ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਮੁਹਾਲੀ ਵਲੋਂ ਲਗਾਇਆ ਅਥਲੈਟਿਕਸ ਸਮਰ ਕੈਂਪ ਸਮਾਪਤ
ਅਜੀਤ ਡੈਸਕ
21-06-2025
ਐੱਸ. ਏ. ਐੱਸ. ਨਗਰ, 20 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਮੁਹਾਲੀ ਵਲੋਂ ਸ਼ਹੀਦ ਭਗਤ ਸਿੰਘ ਨੇਚਰ ਪਾਰਕ ਵਿਖੇ ਲਗਾਇਆ ਗਿਆ 11ਵਾਂ ਅਥਲੈਟਿਕਸ ਸਮਰ ਕੈਂਪ ਸਮਾਪਤ ਹੋ ਗਿਆ | ਇਸ ਮੌਕੇ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਐਸ. ਆਈ. ਐਸ. ਕੋਰਾ ਵਲੋਂ ਹਾਜ਼ਰ ਸ਼ਖ਼ਸੀਅਤਾਂ ਨੂੰ ਜੀ ਆਇਆਂ ਆਖਿਆ ਗਿਆ, ਜਦ ਕਿ ਐਸੋਸੀਏਸ਼ਨ ਦੇ ਜਨਰਲ ਸਕੱਤਰ ਸਵਰਨ ਸਿੰਘ ਨੇ ਸੰਸਥਾ ਵਲੋਂ ਅਥਲੈਟਿਕਸ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤੇ ਉਪਲੱਬਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਐਸੋਸੀਏਸ਼ਨ ਵਲੋਂ ਵੱਖ-ਵੱਖ ਖੇਡ ਸ਼ਖ਼ਸੀਅਤਾਂ, ਸਮਰ ਕੈਂਪ ਦਾ ਸੰਚਾਲਨ ਕਰਨ ਵਾਲੇ ਕੋਚਾਂ, ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਣ, ਲਖਵਿੰਦਰ ਸਿੰਘ ਲੱਕੀ ਤੇ ਕੈਂਪ ਦੌਰਾਨ ਬੱਚਿਆਂ ਨੂੰ ਰਿਫਰੈਸ਼ਮੈਂਟ ਮੁਹੱਈਆ ਕਰਵਾਉਣ ਵਾਲੇ ਮਾਪਿਆਂ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਜ਼ਿਲ੍ਹਾ ਅਥਲੈਟਿਕਸ ਮਾਸਟਰਜ਼ ਦੇ ਪ੍ਰਧਾਨ ਪ੍ਰੀਤਮ ਸਿੰਘ, ਅਥਲੈਟਿਕਸ ਐਸੋਸੀਏਸ਼ਨ ਦੇ ਪ੍ਰਧਾਨ ਮਲਕੀਤ ਸਿੰਘ, ਸੈਕਟਰੀ ਸਵਰਨ ਸਿੰਘ, ਪਰਮਦੀਪ ਸਿੰਘ ਬੈਦਵਾਣ, ਸਾਬਕਾ ਕੌਂਸਲਰ ਗੁਰਮੀਤ ਸਿੰਘ ਵਾਲੀਆ, ਰਾਮ ਕੁਮਾਰ ਵਸ਼ਿਸ਼ਟ, ਸੰਦੀਪ ਸਿੰਘ ਸੰਧੂ, ਐਸ. ਆਈ. ਐਸ. ਕੋਰਾ, ਸੁਰਜੀਤ ਸਿੰਘ, ਸੰਦੀਪ ਬੰਸਲ, ਗੁਰਚਰਨ ਸਿੰਘ, ਗੁਰਮਿੰਦਰ ਸਿੰਘ ਧੇਸੀ, ਮਨਦੀਪ ਕੌਰ, ਕੋਚ ਹਰਕੰਵਲਜੀਤ ਸਿੰਘ, ਸਿਮਰਨਜੀਤ ਸਿੰਘ, ਮਜਨਪੁਰੀ ਤੇ ਅਰਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ |