17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

2 ਕਿੱਲੋ ਅਫ਼ੀਮ ਸਮੇਤ ਤਿੰਨ ਮੁਲਜ਼ਮ ਕਾਬੂ

ਅਜੀਤ ਡੈਸਕ 21-06-2025
ਲਾਲੜੂ, 20 ਜੂਨ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਦੱਪਰ ਟੋਲ ਪਲਾਜ਼ਾ ਨੇੜੇ ਨਾਕਾਬੰਦੀ ਦੌਰਾਨ ਲੈਹਲੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 2 ਕਿੱਲੋ ਅਫ਼ੀਮ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਇਹ ਤਿੰਨੋਂ ਮੁਲਜ਼ਮ ਇਕ ਕਾਰ 'ਚ ਅਫ਼ੀਮ ਲੈ ਕੇ ਜਾ ਰਹੇ ਸਨ | ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਡੇਰਾਬੱਸੀ ਦੀ ਅਦਾਲਤ 'ਚ ਪੇਸ਼ ਕੀਤਾ, ਜਿਥੋਂ ਉਨ੍ਹਾਂ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ | ਲੈਹਲੀ ਪੁਲਿਸ ਚੌਕੀ ਇੰਚਾਰਜ ਐਸ. ਆਈ. ਅਮਨਦੀਪ ਸਿੰਘ ਨੇ ਦੱਸਿਆ ਕਿ ਦੱਪਰ ਟੋਲ ਪਲਾਜਾ ਨੇੜੇ ਨਾਕਾਬੰਦੀ ਦੌਰਾਨ ਉਨ੍ਹਾਂ ਨੇ ਇਕ ਕਾਰ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ 'ਚੋਂ ਕਥਿਤ ਤੌਰ 'ਤੇ 2 ਕਿੱਲੋ ਅਫ਼ੀਮ ਬਰਾਮਦ ਹੋਈ | ਮੁਲਜ਼ਮਾਂ ਦੀ ਪਛਾਣ ਰਾਜਪੁਰਾ ਦੇ ਅਮਨਦੀਪ ਅਤੇ ਰਾਜ ਕੁਮਾਰ ਯਾਦਵ ਤੇ ਸੁਰੇਂਦਰ ਕੁਮਾਰ ਯਾਦਵ ਦੋਵੇਂ ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ |
ਪਿਛਲੀ ਖ਼ਬਰ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਬਜ਼ੁਰਗਾਂ ਦੀ ਪੈਨਸ਼ਨ ਲਈ ਚਾਲੂ ਸਾਲ ਦੌਰਾਨ 6175 ਕਰੋੜ ਰੁਪਏ ਦਾ ਉਪਬੰਧ-ਡਾ. ਬਲਜੀਤ ਕ... ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ 26 ਚੰਡੀਗੜ੍ਹ ਵਿਖੇ ਬਾਡੀ ਬਿਲਡਰ ਰਿਮਨ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।