17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਬਜ਼ੁਰਗਾਂ ਦੀ ਪੈਨਸ਼ਨ ਲਈ ਚਾਲੂ ਸਾਲ ਦੌਰਾਨ 6175 ਕਰੋੜ ਰੁਪਏ ਦਾ ਉਪਬੰਧ-ਡਾ. ਬਲਜੀਤ ਕੌਰ <br/>

ਅਜੀਤ ਡੈਸਕ 21-06-2025
ਚੰਡੀਗੜ੍ਹ, 20 ਜੂਨ (ਅਜੀਤ ਬਿਊਰੋ)–ਪੰਜਾਬ ਸਰਕਾਰ ਵਲੋਂ ਸੂਬੇ ਦੇ ਬਜ਼ੁਰਗਾਂ, ਮਹਿਲਾਵਾਂ ਤੇ ਬੱਚਿਆਂ ਦੀ ਭਲਾਈ ਲਈ ਨਿਰੰਤਰ ਠੋਸ ਕਦਮ ਚੁੱਕੇ ਜਾ ਰਹੇ ਹਨ | ਇਨ੍ਹਾਂ ਯਤਨਾਂ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵਲੋਂ ਚਾਲੂ ਵਿੱਤੀ ਸਾਲ ਦੌਰਾਨ ਸਮਾਜਿਕ ਸੁਰੱਖਿਆ ਸਕੀਮਾਂ ਲਈ 6175 ਕਰੋੜ ਰੁਪਏ ਦੀ ਰਾਸ਼ੀ ਦਾ ਉਪਬੰਧ ਕੀਤਾ ਗਿਆ ਹੈ | ਇਸ 'ਚੋਂ 1539 ਕਰੋੜ ਰੁਪਏ ਦੀ ਰਕਮ 34.40 ਲੱਖ ਲਾਭਪਾਤਰੀਆਂ ਨੂੰ ਮਈ 2025 ਤੱਕ ਨਿਯਮਤ ਪੈਨਸ਼ਨ ਵਜੋਂ ਜਾਰੀ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੰਦਿਆਂ ਦੱਸਿਆ ਕਿ 'ਸਾਡੇ ਬਜ਼ੁਰਗ ਸਾਡਾ ਮਾਣ' ਸਰਵੇ ਜਲਦ ਪੂਰਾ ਕਰਨ ਦੇ ਹੁਕਮ ਦਿੱਤੇ ਗਏ ਹਨ | ਡਾ. ਬਲਜੀਤ ਕੌਰ ਨੇ ਕਿਸਾਨ ਭਵਨ ਵਿਖੇ ਵਿਭਾਗ ਦੇ ਸੀਨੀਅਰ ਅਤੇ ਖੇਤਰੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ, ਇਨ੍ਹਾਂ ਸਕੀਮਾਂ ਦੀ ਨਿਗਰਾਨੀ ਅਤੇ ਯੋਗ ਲਾਭਪਾਤਰੀਆਂ ਤੱਕ ਲਾਭ ਦੀ ਪਹੁੰਚ ਬਿਨਾਂ ਦੇਰੀ ਯਕੀਨੀ ਬਣਾਉਣ ਸੰਬੰਧੀ ਹੁਕਮ ਵੀ ਜਾਰੀ ਕੀਤੇ | ਉਨ੍ਹਾਂ ਆਗਾਹ ਕੀਤਾ ਕਿ ਸਰਵੇ ਦੌਰਾਨ ਮਿ੍ਤਕ ਲਾਭਪਾਤਰੀਆਂ ਦੇ ਬੈਂਕ ਖਾਤਿਆਂ 'ਚ ਪਈ ਰਕਮ ਦੀ ਰਿਕਵਰੀ ਕਰਕੇ ਹੋਰ ਲੋੜਵੰਦਾਂ ਨੂੰ ਲਾਭ ਦਿੱਤਾ ਜਾਵੇ | ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਹੁਣ ਤਕ 43 ਹਜ਼ਾਰ 644 ਨਵੀਆਂ ਪੈਨਸ਼ਨ ਅਰਜ਼ੀਆਂ ਮਨਜ਼ੂਰ ਕੀਤੀਆਂ ਗਈਆਂ ਹਨ | ਇਸ ਮੌਕੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ, ਆਈ. ਏ. ਐਸ. ਅਤੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਆਈ. ਏ. ਐਸ. ਸਮੇਤ ਮੁੱਖ ਦਫ਼ਤਰ ਤੇ ਜ਼ਿਲ੍ਹਾ ਦਫ਼ਤਰ ਦੇ ਹੋਰ ਉੱਚ ਅਧਿਕਾਰੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਏ. ਆਈ. ਐਮ. ਐਸ. ਮੁਹਾਲੀ ਸੀ. ਐਮ. ਦੀ ਯੋਗਸ਼ਾਲਾ ਦੇ ਸਹਿਯੋਗ ਨਾਲ ਸਮੂਹਿਕ ਪੱਧਰ 'ਤੇ ਮਨਾਏਗਾ ਯੋਗ ਦਿਵਸ ਅਗਲੀ ਖ਼ਬਰ 2 ਕਿੱਲੋ ਅਫ਼ੀਮ ਸਮੇਤ ਤਿੰਨ ਮੁਲਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।