23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਚੰਡੀਗੜ੍ਹ ਦੇ ਇਕ ਹੋਟਲ 'ਚ ਮਿਲੀ ਨੌਜਵਾਨ ਦੀ ਲਾਸ਼ ਨੂੰ ਪੁਲਿਸ ਨੇ ਕੀਤਾ ਪਰਿਵਾਰ ਹਵਾਲੇ

ਅਜੀਤ ਡੈਸਕ 22-06-2025
ਨੌਜਵਾਨ ਨੇ ਹੋਟਲ ਦੇ ਕਮਰੇ 'ਚ ਕੀਤੀ ਸੀ ਖ਼ੁਦਕੁਸ਼ੀ
ਚੰਡੀਗੜ੍ਹ, 21 ਜੂਨ (ਕਪਿਲ ਵਧਵਾ)-ਚੰਡੀਗੜ੍ਹ ਦੇ ਕਜਹੇੜੀ ਸੈਕਟਰ-52 ਵਿਚ ਪੈਂਦੇ ਇਕ ਹੋਟਲ ਦੇ ਕਮਰੇ 'ਚੋਂ ਇਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਨੌਜਵਾਨ ਦੀ ਪਛਾਣ ਦੀਪਕ (28) ਵਾਸੀ ਬਲਾਚੌਰ ਵਜੋਂ ਹੋਈ ਹੈ, ਜੋ ਕਿ ਪਿਛਲੇ ਕੁਝ ਦਿਨਾਂ ਤੋਂ ਬਲਾਚੌਰ ਪੁਲਿਸ ਵਲੋਂ ਗੁੰਮਸ਼ੁਦਾ ਦੱਸਿਆ ਜਾ ਰਿਹਾ ਸੀ | ਇਸ ਸੰਬੰਧੀ ਪਰਿਵਾਰ ਨੇ ਉਸ ਦੇ ਲਾਪਤਾ ਹੋਣ ਦੀ ਰਿਪੋਰਟ ਵੀ ਦਰਜ ਕਰਵਾਈ ਸੀ | ਇਸ ਤੋਂ ਬਾਅਦ ਪੁਲਿਸ ਨੇ ਉਕਤ ਨੌਜਵਾਨ ਦੇ ਮੋਬਾਈਲ ਫ਼ੋਨ ਤੋਂ ਆਖ਼ਰੀ ਲੋਕੇਸ਼ਨ ਬਾਰੇ ਜਾਂਚ ਕੀਤੀ ਤਾਂ ਉਸ ਦਾ ਮੋਬਾਈਲ ਫ਼ੋਨ ਆਖ਼ਰੀ ਬਾਰ ਪਿੰਡ ਕਜਹੇੜੀ 'ਚ ਐਕਟਿਵ ਨਜ਼ਰ ਆਇਆ ਸੀ | ਇਸ ਤੋਂ ਬਾਅਦ ਜਦੋਂ ਬਲਾਚੌਰ ਪੁਲਿਸ ਨੇ ਚੰਡੀਗੜ੍ਹ ਪੁਲਿਸ ਦੀ ਸਹਾਇਤਾ ਨਾਲ ਸਥਾਨਕ ਹੋਟਲਾਂ ਦੇ ਰਜਿਸਟਰ ਚੈੱਕ ਕਰਨ ਲੱਗੀ ਤਾਂ ਇਕ ਹੋਟਲ ਦੇ ਰਜਿਸਟਰ 'ਚ ਉਸ ਦਾ ਨਾਂਅ ਦਰਜ ਸੀ, ਦੀਪਕ ਬੀਤੇ ਬੁੱਧਵਾਰ ਨੂੰ ਉਸ ਹੋਟਲ 'ਚ ਆਇਆ ਸੀ ਅਤੇ ਸ਼ੁੱਕਰਵਾਰ ਨੂੰ ਪੁਲਿਸ ਨੂੰ ਉਸ ਦੀ ਲਾਸ਼ ਕਮਰੇ ਵਿਚ ਪੱਖੇ ਨਾਲ ਲਟਕਦੀ ਮਿਲੀ | ਮਿ੍ਤਕ ਨੌਜਵਾਨ ਦੇ ਪਰਿਵਾਰ ਨੂੰ ਸੂਚਿਤ ਕਰਨ ਉਪਰੰਤ ਅੱਜ ਥਾਣਾ ਸੈਕਟਰ-36 ਦੀ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਬੀ. ਐੱਨ. ਐੱਸ. ਐੱਸ. ਦੀ ਧਾਰਾ 196 ਦੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਦੀਪਕ ਦੀ ਲਾਸ਼ ਨੂੰ ਉਸ ਦੇ ਪਰਿਵਾਰ ਦੇ ਹਵਾਲੇ ਕਰ ਦਿੱਤਾ ਹੈ |
ਪਿਛਲੀ ਖ਼ਬਰ ਕੇਂਦਰੀ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਵਲੋਂ ਯੁਵਾ-ਕੇਂਦਿ੍ਤ ਆਫ਼ਤ ਤਿਆਰੀ ਸਿਖਲਾਈ ਦਾ ਉਦਘਾਟਨ <br/> ਅਗਲੀ ਖ਼ਬਰ ਬੜੌਦੀ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।