12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਹਰਿਆਣਾ ਵਿਚ ਸਿੰਚਾਈ ਵਿਵਸਥਾ ਹੋਵੇਗੀ ਮਜ਼ਬੂਤ <br/>

ਅਜੀਤ ਡੈਸਕ 03-09-2025
ਚੰਡੀਗੜ੍ਹ, 2 ਸਤੰਬਰ (ਰਾਮ ਸਿੰਘ ਬਰਾੜ) - ਹਰਿਆਣਾ ਸਰਕਾਰ ਨੇ ਸੂਬੇ 'ਚ ਸਿੰਚਾਈ ਵਿਵਸਥਾ ਨੂੰ ਹੋਰ ਵੱਧ ਮਜ਼ਬੂਤ ਅਤੇ ਕਾਰਗਰ ਬਣਾਉਣ ਲਈ ਇਕ ਵੱਡਾ ਕਦਮ ਚੁੱਕਿਆ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਸਿੰਚਾਈ ਅਤੇ ਜਲ ਸਰੋਤ ਵਿਭਾਗ ਦੀ ਇਕ ਅਹਿਮ ਮੀਟਿੰਗ ਵਿਚ ਰਾਜ 'ਚ ਮਾਈਨਰਸ ਦੇ ਵਿਆਪਕ ਰੀਮਾਡਲਿੰਗ (ਪੁਨਰਨਿਰਮਾਣ ਅਤੇ ਸੁਧਾਰ) ਕਾਰਜ ਯੋਜਨਾ ਨੂੰ ਮਨਜ਼ੂਰੀ ਪ੍ਰਦਾਨ ਕੀਤੀ ਗਈ ਹੈ। ਇਸ ਦੇ ਤਹਿਤ ਲਗਭਗ 54 ਵੱਖ ਵੱਖ ਪਰਿਯੋਜਨਾਵਾਂ ਨੂੰ ਲਾਗੂਕਰਨ ਕੀਤਾ ਜਾਵੇਗਾ ਅਤੇ ਇਸ ਪੂਰੀ ਪਰਿਯੋਜਨਾ 'ਤੇ ਲਗਭਗ 315 ਕਰੋੜ ਰੁਪਏ ਦੀ ਲਾਗਤ ਆਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹੱਤਵਪੂਰਨ ਯੋਜਨਾ ਤਹਿਤ ਨਹਿਰਾਂ ਨੂੰ ਡੂੰਘਾ, ਚੌੜਾ ਅਤੇ ਢਾਂਚੇ ਨੂੰ ਆਧੁਨਿਕ ਤਕਨੀਕ ਨਾਲ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਸਿੰਚਾਈ ਜਲ ਦੀ ਸਪਲਾਈ ਸਮੇਂ ਸਿਰ ਅਤੇ ਕਿਸਾਨਾਂ ਤੱਕ ਪਹੁੰਚ ਸਕੇ। ਇਸ ਪੂਰੀ ਪਰਿਯੋਜਨਾ ਤਹਿਤ ਵੱਖ ਵੱਖ ਨਹਿਰੀ ਸਰਕਲਾਂ ਤਹਿਤ 30 ਕਨਾਲ ਦਾ ਪੁਨਰਵਾਸ ਅਤੇ 24 ਕਨਾਲ ਦੀ ਰਿਮਾਡਲਿੰਗ ਕੀਤੀ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਇਸ ਨਾਲ ਕਿਸਾਨਾਂ ਦੀ ਫ਼ਸਲਾਂ ਨੂੰ ਸਿੰਚਾਈ ਲਈ ਪਾਣੀ ਮਿਲੇਗਾ, ਭੂਮੀਗਤ ਜਲ ਪੱਧਰ 'ਤੇ ਦਬਾਅ ਘੱਟ ਹੋਵੇਗਾ ਅਤੇ ਸੂਬੇ 'ਚ ਖੇਤੀਬਾੜੀ ਉਤਪਾਦਨ ਸਮਰੱਥਾ 'ਚ ਵਾਧਾ ਹੋਵੇਗਾ। ਗ੍ਰਾਮੀਣ ਖੇਤਰਾਂ 'ਚ ਪਾਣੀ ਦੇ ਜਮਾਵ ਦੀ ਸਮੱਸਿਆ 'ਤੇ ਕਾਬੂ ਪਾਇਆ ਜਾ ਸਕੇਗਾ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕੰਮ ਤੈਅ ਸਮੇਂ 'ਚ ਉੱਚ ਗੁਣਵੱਤਾ ਨਾਲ ਪੂਰੇ ਕੀਤੇ ਜਾਣ। ਉਨ੍ਹਾਂ ਨੇ ਸਪਸ਼ਟ ਨਿਰਦੇਸ਼ ਦਿੱਤੇ ਕਿ ਨਿਰਮਾਣ ਸਾਮਗਰੀ ਦੀ ਗੁਣਵੱਤਾ ਅਤੇ ਮਾਈਨਰਾਂ ਦੇ ਲੈਵਲ 'ਚ ਕਿਸੇ ਤਰ੍ਹਾਂ ਦੀ ਗੜਬੜੀ ਨਹੀਂ ਹੋਣੀ ਚਾਹੀਦੀ। ਮੀਟਿੰਗ 'ਚ ਜਾਣਕਾਰੀ ਦਿੱਤੀ ਗਈ ਕਿ ਯਮੁਨਾ ਵਾਟਰ ਸਰਵਿਸ ਸਰਕਲ, ਭਿਵਾਨੀ ਤਹਿਤ 41 ਪਰਿਯੋਜਨਾਵਾਂ, ਯਮੁਨਾ ਵਾਟਰ ਸਰਵਿਸ ਸਰਕਲ, ਕਰਨਾਲ ਤਹਿਤ 1 ਅਤੇ ਯਮੁਨਾ ਵਾਟਰ ਸਰਵਿਸ ਸਰਕਲ, ਰੋਹਤਕ ਤਹਿਤ 2 ਪਰਿਯੋਜਨਾਵਾਂ 'ਤੇ ਕੰਮ ਕੀਤਾ ਜਾਵੇਗਾ। ਇਸੇ ਤਰ੍ਹਾਂ ਲੋਹਾਰੂ ਵਾਟਰ ਸਰਵਿਸ ਸਰਕਲ ਭਿਵਾਨੀ ਤਹਿਤ 7 ਪਰਿਯੋਜਨਾਵਾਂ ਅਤੇ ਜਵਾਹਰ ਲਾਲ ਨਹਿਰੂ ਸਰਕਲ ਰੇਵਾੜੀ ਤਹਿਤ 3 ਪਰਿਯੋਜਨਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਕੰਮਾਂ ਨੂੰ ਨਾਬਾਰਡ ਦੀ ਮਦਦ ਨਾਲ ਲਾਗੂ ਕੀਤਾ ਜਾਵੇਗਾ। ਇਨ੍ਹਾਂ ਪਰਿਯੋਜਨਾਵਾਂ ਤਹਿਤ ਮਾਈਨਰਾਂ ਦੇ ਕਿਨਾਰਿਆਂ ਨੂੰ ਮਜ਼ਬੂਤ ਅਤੇ ਉੱਚਾ ਕਰਨਾ, ਲਾਇਨਿੰਗ ਦੀ ਮਰੱਮਤ ਅਤੇ ਪੁਨਰਵਾਸ, ਪਾਇਪਲਾਇਨ ਬਿਛਾਉਣਾ, ਹੈਂਡ ਰੇਗੁਲੇਟਰ, ਸਾਇਫਨ, ਪੁਲਿਆ ਅਤੇ ਆਉਟਲੇਟ ਦੀ ਮੁਰੰਮਤ ਆਦਿ ਕੰਮਾਂ ਨੂੰ ਕੀਤਾ ਜਾਵੇਗਾ ਜਿਸ ਨਾਲ ਲੀਕੇਜ ਖ਼ਤਮ ਹੋਵੇਗੀ ਅਤੇ ਪਾਣੀ ਦੀ ਬੱਚਤ ਵੀ ਹੋਵੇਗੀ ਅਤੇ ਸੰਭਾਵਿਤ ਖੇਤਰਾਂ ਤੱਕ ਪਾਣੀ ਦੀ ਸਪਲਾਈ ਯਕੀਨੀ ਹੋਵੇਗੀ। ਮੀਟਿੰਗ 'ਚ ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਜਨਸਿਹਤ ਇੰਜੀਨੀਅਰਿੰਗ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਮੁਹੰਮਦ ਸ਼ਾਇਨ, ਵਿਤ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਰਜੀਨੀਕਾਂਥਨ, ਸਿੰਚਾਈ ਅਤੇ ਜਲ ਸਰੋਤ ਵਿਭਾਗ ਦੇ ਇੰਜਿਅਰਿੰਗ-ਇਨ-ਚੀਫ਼ ਸਤਬੀਰ ਕਾਦਿਆਨ ਸਮੇਤ ਹੋਰ ਅਧਿਕਾਰੀ ਮੌਜੂਦ ਰਹੇ।
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪਨਬਸ/ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਇਕ ਦਿਨ ਦੀ ਤਨਖ਼ਾਹ ਦੇਣ ਦਾ ਐਲਾ... ਅਗਲੀ ਖ਼ਬਰ ਚੰਡੀਗੜ੍ਹ ਪੁਲਿਸ ਦੀ ਅਪਰਾਧ ਸ਼ਾਖਾ ਨੇ ਹੈਰੋਇਨ ਦੀ ਵਪਾਰਕ ਮਾਤਰਾ ਕੀਤੀ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।