13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਖਿਡਾਰੀਆਂ ਨੂੰ ਜਰਸੀਆਂ ਵੰਡੀਆਂ <br/>

ਅਜੀਤ ਡੈਸਕ 01-09-2025
ਕੁਰਾਲੀ, 31 ਅਗਸਤ (ਬਿੱਲਾ ਅਕਾਲਗੜ੍ਹੀਆ)-ਕੁਰਾਲੀ ਵਿਖੇ ਠੇਕੇਦਾਰ ਅਮਰਜੀਤ ਸਿੰਘ ਫੁੱਟਬਾਲ ਕਲੱਬ ਵੱਲੋਂ ਇੱਕ ਵਿਸ਼ਾਲ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਫੁੱਟਬਾਲ ਖਿਡਾਰੀਆਂ ਨੂੰ ਜਰਸੀਆਂ ਦੀ ਵੰਡ ਕੀਤੀ ਗਈ | ਇਸ ਵਿਸ਼ੇਸ਼ ਮੌਕੇ 'ਤੇ ਕਿੱਟਾਂ ਦੀ ਵੰਡ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕੀਤੀ | ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਖੇਡਾਂ ਕਿਸੇ ਵੀ ਸਮਾਜ ਦੀ ਰੂਹ ਹੁੰਦੀਆਂ ਹਨ | ਇਹ ਸਿਰਫ਼ ਮਨੋਰੰਜਨ ਅਤੇ ਸਿਹਤ ਤੱਕ ਸੀਮਿਤ ਨਹੀਂ ਰਹਿੰਦੀਆਂ, ਸਗੋਂ ਇਹ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮਵਰਕ ਅਤੇ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ | ਉਨ੍ਹਾਂ ਫੁੱਟਬਾਲ ਕਲੱਬ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਯਤਨ ਸੱਚਮੁੱਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਰਾਹੀਂ ਸਿਹਤਮੰਦ ਜੀਵਨ ਸ਼ੈਲੀ ਵੱਲ ਲੈ ਕੇ ਜਾਂਦੇ ਹਨ | ਉਨ੍ਹਾਂ ਅੱਗੇ ਕਿਹਾ ਕਿ ਉਹ ਖੇਡਾਂ ਅਤੇ ਖਿਡਾਰੀਆਂ ਨੂੰ ਹੋਰ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਮੇਸ਼ਾਂ ਤਨ-ਮਨ-ਧਨ ਨਾਲ ਖੜ੍ਹੇ ਰਹਿਣਗੇ | ਇਸ ਦੌਰਾਨ ਫੁਟਬਾਲ ਕਲੱਬ ਦੇ ਪ੍ਰਬੰਧਕਾਂ ਵੱਲੋਂ ਜਿੱਥੇ ਜੀਤੀ ਪ੍ਰਧਾਨ ਦਾ ਧੰਨਵਾਦ ਕੀਤਾ, ਉਥੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਕੌਂਸਲਰ ਰਮਾਕਾਂਤ ਕਾਲੀਆ, ਮਨੋਜ ਕੁਮਾਰ ਸਨੂਪੀ, ਫੁੱਟਬਾਲ ਕੋਚ ਜਸਮੀਤ ਸਿੰਘ ਕੁਰਾਲੀ, ਸਤਨਾਮ ਸਿੰਘ ਸੱਤਾ, ਬਲਜਿੰਦਰ ਸਿੰਘ ਭੇਲੀ, ਮਾਸਟਰ ਪਰਮਜੀਤ ਸਿੰਘ, ਕੋਚ ਚਰਨਜੀਤ ਸਿੰਘ, ਕੋਚ ਪ੍ਰਗਟ ਸਿੰਘ, ਕੋਚ ਪ੍ਰੋਮਿਲਾ ਬਿਸ਼ਨੋਈ, ਅਵਤਾਰ ਸਿੰਘ, ਵਿਨੇ ਵਰਮਾ, ਕੁਲਵੀਰ ਸਿੰਘ ਮਿੰਟੂ ਅਤੇ ਸ਼ਿਵ ਕੁਮਾਰ ਵਿਸ਼ੇਸ਼ ਰੂਪ ਵਿਚ ਹਾਜ਼ਰ ਸਨ |


ਪਿਛਲੀ ਖ਼ਬਰ 6 ਸਤੰਬਰ ਦੀ ਮੀਟਿੰਗ ਦੀਆਂ ਤਿਆਰੀਆਂ ਨੂੰ ਲੈ ਕੇ ਹੋਈ ਮੀਟਿੰਗ <br/> ਅਗਲੀ ਖ਼ਬਰ ਦਰਜਨ ਤੋਂ ਵੱਧ ਪਿੰਡਾਂ ਦੇ ਲੋਕਾਂ ਵਲੋਂ 9 ਕਿੱਲੋਮੀਟਰ ਲੰਮੇ ਆਰਜ਼ੀ ਬੰਨ੍ਹ ਨੂੰ ਸੁਰੱਖਿਅਤ ਰੱਖਣ ਦਾ ਕੰਮ ਜੰਗੀ ਪੱਧਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।