ਕੁਰਾਲੀ, 21 ਜੂਨ (ਬਿੱਲਾ ਅਕਾਲਗੜ੍ਹੀਆ)-ਨੇੜਲੇ ਪਿੰਡ ਬੜੌਦੀ ਦੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਇਕ ਨੌਜਵਾਨ ਗੁਰਸ਼ਾਨ ਸਿੰਘ (17) ਪੁੱਤਰ ਸੁਰਮੁੱਖ ਸਿੰਘ ਵਾਸੀ ਪਿੰਡ ਬੜੌਦੀ ਕਿਸੇ ਕੰਮ ਲਈ ਚੰਡੀਗੜ੍ਹ-ਖਰੜ ਰੋਡ 'ਤੇ ਰਿਆਤ-ਬਾਹਰਾ ਕਾਲਜ ਦੇ ਨੇੜੇ ਸਲਿੱਪ ਰੋਡ 'ਤੇ ਪੈਦਲ ਜਾ ਰਿਹਾ ਸੀ ਅਤੇ ਇਸੇ ਦੌਰਾਨ ਉਸ ਨੂੰ ਪਿੱਛੋਂ ਅਚਾਨਕ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ | ਹਾਦਸੇ 'ਚ ਉਕਤ ਨੌਜਵਾਨ ਦੇ ਸਿਰ 'ਚ ਜ਼ਿਆਦਾ ਸੱਟ ਲੱਗਣ ਕਾਰਨ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਕੱਤਰ ਹੋਏ ਨੇੜਲੇ ਦੁਕਾਨਦਾਰਾਂ ਤੇ ਸਮਾਜ ਸੇਵੀਆਂ ਵਲੋਂ ਖਰੜ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ, ਜਿਥੇ ਡਾਕਟਰਾਂ ਨੇ ਨੌਜਵਾਨ ਨੂੰ ਮਿ੍ਤਕ ਐਲਾਨ ਦਿੱਤਾ | ਦੱਸਣਯੋਗ ਹੈ ਕਿ ਮਿ੍ਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਘਰ 'ਚ ਮਾਤਮ ਛਾ ਗਿਆ | ਪੁਲਿਸ ਨੇ ਮੋਟਰਸਾਈਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮਿ੍ਤਕ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ | ਮਿ੍ਤਕ ਦਾ ਅੰਤਿਮ ਸੰਸਕਾਰ ਪਿੰਡ ਬੜੌਦੀ ਦੇ ਸ਼ਮਸ਼ਾਨਘਾਟ ਵਿਖੇ