04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਨਿਰੰਕਾਰੀ ਸੰਤ ਸਮਾਗਮ ਕਰਵਾਇਆ <br/>

ਅਜੀਤ ਡੈਸਕ 22-09-2025
ਚੰਡੀਗੜ੍ਹ, 21 ਸਤੰਬਰ (ਅਜਾਇਬ ਸਿੰਘ ਅÏਜਲਾ)-ਇੱਥੇ ਸੈਕਟਰ-25 ਦੇ ਰੈਲੀ ਗਰਾਊਾਡ ਵਿਚ ਨਿਰੰਕਾਰੀ ਰਾਜਪਿਤਾ ਰਮਿਤ ਦੀ ਰਹਿਨੁਮਾਈ ਵਿਚ ਇਕ ਵਿਸ਼ਾਲ ਨਿਰੰਕਾਰੀ ਸੰਤ ਸਮਾਗਮ ਵਿਚ ਚੰਡੀਗੜ੍ਹ, ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਤੋਂ ਆਏ ਹਜ਼ਾਰਾਂ ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਹੋਏ, ਨਿਰੰਕਾਰੀ ਰਾਜਪਿਤਾ ਨੇ ਆਪਣੇ ਪ੍ਰਵਚਨਾਂ ਵਿਚ ਕਿਹਾ ਕਿ ਪ੍ਰਮਾਤਮਾ ਅਨੁਮਾਨਾਂ ਜਾਂ ਰਸਮਾਂ ਦਾ ਵਿਸ਼ਾ ਨਹੀਂ ਹੈ, ਸਗੋਂ ਪ੍ਰਾਪਤੀ ਦਾ ਵਿਸ਼ਾ ਹੈ | ਪ੍ਰਮਾਤਮਾ ਦਾ ਗਿਆਨ ਜਿਉਂਦੇ ਜੀਅ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਇੱਥੇ ਬੋਲਣ ਵਾਲੇ ਸਾਰੇ ਬੁਲਾਰਿਆਂ ਨੇ ਆਪਣੇ ਅਨੁਭਵ ਸਾਂਝੇ ਕੀਤੇ ਹਨ, ਉਹ ਇਹ ਸੰਦੇਸ਼ ਦੇ ਰਹੇ ਹਨ ਕਿ ਸਤਿਗੁਰੂ ਦੀ ਕਿਰਪਾ ਨਾਲ ਜੀਵਨ ਵਿਚ ਤਬਦੀਲੀ ਆਈ ਹੈ | ਇਸ ਮੌਕੇ ਬੱਚਿਆਂ, ਨੌਜਵਾਨਾਂ, ਬਜ਼ੁਰਗਾਂ, ਅÏਰਤਾਂ ਆਦਿ ਸਮੇਤ ਹਰ ਉਮਰ ਵਰਗ ਦੇ ਬੁਲਾਰਿਆਂ ਨੇ ਹਿੰਦੀ, ਪੰਜਾਬੀ, ਅੰਗਰੇਜ਼ੀ, ਹਰਿਆਣਵੀ, ਹਿਮਾਚਲੀ ਆਦਿ ਦੀ ਵਰਤੋਂ ਕਰਦੇ ਹੋਏ ਗੀਤਾਂ, ਕਵਿਤਾਵਾਂ, ਭਾਸ਼ਣਾਂ ਆਦਿ ਰਾਹੀਂ ਆਪਣੀਆਂ ਭਾਵਨਾਵਾਂ ਪ੍ਰਗਟ ਕੀਤੀਆਂ | ਇਸ ਤੋਂ ਪਹਿਲਾਂ, ਜ਼ੋਨਲ ਇੰਚਾਰਜ ਓ. ਪੀ. ਨਿਰੰਕਾਰੀ ਵਲੋਂ ਤੇ ਸੰਯੋਜਕ ਨਵਨੀਤ ਪਾਠਕ ਨੇ ਨਿਰੰਕਾਰੀ ਰਾਜਪਿਤਾ ਰਮਿਤ ਤੇ ਸਮੁੱਚੀ ਸਾਧ ਸੰਗਤ ਦਾ ਚੰਡੀਗੜ੍ਹ ਆਉਣ 'ਤੇ ਸਵਾਗਤ ਅਤੇ ਧੰਨਵਾਦ ਕੀਤਾ | ਉਨ੍ਹਾਂ ਨੇ ਚੰਡੀਗੜ੍ਹ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ, ਨਗਰ ਨਿਗਮ, ਬਿਜਲੀ ਵਿਭਾਗ ਅਤੇ ਹੋਰ ਸਾਰੇ ਵਿਭਾਗਾਂ ਦੇ ਨਾਲ-ਨਾਲ ਸੇਵਾਦਲ ਦੇ ਅਧਿਕਾਰੀਆਂ ਤੇ ਮੈਂਬਰਾਂ ਦਾ ਵੀ ਧੰਨਵਾਦ ਕੀਤਾ |

ਪਿਛਲੀ ਖ਼ਬਰ ਪਿੰਡ ਡੂਮਛੇੜੀ ਵਿਖੇ ਕੁਸ਼ਤੀ ਦੰਗਲ ਭਲਕੇ <br/> ਅਗਲੀ ਖ਼ਬਰ ਕਾਂਗਰਸ ਹਾਈਕਮਾਂਡ ਦੀ ਜ਼ਿਲ੍ਹਾ ਪ੍ਰਧਾਨ ਦੀ ਚੋਣ ਕਰਨ ਦੀ ਪ੍ਰਕਿਰਿਆ ਸ਼ਲਾਘਾਯੋਗ-ਡਾ. ਅਮਰ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।