04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਸਾਬਕਾ ਮੰਤਰੀ ਸਿੱਧੂ ਨੇ ਆਪਣੇ ਖਰਚੇ 'ਤੇ ਸ਼ੁਰੂ ਕਰਵਾਈ ਸੜਕ ਦੀ ਮੁਰੰਮਤ <br/>

ਅਜੀਤ ਡੈਸਕ 22-09-2025
ਐੱਸ. ਏ. ਐੱਸ. ਨਗਰ, 21 ਸਤੰਬਰ (ਪ੍ਰੋ. ਅਵਤਾਰ ਸਿੰਘ)-ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਪਿੰਡ ਸਵਾੜਾ ਤੋਂ ਸੈਦਪੁਰ, ਗਿੱਦੜਪੁਰ ਅਤੇ ਚਡਿਆਲਾ ਸੂਦਾਂ ਨੂੰ ਜੋੜਨ ਵਾਲੀ ਖਸਤਾ ਹਾਲਤ ਲਿੰਕ ਸੜਕ ਦੀ ਮੁਰੰਮਤ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਇਸ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਇਲਾਕਾ ਵਾਸੀਆਂ ਵਲੋਂ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਕੋਲ ਫਰਿਆਦ ਕੀਤੀ ਜਾ ਰਹੀ ਸੀ, ਪਰ ਸਰਕਾਰ ਵਲੋਂ ਕੋਈ ਧਿਆਨ ਨਾ ਦਿੱਤੇ ਜਾਣ ਕਰਕੇ ਲੋਕਾਂ ਨੇ ਆਖ਼ਰਕਾਰ ਸਾਬਕਾ ਮੰਤਰੀ ਸਿੱਧੂ ਕੋਲ ਮਦਦ ਲਈ ਗੁਹਾਰ ਲਗਾਈ, ਜਿਸ 'ਤੇ ਸਿੱਧੂ ਨੇ ਲੋਕਾਂ ਦੀਆਂ ਪੀੜਾਂ ਨੂੰ ਸਮਝਿਦਆਂ ਆਪਣੇ ਨਿੱਜੀ ਖਰਚੇ ਉੱਤੇ ਸੜਕ ਦੀ ਮੁਰੰਮਤ ਕਰਵਾਉਣ ਦਾ ਫੈਸਲਾ ਕੀਤਾ | ਅੱਜ ਉਨ੍ਹਾਂ ਵਲੋਂ ਮੌਕੇ 'ਤੇ ਗਟਕਾ ਅਤੇ ਬੱਜਰੀ ਦੇ ਟਿੱਪਰ ਸੁਟਵਾਏ ਗਏ | ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਮੁਹਾਲੀ ਹਲਕੇ ਦੇ ਮੌਜੂਦਾ ਵਿਧਾਇਕ ਦੀ ਕਾਰਗੁਜ਼ਾਰੀ ਨੂੰ 'ਜੀਰੋ' ਕਰਾਰ ਦਿੰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਵੀ ਨਿਸ਼ਾਨਾ ਸਿਾਧਆ |ਇਸ ਮੌਕੇ ਉਕਤ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਬਲਬੀਰ ਸਿੰਘ ਸਿੱਧੂ ਦਾ ਤਿਹ ਦਿਲੋਂ ਧੰਨਵਾਦ ਕਰਿਦਆਂ ਉਨ੍ਹ ਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਜਸਿਵੰਦਰ ਸਿੰਘ ਸਰਪੰਚ ਗਿੱਦੜਪੁਰ, ਨਰਿੰਦਰ ਸਿੰਘ ਸੋਨੀ, ਸਰਪੰਚ ਗੁਰਪ੍ਰੀਤ ਕੌਰ, ਭਗਤ ਸਿੰਘ, ਸੁਖਿਵੰਦਰ ਸਿੰਘ, ਅਵਤਾਰ ਸਿੰਘ, ਹਰਨੇਕ ਸਿੰਘ, ਵਰਿੰਦਰ ਸਿੰਘ, ਸੁਖਦੀਪ ਕੌਰ, ਮਨਦੀਪ ਸਿੰਘ ਗੋਲਡੀ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਚੰਡੀਗੜ੍ਹ 'ਚ ਚੋਰੀ ਦੀਆਂ ਦੋ ਘਟਨਾਵਾਂ ਸਬੰਧੀ ਐੱਫ. ਆਈ. ਆਰ. ਦਰਜ ਅਗਲੀ ਖ਼ਬਰ ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਸਿਵਲ ਹਸਪਤਾਲ ਖਰੜ ਨੂੰ ਦਵਾਈਆਂ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।