23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਗਰਮੀਆਂ ਦੀਆਂ ਛੁੱਟੀਆਂ ਦੇ ਚਲਦਿਆਂ ਬੱਚਿਆਂ ਲਈ ਗੁਰਮਤਿ ਕਲਾਸਾਂ ਲਗਾਈਆਂ <br/>

ਅਜੀਤ ਡੈਸਕ 22-06-2025
ਚੰਡੀਗੜ੍ਹ, 21 ਜੂਨ (ਅਜੀਤ ਬਿਊਰੋ)-ਸਮੂਹ ਸੰਗਤ ਤੇ ਮੈਨੇਜਰ ਸਾਹਿਬਾਨ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਸ਼ਾਹਪੁਰ ਸੈਕਟਰ 38ਬੀ ਵਿਖੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਦੇ ਚੱਲਦਿਆਂ 1 ਜੂਨ ਤੋਂ 19 ਜੂਨ ਤੱਕ ਬੱਚਿਆਂ ਲਈ ਗੁਰਮਤਿ ਕਲਾਸਾਂ ਲਗਾਈਆਂ ਗਈਆਂ | ਇਸ ਸੰਬੰਧ 'ਚ ਮਿਤੀ 19 ਜੂਨ 2025 ਨੂੰ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਗੁਰਮਤਿ ਕਲਾਸਾਂ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਇਨਾਮ ਵੰਡੇ ਗਏ | ਇਨ੍ਹਾਂ ਗੁਰਮਤਿ ਕਲਾਸਾਂ ਦੌਰਾਨ ਭਾਈ ਗਗਨਦੀਪ ਸਿੰਘ, ਗ੍ਰੰਥੀ ਭਾਈ ਸਤਵੰਤ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਪਰਵਿੰਦਰ ਸਿੰਘ, ਮੈਨੇਜਰ ਤਾਰਾ ਸਿੰਘ, ਹਰਨੇਕ ਸਿੰਘ, ਅਜੈ ਸਿੰਘ, ਤੇਜਦੀਪ ਸਿੰਘ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ |

ਪਿਛਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ 'ਚ ਜ਼ਮਾਨਤ ਦੀ ਅਰਜ਼ੀ ਖਾਰਜ <br/> ਅਗਲੀ ਖ਼ਬਰ ਜ਼ੀਰਕਪੁਰ ਨੂੰ ਡੁੱਬਣ ਤੋਂ ਬਚਾਉਣ ਲਈ ਪ੍ਰਸ਼ਾਸਨ ਲਵੇ ਤਕਨੀਕੀ ਮਾਹਿਰਾਂ ਦੀ ਸਲਾਹ-ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।