ਖਰੜ, 21 ਜੂਨ (ਜੰਡਪੁਰੀ)-ਗੁਰਦੁਆਰਾ ਬਾਬਾ ਜੱਗਾ ਜੀ ਘੜੂੰਆਂ ਵਿਖੇ 23 ਜੂਨ ਤੋਂ ਲੈ ਕੇ 29 ਜੂਨ ਤੱਕ ਸਵੇਰੇ 8 ਵਜੇ ਤੋਂ ਲੈ ਕੇ 10 ਵਜੇ ਤੱਕ ਦਸਤਾਰ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਕੈਂਪ ਦੌਰਾਨ ਦਸਤਾਰ ਕੋਚ ਗੁਰਪ੍ਰੀਤ ਸਿੰਘ ਸ੍ਰੀ ਚਮਕੌਰ ਸਾਹਿਬ ਵਾਲੇ ਬੱਚਿਆਂ ਨੂੰ ਦਸਤਾਰਾਂ ਤੇ ਭੈਣਾਂ ਨੂੰ ਦੁਮਾਲਾ ਸਜਾਉਣ ਦੀ ਸਿਖਲਾਈ ਦੇਣਗੇ |
ਕਾਂਗਰਸ ਦੀ ਮੀਟਿੰਗ ਅੱਜ
ਖਰੜ, 21 ਜੂਨ (ਜੰਡਪੁਰੀ)-ਬਲਾਕ ਕਾਂਗਰਸ ਕਮੇਟੀ ਖਰੜ ਦੀ ਮੀਟਿੰਗ 22 ਜੂਨ ਨੂੰ ਸ਼ਾਮ ਦੇ 5.30 ਵਜੇ ਹੈਪੀ ਢਾਬਾ ਵਿਖੇ ਹੋਵੇਗੀ | ਇਸ ਸੰਬੰਧੀ ਬਲਾਕ ਪ੍ਰਧਾਨ ਗੁਰਿੰਦਰ ਸਿੰਘ ਬੈਦਵਾਣ ਨੇ ਦੱਸਿਆ ਕਿ ਮੀਟਿੰਗ 'ਚ ਹਲਕਾ ਖਰੜ ਦੇ ਨਵ-ਨਿਯੁਕਤ ਕੋਆਰਡੀਨੇਟਰ ਰਾਜਵੰਤ ਰਾਏ ਸ਼ਰਮਾ ਤੇ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਉਚੇਚੇ ਤੌਰ 'ਤੇ ਸ਼ਿਰਕਤ ਕਰਨਗੇ |
ਘੜੂੰਆਂ ਵਿਖੇ ਦਸਤਾਰ ਸਿਖਲਾਈ ਕੈਂਪ ਕੱਲ੍ਹ ਤੋਂ
ਅਜੀਤ ਡੈਸਕ
22-06-2025