11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਮੁਹਾਲੀ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਲਗਾਇਆ ਜਾਗਰੂਕਤਾ ਕੈਂਪ <br/>

'ਯੁੱਧ ਨਸ਼ਿਆਂ ਵਿਰੁੱਧ' ਤਹਿਤ ਜਾਗਰੂਕਤਾ ਫੈਲਾਉਣ ਲਈ ਮੁਹਾਲੀ ਪੁਲਿਸ ਅਤੇ ਪ੍ਰਸ਼ਾਸਨ ਵਲੋਂ ਸਾਂਝੇ ਉਪਰਾਲੇ ਵਜੋਂ ਲਗਾਏ ਗਏ ਖੇਡ ਦੇ ਕੈਂਪ ਦਾ ਦਿ੍ਸ਼ | ਅਜੀਤ ਤਸਵੀਰ <br/> 01-09-2025
ਐੱਸ. ਏ. ਐੱਸ. ਨਗਰ, 31 ਅਗਸਤ (ਕਪਿਲ ਵਧਵਾ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਜਾਗਰੂਕਤਾ ਫੈਲਾਉਣ ਲਈ ਮੁਹਾਲੀ ਪੁਲਿਸ ਅਤੇ ਪ੍ਰਸ਼ਾਸਨ ਨੇ ਇਕ ਸਾਂਝੇ ਉਪਰਾਲੇ ਵਜੋਂ ਖੇਡ ਦੇ ਕੈਂਪ ਲਗਾਇਆ ਹੈ | ਇਸ ਮੁਹਿੰਮ ਨੂੰ ਅੱਗੇ ਵਧਾਉਂਦਿਆ ਜ਼ਿਲ੍ਹਾ ਪੁਲਿਸ ਦੀ ਤਰਫ਼ ਤੋਂ ਡੀ. ਐੱਸ. ਪੀ. ਹਰਸਿਮਰਨ ਸਿੰਘ ਬੱਲ ਨੇ ਖੇਡ ਮੈਦਾਨ ਵਿਖੇ ਖਿਡਾਰੀਆਂ ਨੂੰ ਨਸ਼ਿਆਂ ਤੋਂ ਬੱਚਣ ਲਈ ਪ੍ਰੇਰਿਤ ਕੀਤਾ ਹੈ | ਇਸ ਮੌਕੇ ਗੱਲਬਾਤ ਕਰਦਿਆਂ ਡੀ. ਐੱਸ. ਪੀ. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਸਰਕਾਰ ਦਾ ਟੀਚਾ ਨਸ਼ੇ ਨੂੰ ਜੜ ਤੋਂ ਖਤਮ ਕਰਨ ਦਾ ਹੈ | ਇਸ ਲਈ ਹੀ ਬਾਲਗਾਂ ਅਤੇ ਨਾਬਾਲਿਗਾਂ ਸਮੇਤ ਆਉਣ ਵਾਲੀ ਪੀੜੀ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਉਨਾਂ੍ਹ ਵਲੋਂ ਪ੍ਰਸ਼ਾਸਨ ਨਾਲ ਮਿਲ-ਜੁਲ ਕੇ ਜਾਗਰੂਕਤਾ ਫੈਲਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਖੇਡ ਮੈਦਾਨ ਵਿਖੇ ਮੌਜੂਦ ਖਿਡਾਰੀਆਂ ਦੇ ਕੋਚਾਂ ਨਾਲ ਗੱਲਬਾਤ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਤੋਂ ਹਰ ਖਿਡਾਰੀ ਦੀ ਪ੍ਰੋਗਰੈਸ ਬਾਰੇ ਕੁੱਝ ਜਾਣਕਾਰੀ ਲਈ | ਉਨ੍ਹਾਂ ਕਿਹਾ ਕਿ ਸ਼ੁਰੂਆਤ ਵਿਚ ਕੁੱਝ ਖਿਡਾਰੀ ਆਪਣੀ ਖੇਡ ਸ਼ਮਤਾ ਨੂੰ ਬਿਹਤਰ ਬਣਾਉਣ ਲਈ ਨਸ਼ੇ ਦਾ ਸਹਾਰਾ ਲੈਂਦੇ ਹਨ, ਜਿਸਤੋਂ ਬਾਅਦ ਕਈ ਵਾਰ ਕੁੱਝ ਖਿਡਾਰੀ ਨਸ਼ੇ ਦੇ ਆਦਿਹੋ ਜਾਂਦੇ ਹਨ | ਉਨ੍ਹਾਂ ਕਿਹਾ ਕਿ ਇਸ ਲਈ ਹੀ ਖਿਡਾਰੀਆਂ ਨੂੰ ਨਸ਼ੇ ਦੇ ਸੇਵਨ ਅਤੇ ਮਾੜੇ ਪ੍ਰਭਾਵਾਂ ਤੋਂ ਸਨਮੁਖ ਕਰਵਾਇਆ ਗਿਆ | ਇਸ ਤੋਂ ਇਲਾਵਾ ਡੀ. ਐੱਸ. ਪੀ. ਬੱਲ ਵਲੋਂ ਇਕ ਖਿਡਾਰੀ ਦੀ ਵਧੀਆ ਖੇਡ ਨੂੰ ਦੇਖਦਿਆ, ਉਸ ਦਾ ਸਨਮਾਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਮੁਹਾਲੀ ਦੇ ਪ੍ਰਬੰਧਕੀ ਅਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਅਜਿਹੀ ਜਾਗਰੁਕਤਾ ਸਮੇਂ-ਸਮੇਂ ਤੇ ਅੱਗੇ ਵੀ ਫੇਲਾਈ ਜਾਵੇਗੀ |

ਪਿਛਲੀ ਖ਼ਬਰ ਚੰਡੀਗੜ੍ਹ ਦੇ ਪ੍ਰਸਿੱਧ ਸਾਹਿਤਕਾਰ ਸਿਰੀ ਰਾਮ ਅਰਸ਼ ਨੂੰ ਵੱਖ-ਵੱਖ ਖੇਤਰਾਂ ਦੀਆਂ ਨਾਮੀ ਸ਼ਖ਼ਸੀਅਤਾਂ ਵਲੋਂ ਨਮ ਅੱਖਾਂ ਨਾ... ਅਗਲੀ ਖ਼ਬਰ ਸ੍ਰੀ ਬਾਂਕੇ ਬਿਹਾਰੀ ਮੰਦਿਰ ਖਰੜ ਤੇ ਗਊਸ਼ਾਲਾ ਸੇਵਾ ਸਮਿਤੀ ਖਰੜ ਵਲੋਂ ਰਾਧਾ ਅਸ਼ਟਮੀ ਨੂੰ ਲੈ ਕੇ ਸ਼ੋਭਾ ਯਾਤਰਾ ਸਜਾਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।