04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਰਾਜ ਪੱਧਰੀ ਗਤਕਾ ਚੈਂਪੀਅਨਸ਼ਿਪ ਕਰਵਾਈ <br/>

ਅਜੀਤ ਡੈਸਕ 22-09-2025
ਚੰਡੀਗੜ੍ਹ, 21 ਸਤੰਬਰ (ਔਜਲਾ)-ਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੈਕਟਰ-44ਏ ਦੇ ਸਹਿਯੋਗ ਨਾਲ ਰਾਜ ਪੱਧਰੀ ਗਤਕਾ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਵਿਚ ਚੰਡੀਗੜ੍ਹ ਦੇ ਲਗਪਗ 120 ਬੱਚਿਆਂ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ | ਉਨ੍ਹਾਂ ਵਲੋਂ ਆਪਣੇ ਇਵੇਂਟ ਵਿਚ ਗੱਤਕੇ ਦੇ ਜੌਹਰ ਦਿਖਾਏ ਗਏ | ਜੇਤੂ ਖਿਡਾਰੀਆਂ ਨੂੰ ਤਮਗੇ ਅਤੇ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਗਏ | ਇਸ ਚੈਂਪੀਅਨਸ਼ਿਪ ਦਾ ਉਦਘਾਟਨ ਗੱਤਕਾ ਐਸੋਸੀਏਸ਼ਨ ਚੰਡੀਗੜ੍ਹ ਦੇ ਪ੍ਰਧਾਨ ਜਗਸੀਰ ਸਿੰਘ ਮਾਨ, ਮੀਤ ਪ੍ਰਧਾਨ ਮੁਕੇਸ਼ ਗੋਇਲ ਵਲੋਂ ਕੀਤਾ ਗਿਆ | ਇਸ ਮੌਕੇ 'ਤੇ ਗੱਤਕਾ ਐਸੋਸੀਏਸ਼ਨ ਚੰਡੀਗੜ੍ਹ ਦੇ ਸੰਯੁਕਤ ਸਕੱਤਰ ਰਾਜਵੀਰ ਸਿੰਘ ਅਤੇ ਟੈਕਨੀਕਲ ਡਾਇਰੈਕਟਰ ਹਰਮਨਜੋਤ ਸਿੰਘ, ਜਸਵਿੰਦਰ ਸਿੰਘ ਪਾਬਲਾ, ਗੁਰਪ੍ਰੀਤ ਸਿੰਘ ਪਿ੍ੰਸ, ਹਰਮਨਦੀਪ ਸਿੰਘ ਨੇਰੀ, ਯਸ਼ਪ੍ਰੀਤ ਸਿੰਘ, ਮਨਜੀਤ ਸਿੰਘ ਭੁੱਲਰ, ਹਰਵਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਵਿਕਾਸ ਸਿੰਘ, ਕਿਰਨਦੀਪ ਕੌਰ, ਜਸਮਨਪ੍ਰੀਤ ਸਿੰਘ ਅਤੇ ਮੈਨੇਜਰ ਸੁਖਵਿੰਦਰ ਸਿੰਘ, ਗੁਰਦੁਆਰਾ ਬਾਗ਼ ਸ਼ਹੀਦਾਂ ਅਤੇ ਸਮੂਹ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ |

ਪਿਛਲੀ ਖ਼ਬਰ ਕਾਂਗਰਸ ਹਾਈਕਮਾਂਡ ਦੀ ਜ਼ਿਲ੍ਹਾ ਪ੍ਰਧਾਨ ਦੀ ਚੋਣ ਕਰਨ ਦੀ ਪ੍ਰਕਿਰਿਆ ਸ਼ਲਾਘਾਯੋਗ-ਡਾ. ਅਮਰ ਸਿੰਘ <br/> ਅਗਲੀ ਖ਼ਬਰ ਸੀਵਰੇਜ ਨੈੱਟਵਰਕਾਂ ਨੂੰ ਬਹਾਲ ਕਰਨ ਲਈ 4407 ਸੀਵਰਮੈਨ 24 ਘੰਟੇ ਕਰ ਰਹੇ ਹਨ ਕੰਮ- ਡਾ. ਰਵਜੋਤ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।