11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਹੜ੍ਹ ਪੀੜਤਾਂ ਦੀ ਸਹਾਇਤਾ ਲਈ ਭਾਜਪਾ ਵਿਧਾਇਕਾਂ ਅਸ਼ਵਨੀ ਸ਼ਰਮਾ ਤੇ ਜੰਗੀ ਲਾਲ ਮਹਾਜਨ ਦਾ ਵੱਡਾ ਫ਼ੈਸਲਾ, ਇਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫ਼ੰਡ 'ਚ ਦੇਣ ਦਾ ਕੀਤਾ ਫ਼ੈਸਲਾ

ਅਜੀਤ ਡੈਸਕ 01-09-2025
ਚੰਡੀਗੜ੍ਹ, 31 ਅਗਸਤ (ਸੰਦੀਪ ਕੁਮਾਰ ਮਾਹਨਾ) - ਪੰਜਾਬ 'ਚ ਹਾਲੀਆ ਹੜ੍ਹਾਂ ਕਾਰਨ ਵੱਡੇ ਪੱਧਰ 'ਤੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਹੜ੍ਹਾਂ ਨਾਲ ਬੇਘਰ ਹੋਏ ਪਰਿਵਾਰਾਂ ਲਈ ਭਾਜਪਾ ਦੇ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਜੰਗੀ ਲਾਲ ਮਹਾਜਨ ਮਦਦ ਲਈ ਅੱਗੇ ਆਏ ਹਨ | ਦੋਵੇਂ ਵਿਧਾਇਕਾਂ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਹੜ ਪੀੜਤਾਂ ਲਈ ਮੁੱਖ ਮੰਤਰੀ ਰਾਹਤ ਫ਼ੰਡ 'ਚ ਦੇਣ ਦਾ ਐਲਾਨ ਕੀਤਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਮਾਂ ਰਾਜਨੀਤੀ ਤੋਂ ਉਪਰ ਉੱਠ ਕੇ ਮਨੁੱਖਤਾ ਲਈ ਕੰਮ ਕਰਨ ਦਾ ਹੈ | ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਮੁਕੇਰੀਆਂ ਤੋਂ ਵਿਧਾਇਕ ਜੰਗੀ ਲਾਲ ਮਹਾਜਨ ਨੇ ਐਲਾਨ ਕੀਤਾ ਹੈ ਕਿ ਉਹ ਆਪਣੀ ਇੱਕ ਮਹੀਨੇ ਦੀ ਤਨਖਾਹ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣਗੇ | ਅਸ਼ਵਨੀ ਸ਼ਰਮਾ ਨੇ ਕਿਹਾ ਕਿ ਹੜ੍ਹ ਨਾਲ ਪ੍ਰਭਾਵਿਤ ਪਰਿਵਾਰਾਂ ਦੇ ਦੁੱਖ-ਦਰਦ ਨੂੰ ਘਟਾਉਣਾ ਸਾਡਾ ਫਰਜ਼ ਹੈ | ਲੋਕਾਂ ਨੇ ਸਾਨੂੰ ਆਪਣੇ ਸੁਖ-ਦੁੱਖ ਲਈ ਚੁਣਿਆ ਹੈ, ਇਸ ਲਈ ਉਹਨਾਂ ਦੀ ਇਸ ਤਕਲੀਫ਼ ਦੇ ਵੇਲੇ ਮਦਦ ਕਰਨਾ ਸਾਡੀ ਨੈਤਿਕ ਜ਼ਿੰਮੇਵਾਰੀ ਹੈ | ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਇਸ ਮੁਸੀਬਤ ਦੀ ਘੜੀ 'ਚ ਸਾਰੇ ਮਿਲ ਕੇ ਇਸ ਚੁਣੌਤੀ ਦਾ ਸਾਹਮਣਾ ਕਰੀਏ, ਇੱਕ ਦੂਜੇ ਦਾ ਸਾਥ ਦਈਏ ਅਤੇ ਜ਼ਰੂਰਤਮੰਦਾਂ ਦੀ ਮਦਦ ਕਰੀਏ ਤਾਂ ਜੋ ਸਾਡਾ ਪੰਜਾਬ ਮੁੜ ਤੋਂ ਹਰਿਆ ਭਰਿਆ ਹੋ ਸਕੇ | ਮੁਕੇਰੀਆਂ ਤੋਂ ਵਿਧਾਇਕ ਜੰਗੀ ਲਾਲ ਮਹਾਜਨ ਨੇ ਕਿਹਾ ਇਹ ਸਿਰਫ਼ ਰਾਜਨੀਤਿਕ ਨਹੀਂ ਸਗੋਂ ਮਨੁੱਖਤਾ ਦਾ ਮਾਮਲਾ ਹੈ | ਹੜ੍ਹ ਪੀੜਤ ਭਰਾਵਾਂ ਦੀ ਸਹਾਇਤਾ ਲਈ ਹਰ ਇੱਕ ਨੂੰ ਅੱਗੇ ਆਉਣਾ ਚਾਹੀਦਾ ਹੈ | ਉਨ੍ਹਾਂ ਉਮੀਦ ਜਤਾਈ ਕਿ ਇਸ ਕਦਮ ਨਾਲ ਹੋਰ ਲੋਕ ਵੀ ਪ੍ਰੇਰਿਤ ਹੋਣਗੇ | ਦੋਵਾਂ ਵਿਧਾਇਕਾਂ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਹੜ੍ਹ ਨਾਲ ਬਰਬਾਦ ਹੋਏ ਪਰਿਵਾਰਾਂ ਦੇ ਮੁੜ ਵਸੇਬੇ ਅਤੇ ਮੁਆਵਜ਼ੇ ਲਈ ਤੁਰੰਤ ਕਾਰਵਾਈ ਕੀਤੀ ਜਾਵੇ | ਇਸਦੇ ਨਾਲ ਹੀ ਉਹਨਾਂ ਨੇ ਸਮਾਜ ਸੇਵੀ ਸੰਗਠਨਾਂ ਅਤੇ ਆਮ ਲੋਕਾਂ ਨੂੰ ਵੀ ਯੋਗਦਾਨ ਪਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ | ਜਿਕਰਯੋਗ ਹੈ ਕਿ ਹੜ੍ਹ ਕਾਰਨ ਪੰਜਾਬ ਦੇ ਫਿਰੋਜ਼ਪੁਰ, ਫਾਜ਼ਿਲਕਾ, ਕਪੂਰਥਲਾ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ ਸਮੇਤ ਕਈ ਜ਼ਿਲ੍ਹੇ ਭਾਰੀ ਨੁਕਸਾਨ ਦਾ ਸਾਹਮਣਾ ਕਰ ਰਹੇ ਹਨ | ਹਜ਼ਾਰਾਂ ਪਰਿਵਾਰ ਬੇਘਰ ਹੋ ਗਏ ਹਨ ਜਦਕਿ ਫ਼ਸਲਾਂ ਅਤੇ ਪਸ਼ੂ-ਪਾਲਣ ਨੂੰ ਵੀ ਵੱਡਾ ਨੁਕਸਾਨ ਹੋਇਆ ਹੈ |
ਪਿਛਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਖਰੜ੍ਹ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਲਈ ਮੀਟਿੰਗ <br/> ਅਗਲੀ ਖ਼ਬਰ ਗੁਰਦਰਸ਼ਨ ਸੈਣੀ ਵਲੋਂ ਜਨਕ ਰਾਜ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ, ਮਾਲੀ ਮਦਦ ਕੀਤੀ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।