13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਵੋਟ ਚੋਰੀ ਦਾ ਮਾਮਲਾ ਉਜਾਗਰ ਕਰਕੇ ਰਾਹੁਲ ਗਾਂਧੀ ਨੇ ਭਾਜਪਾ ਦੀ ਧਾਂਦਲੀ ਨੂੰ ਲੋਕਾਂ ਸਾਹਮਣੇ ਲਿਆਂਦਾ- ਸਿੱਧੂ <br/>

ਭਾਜਪਾ ਵਲੋਂ ਵੋਟ ਚੋਰੀ ਕਰਨ ਦੇ ਮਾਮਲੇ ਨੂੰ ਲੈ ਕੇ ਰੱਖੀ ਗਈ ਰੈਲੀ ਦੌਰਾਨ ਯੂਥ ਕਾਂਗਰਸ ਬਲਾਕ ਮੁਹਾਲੀ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕਰਦੇ ਹੋਏ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਹੋਰ ਆਗੂ | ਤਸਵੀਰ : ਵਰਿੰਦਰਜੀਤ ਸਿੰਘ <br/> 03-09-2025
ਐੱਸ. ਏ. ਐੱਸ. ਨਗਰ, 2 ਸਤੰਬਰ (ਪ੍ਰੋ. ਅਵਤਾਰ ਸਿੰਘ)-ਵੋਟ ਚੋਰੀ ਦਾ ਮਾਮਲਾ ਉਜਾਗਰ ਕਰਕੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਭਾਜਪਾ ਦੁਆਰਾ ਚੋਣਾਂ ਸਮੇਂ ਕੀਤੀ ਜਾਂਦੀ ਧਾਂਦਲੀ ਨੂੰ ਲੋਕਾਂ ਸਾਹਮਣੇ ਲਿਆਉਣ ਦਾ ਕੰਮ ਕੀਤਾ ਹੈ | ਭਾਜਪਾ ਦੀਆਂ ਦਮਨਕਾਰੀ ਨੀਤੀਆਂ ਕਾਰਨ ਅੱਜ ਦੇਸ਼ ਦਾ ਹਰੇਕ ਤਬਕਾ ਪ੍ਰੇਸ਼ਾਨ ਹੈ ਕਿਉਂਕਿ ਲੋਕਾਂ ਦਾ ਫ਼ਿਕਰ ਛੱਡ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿਰਫ਼ ਅੰਬਾਨੀ ਤੇ ਅਡਾਨੀ ਦੀ ਪੁਸ਼ਤ-ਪਨਾਹੀ ਵਿਚ ਲੱਗੇ ਹੋਏ ਹਨ | ਬੇਰੁਜ਼ਗਾਰੀ ਤੇ ਗ਼ਰੀਬੀ ਸਾਰੇ ਬੰਨ੍ਹੇ ਤੋੜ ਕੇ ਪੂਰੇ ਮੁਲਕ ਨੂੰ ਆਪਣੇ ਗ਼ਲਬੇ ਵਿਚ ਲੈ ਰਹੀ ਹੈ ਅਤੇ ਜੇਕਰ ਦੇਸ਼ ਨੂੰ ਬਚਾਉਣਾ ਹੈ ਤਾਂ ਸਾਨੂੰ ਸਾਰਿਆਂ ਨੂੰ ਰਾਹੁਲ ਗਾਂਧੀ ਦੀ ਭਾਜਪਾ ਖ਼ਿਲਾਫ਼ ਜਾਰੀ ਲੜਾਈ ਵਿਚ ਸਹਿਯੋਗ ਦੇਣਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਕਾਂਗਰਸ ਦੁਆਰਾ ਪਿੰਡ ਤੰਗੌਰੀ ਨੇੜੇ ਸਥਿਤ ਪਲਾਜੋ ਪੈਲੇਸ ਵਿਖੇ ਮੋਦੀ ਸਰਕਾਰ ਵਲੋਂ ਵੋਟ ਚੋਰੀ ਕਰਨ ਦੇ ਮਾਮਲੇ ਨੂੰ ਲੈ ਕੇ ਰੱਖੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਾਂਝੇ ਕੀਤੇ | ਯੂਥ ਕਾਂਗਰਸੀ ਆਗੂ ਐਡਵੋਕੇਟ ਕੰਵਰਬੀਰ ਸਿੰਘ ਰੂਬੀ ਸਿੱਧੂ ਦੀ ਅਗਵਾਈ ਵਿਚ ਰੱਖੀ ਗਈ ਇਸ ਰੈਲੀ ਦੌਰਾਨ ਨੌਜਵਾਨ ਮੁਕੁਲ ਸ਼ਰਮਾ ਨਗਾਰੀ ਨੂੰ ਯੂਥ ਕਾਂਗਰਸ ਬਲਾਕ ਮੁਹਾਲੀ ਦੇ ਪ੍ਰਧਾਨ ਅਤੇ ਕੁਲਬੀਰ ਸਿੰਘ ਭਾਗੋਮਾਜਰਾ ਨੂੰ ਮੀਤ ਪ੍ਰਧਾਨ ਵਜੋਂ ਨਿਯੁਕਤੀ ਪੱਤਰ ਵੀ ਸੌਂਪੇ ਗਏ | ਇਸੇ ਦੌਰਾਨ ਸੰਸਦ ਮੈਂਬਰ ਅਮਰ ਸਿੰਘ, ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਮਨੋਜ ਯਾਦਵ ਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਵੀ ਵਿਚਾਰ ਸਾਂਝੇ ਕੀਤੇ | ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ, ਖਰੜ ਤੋਂ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ, ਸੀਨੀਅਰ ਕਾਂਗਰਸੀ ਆਗੂ ਰਵਿੰਦਰ ਸਿੰਘ ਪਾਲੀ, ਬਲਾਕ ਕਾਂਗਰਸ ਮੁਹਾਲੀ ਦੇ ਪ੍ਰਧਾਨ ਪ੍ਰਦੀਪ ਸਿੰਘ ਤੰਗੌਰੀ, ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸਰਵੋਤਮ ਰਾਣਾ, ਦਿਹਾਤੀ ਪ੍ਰਧਾਨ ਮੁਕੁਲ ਸ਼ਰਮਾ, ਮੰਡਲ ਪ੍ਰਧਾਨ ਹੈਪੀ ਮਲਿਕ, ਮਿਲਕਫੈੱਡ ਮੁਹਾਲੀ ਦੇ ਡਾਇਰੈਕਟਰ ਐਡਵੋਕੇਟ ਗੁਰਿੰਦਰ ਸਿੰਘ ਖੱਟੜਾ, ਯੂਥ ਆਗੂ ਰਾਹੁਲ, ਸ਼ੇਰ ਸਿੰਘ ਦੈੜੀ, ਮਨਜੀਤ ਸਿੰਘ ਤੰਗੌਰੀ, ਟਹਿਲ ਸਿੰਘ ਮਾਣਕਪੁਰ ਕੱਲਰ, ਗੁਰਵਿੰਦਰ ਸਿੰਘ ਬੜੀ, ਪੰਡਿਤ ਭੁਪਿੰਦਰ ਕੁਮਾਰ ਨਗਾਰੀ, ਚੌਧਰੀ ਦੀਪਚੰਦ ਗੋਬਿੰਦਗੜ੍ਹ, ਨੰਬਰਦਾਰ ਗੁਰਚਰਨ ਸਿੰਘ ਗੀਗੇਮਜਾਰਾ, ਸ਼ੁਭ ਸੇਖੋਂ, ਮਨਜੀਤ ਸਿੰਘ ਮੋਟੇਮਾਜਰਾ, ਨਵਜੋਤ ਸਿੰਘ ਮਨੌਲੀ ਤੇ ਮਨਵਰ ਇਕਬਾਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੁਰਾਲੀ ਸਥਿਤ ਪਾਵਰਕਾਮ ਦੇ ਦਫ਼ਤਰ ਦੀ ਇਮਾਰਤ ਦੀ ਹਾਲਤ ਖਸਤਾ ਹੋਣ ਕਾਰਨ ਲੋਕ ਅਤੇ ਦਫ਼ਤਰੀ ਕਰਮਚਾਰੀ ਪ੍ਰੇਸ਼ਾਨ <br/> ਅਗਲੀ ਖ਼ਬਰ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਜੀ ਦੇ ਪਾਵਨ ਅਸਥਾਨ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।