13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਐਤਵਾਰ ਸਵੇਰ ਤੋਂ ਪੈ ਰਹੇ ਮੀਂਹ ਨੇ ਵਿਗਾੜਿਆ ਲੋਕਾਂ ਦੀ ਛੁੱਟੀ ਦਾ ਮਜ਼ਾ

ਅਜੀਤ ਡੈਸਕ 01-09-2025
ਚੰਡੀਗੜ੍ਹ, 31 ਅਗਸਤ (ਸੰਦੀਪ ਕੁਮਾਰ ਮਾਹਨਾ) -ਚੰਡੀਗੜ੍ਹ 'ਚ ਐਤਵਾਰ ਸਵੇਰ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ | ਜਿਸ ਦੇ ਚੱਲਦਿਆਂ ਟ੍ਰਾਈਸਿਟੀ 'ਚ ਮੌਸਮ ਸੁਹਾਵਣਾ ਹੋ ਗਿਆ | ਸਵੇਰ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਯੂਟੀ ਦੀਆਂ ਸੜਕਾਂ 'ਤੇ ਪਾਣੀ ਖੜ੍ਹਾ ਹੋ ਗਿਆ | ਹਾਲਾਂਕਿ, ਐਤਵਾਰ ਦੀ ਛੁੱਟੀ ਹੋਣ ਕਾਰਨ ਸ਼ਹਿਰ ਦੀਆਂ ਸੜਕਾਂ 'ਤੇ ਆਵਾਜਾਈ ਦਾ ਦਬਾਅ ਘੱਟ ਸੀ | ਜਿਸ ਕਾਰਨ ਰਾਹਗੀਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਿਆ | ਜਦਕਿ ਆਉਣ ਵਾਲੇ 24 ਤੋਂ 36 ਘੰਟਿਆਂ ਦੌਰਾਨ ਭਾਰੀ ਮੀਂਹ ਕਾਰਨ ਲੋਕਾਂ ਲਈ ਵੱਡੀ ਮੁਸ਼ਕਲ ਖੜ੍ਹੀ ਹੋ ਸਕਦੀ ਹੈ |
ਮੌਸਮ ਵਿਭਾਗ ਨੇ ਅਗਲੇ 24 ਤੋਂ 36 ਘੰਟਿਆਂ ਲਈ ਚੰਡੀਗੜ੍ਹ ਅਤੇ ਪੰਜਾਬ 'ਚ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ ਤੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਵੀ ਅਪੀਲ ਕੀਤੀ ਗਈ ਹੈ |
ਸੁਖਨਾ ਝੀਲ ਦੇ ਵਧਦੇ ਪਾਣੀ ਦੇ ਪੱਧਰ ਅਤੇ ਹੜ੍ਹ ਦੇ ਗੇਟਾਂ ਨੂੰ ਵਾਰ-ਵਾਰ ਖੋਲ੍ਹਣ ਤੋਂ ਬਾਅਦ ਚੰਡੀਗੜ੍ਹ ਦੇ ਮੁੱਖ ਇੰਜੀਨੀਅਰ ਸੀਬੀ ਓਝਾ ਨੇ ਸੁਖਨਾ ਝੀਲ ਅਤੇ ਆਲੇ ਦੁਆਲੇ ਦੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ | ਉਨ੍ਹਾਂ ਨੇ ਕਿਸ਼ਨਗੜ੍ਹ, ਬਾਪੂ ਧਾਮ, ਮਨੀਮਾਜਰਾ, ਰਾਏਪੁਰ ਕਲਾਂ ਅਤੇ ਝੀਲ ਦੇ ਹੋਰ ਹਿੱਸਿਆਂ ਵਿਚ ਹੋਏ ਨੁਕਸਾਨ ਦਾ ਜਾਇਜ਼ਾ ਲਿਆ | ਮੁੱਖ ਇੰਜੀਨੀਅਰ ਨੇ ਬਾਪੂ ਧਾਮ ਅਤੇ ਮਨੀਮਾਜਰਾ ਨੇੜੇ ਆਈਟੀ ਪਾਰਕ ਨੂੰ ਜਾਂਦੇ ਰਸਤੇ 'ਤੇ ਪਾਣੀ ਦੇ ਭਾਰੀ ਵਹਾਅ ਤੋਂ ਪ੍ਰਭਾਵਿਤ ਖੇਤਰ ਦਾ ਨਿਰੀਖਣ ਕੀਤਾ |
ਚੀਫ਼ ਇੰਜੀਨੀਅਰ ਓਝਾ ਨੇ ਦੱਸਿਆ ਕਿ ਬਾਪੂਧਾਮ ਨੂੰ ਆਈਟੀ ਪਾਰਕ ਅਤੇ ਮਨੀਮਾਜਰਾ ਨਾਲ ਜੋੜਨ ਲਈ ਇੱਕ ਨਵਾਂ ਓਵਰਬਿ੍ਜ ਬਣਾਇਆ ਜਾ ਰਿਹਾ ਹੈ ਅਤੇ ਇਸ ਪੁੱਲ ਦਾ ਕੰਮ ਜਲਦੀ ਹੀ ਪੂਰਾ ਹੋ ਜਾਵੇਗਾ | ਇਸ ਨਾਲ ਲੋਕਾਂ ਨੂੰ ਆਉਣ-ਜਾਣ 'ਚ ਕਾਫ਼ੀ ਸਹੂਲਤ ਮਿਲੇਗੀ | ਮੁੱਖ ਇੰਜੀਨੀਅਰ ਨੇ ਕਿਹਾ ਕਿ ਲਗਾਤਾਰ ਮੀਂਹ ਅਤੇ ਸੁਖਨਾ ਝੀਲ ਤੋਂ ਵਾਧੂ ਪਾਣੀ ਛੱਡਣ ਦੇ ਬਾਵਜੂਦ ਕਿਸੇ ਵੀ ਖੇਤਰ ਵਿਚ ਵੱਡੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ | ਹਾਲਾਂਕਿ, ਕੁਝ ਥਾਵਾਂ 'ਤੇ ਮਾਮੂਲੀ ਨੁਕਸਾਨ ਹੋਇਆ ਹੈ, ਜਿਸ ਦੀ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕਰ ਦਿੱਤਾ ਗਿਆ ਹੈ |
ਮੁੱਖ ਇੰਜੀਨੀਅਰ ਅਤੇ ਹੋਰ ਅਧਿਕਾਰੀਆਂ ਨੇ ਸੁਖਨਾ ਝੀਲ 'ਤੇ ਬਣੇ ਕੰਟਰੋਲ ਰੂਮ ਦਾ ਵੀ ਨਿਰੀਖਣ ਕੀਤਾ | ਉਨ੍ਹਾਂ ਦੱਸਿਆ ਕਿ ਇਹ ਕੰਟਰੋਲ ਰੂਮ 24 ਘੰਟੇ ਸਰਗਰਮ ਰਹਿੰਦਾ ਹੈ ਅਤੇ ਝੀਲ ਦੇ ਪਾਣੀ ਦੇ ਪੱਧਰ ਦੀ ਨਿਗਰਾਨੀ ਕਰਦਾ ਹੈ ਅਤੇ ਕਿਸੇ ਵੀ ਹੜ੍ਹ ਵਰਗੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੰਜਾਬ ਅਤੇ ਹਰਿਆਣਾ ਸਰਕਾਰ ਦੇ ਅਧਿਕਾਰੀਆਂ ਨਾਲ ਤਾਲਮੇਲ ਰੱਖਦਾ ਹੈ |
ਪਿਛਲੀ ਖ਼ਬਰ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਅਪੀਲ ਅਗਲੀ ਖ਼ਬਰ ਚੰਡੀਗੜ੍ਹ 'ਚ ਬੈਂਕਰਜ਼ ਕਲੱਬ ਚੰਡੀਗੜ੍ਹ ਨੇ ਸਾਈਬਰ ਸੁਰੱਖਿਆ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਵਾਕਾਥੌਨ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।