਹੀਆਂ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਨਾਲ ਵੀ ਤਾਲਮੇਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਬਿਹਤਰੀਨ ਸੜਕੀ ਨੈਟਵਰਕ ਸਥਾਪਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ |

ਪਿਛਲੀ ਖ਼ਬਰ ਓ. ਬੀ. ਸੀ. ਫੈੱਡਰੇਸ਼ਨ ਨੇ ਮੰਗਾਂ ਲਈ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪ੍ਰਸ਼ਾਸਕ ਨੂੰ ਦਿੱਤਾ ਮੰਗ-ਪੱਤਰ <br/> ਅਗਲੀ ਖ਼ਬਰ ਮੌਨਸੂਨ ਤੋਂ ਪਹਿਲਾਂ ਜ਼ੀਰਕਪੁਰ ਵਿਖੇ ਸੁਖਨਾ ਚੋਅ ਦੀ ਸਫ਼ਾਈ ਲਈ ਕਰੋੜਾਂ ਦੇ ਫ਼ੰਡ ਮਨਜ਼ੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।