ਐੱਸ.ਏ.ਐੱਸ. ਨਗਰ, 31 ਅਗਸਤ (ਕਪਿਲ ਵਧਵਾ)-ਮੁਹਾਲੀ ਵਿਖੇ ਥਾਣਾ ਆਈ. ਟੀ. ਸਿਟੀ ਦੀ ਪੁਲਿਸ ਨੇ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਨੀਸ਼ ਗਿੱਲ ਵਾਸੀ ਪਿੰਡ ਫਰੋਸ਼ਾ ਜ਼ਿਲ੍ਹਾ ਫਿਰੋਜ਼ਪੁਰ ਹਾਲ ਵਾਸੀ ਦਰਪਨ ਸਿਟੀ ਖਰੜ੍ਹ ਰੋਡ ਅਤੇ ਹਰਜਿੰਦਰ ਸਿੰਘ ਵਾਸੀ ਪਿੰਡ ਖੋਟੇ ਕੌਰ ਸਿੰਘ ਵਾਲੇ ਜ਼ਿਲ੍ਹਾ ਬਠਿੰਡਾ ਹਾਲ ਵਾਸੀ ਏਕਮ ਹਾਈਟਸ ਖਰੜ੍ਹ ਰੋਡ ਵਜੋਂ ਹੋਈ ਹੈ | ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ 20 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਆਈ ਸਿਟੀ ਵਿਖੇ ਤਾਇਨਾਤ ਏ.ਐੱਸ.ਆਈ. ਰਮੇਸ਼ ਲਾਲ ਦੀ ਅਗਵਾਈ ਵਾਲੀ ਪੁਲਿਸ ਨੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਗਸ਼ਤ ਦੌਰਾਨ ਰੋਕਿਆ ਤਾਂ ਉਨ੍ਹਾਂ ਦੀ ਤਲਾਸ਼ੀ ਦੌਰਾਨ 20 ਗ੍ਰਾਮ ਹੈਰੋਇਨ ਬ੍ਰਾਮਦ ਹੋਈ ਹੈ, ਜਿਸਤੋਂ ਬਾਅਦ ਉਕਤ ਦੋਨਾਂ ਵਿਅਕਤੀਆਂ ਵਿਰੁੱਧ ਐਨ.ਡੀ.ਪੀ.ਐੱਸ. ਐਕਟ ਦੀ ਧਾਰਾ 21, 29, 61 ਅਤੇ 85 ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ |