05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਵਿਧਾਇਕ ਦੀ ਘੁਰਕੀ ਉਪਰੰਤ ਗਮਾਡਾ ਅਤੇ ਨਗਰ ਨਿਗਮ ਨੇ ਸ਼ਹਿਰ ਦੀਆਂ ਧਸੀਆਂ ਸੜਕਾਂ ਅਤੇ ਸੀਵਰੇਜ ਲਾਈਨਾਂ ਦੀ ਮੁਰੰਮਤ ਦਾ ਕੰਮ ਕੀਤਾ ਤੇਜ਼ <br/>

ਮੁਹਾਲੀ ਦੇ ਸੀ.ਪੀ. 67 ਮਾਲ ਦੇ ਨੇੜਲੇ ਲਾਈਟਾਂ ਵਾਲੇ ਚੌਕ 'ਚ ਬਾਰਿਸ਼ ਕਾਰਨ ਨੁਕਸਾਨੀ ਗਈ ਪਾਈਪ ਲਾਈਨ ਨੂੰ ਠੀਕ ਕਰਦੇ ਹੋਏ ਗਮਾਡਾ ਤੇ ਨਿਗਮ ਦੇ ਕਰਮਚਾਰੀ | ਅਜੀਤ ਤਸਵੀਰ <br/> 22-09-2025
ਐੱਸ.ਏ.ਐੱਸ. ਨਗਰ, 21 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵਲੋਂ ਬੀਤੇ ਦਿਨੀਂ ਅਧਿਕਾਰੀਆਂ ਦੀ ਕੀਤੀ ਖਿਚਾਈ ਮਗਰੋਂ ਗਮਾਡਾ ਅਤੇ ਨਗਰ ਨਿਗਮ ਨੇ ਹਰਕਤ ਵਿਚ ਆਉਂਦਿਆਂ ਮੁਹਾਲੀ ਸ਼ਹਿਰ ਦੀਆਂ ਬਾਰਿਸ਼ ਦੇ ਪਾਣੀ ਕਾਰਨ ਧਸੀਆਂ ਹੋਈਆਂ ਸੜਕਾਂ ਅਤੇ ਸੀਵਰੇਜ ਤੇ ਪਾਣੀ ਦੀਆਂ ਲਾਈਨਾਂ ਦੀ ਮੁਰੰਮਤ ਦਾ ਕੰਮ ਤੇਜ਼ ਕਰਨ ਤੋਂ ਇਲਾਵਾ ਸੜਕਾਂ ਉੱਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਇਸ ਦੇ ਚਲਦਿਆਂ ਵੱਖ-ਵੱਖ ਥਾਵਾਂ ਉੱਤੇ ਨਗਰ ਨਿਗਮ ਅਤੇ ਗਮਾਡਾ ਦੇ ਅਧਿਕਾਰੀ ਮੌਕੇ 'ਤੇ ਖੜ੍ਹ ਕੇ ਕੰਮ ਕਰਵਾਉਣ ਵਿਚ ਰੁੱਝੇ ਹੋਏ ਦਿਖਾਈ ਦਿੱਤੇ | ਜ਼ਿਕਰਯੋਗ ਹੈ ਕਿ 2 ਦਿਨ ਪਹਿਲਾਂ ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵਲੋਂ ਗਮਾਡਾ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਸ਼ਹਿਰ ਦੀਆਂ ਬਾਰਿਸ਼ ਕਾਰਨ ਬੁਰੀ ਤਰ੍ਹਾਂ ਖਸਤਾ ਹਾਲ ਹੋ ਚੁੱਕੀਆਂ ਸੜਕਾਂ ਅਤੇ ਸੀਵਰੇਜ ਤੇ ਪਾਣੀ ਦੀਆਂ ਧਸੀਆਂ ਹੋਈਆਂ ਲਾਈਨਾਂ ਦਾ ਨਿਰੀਖਣ ਕਰਦਿਆਂ ਮੌਕੇ 'ਤੇ ਗਮਾਡਾ ਅਧਿਕਾਰੀਆਂ ਨੂੰ ਖਰੀਆਂ-ਖਰੀਆਂ ਸੁਣਾਉਂਦਿਆਂ ਸ਼ਹਿਰ ਦੇ ਵਿਕਾਸ ਵਿਚ ਕੋਈ ਦਿਲਚਸਪੀ ਨਾ ਲੈਣ ਦਾ ਦੋਸ਼ ਲਗਾਇਆ ਗਿਆ ਸੀ | ਉਨ੍ਹਾਂ ਇਨ੍ਹਾਂ ਮਾਮਲਿਆਂ ਦੀ ਵਿਜੀਲੈਂਸ ਜਾਂਚ, ਮੁੱਖ ਮੰਤਰੀ ਨੂੰ ਪੱਤਰ ਲਿਖਣ ਤੇ ਵਿਧਾਨ ਸਭਾ ਵਿਚ ਮੁੱਦਾ ਚੁੱਕਣ ਦੀ ਚਿਤਾਵਨੀ ਵੀ ਦਿੱਤੀ ਸੀ | ਉਧਰ ਦੂਜੇ ਪਾਸੇ ਇਸ ਮਸਲੇ ਸੰਬੰਧੀ ਸੰਪਰਕ ਕਰਨ 'ਤੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁਹਾਲੀ ਸ਼ਹਿਰ ਅਤੇ ਹਲਕੇ ਦੇ ਪਿੰਡਾਂ ਦਾ ਵਿਕਾਸ ਕਰਵਾਉਣਾ ਉਨ੍ਹਾਂ ਦੀ ਮੁੱਢਲੀ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸਾਰੀਆਂ ਸੜਕਾਂ ਨੂੰ ਨਵਿਆਉਣ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਬਾਕੀ ਵਿਕਾਸ ਕਾਰਜਾਂ ਲਈ ਵੀ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ |

ਪਿਛਲੀ ਖ਼ਬਰ ਪੰਜਾਬ 'ਚ ਕਾਨੂੰਨ-ਵਿਵਸਥਾ ਡਿੱਗ ਚੁੱਕੀ, ਪੰਜਾਬ ਸਰਕਾਰ ਪੂਰੀ ਤਰ੍ਹਾਂ ਨਾਕਾਮ : ਤਰੁਣ ਚੁੱਘ <br/> ਅਗਲੀ ਖ਼ਬਰ ਜੀ.ਐਮ.ਸੀ.ਐਚ-32 'ਚ ਨਵੇਂ ਭਰਤੀ ਨਰਸਿੰਗ ਅਫਸਰਾਂ ਲਈ ਇੰਡਕਸ਼ਨ ਸਮਾਰੋਹ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।