28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਅਣਪਛਾਤੀ ਲਾਸ਼ ਮਿਲੀ

ਅਜੀਤ ਡੈਸਕ 16-10-2025

ਖਰੜ, 15 ਅਕਤੂਬਰ (ਜੰਡਪੁਰੀ)-ਖਰੜ ਦੀ ਸਿਟੀ ਪੁਲਿਸ ਨੂੰ ਇਕ ਅਣਪਛਾਤੀ ਲਾਸ਼ ਮਿਲੀ ਹੈ, ਜਿਸ ਦੀ ਹੁਣ ਤੱਕ ਪਛਾਣ ਨਹੀਂ ਹੋ ਸਕੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ, ਪਰ ਉਸ ਦੀ ਹੁਣ ਤੱਕ ਪਛਾਣ ਨਹੀਂ ਹੋ ਸਕੀ | ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪਛਾਣ ਵਾਸਤੇ ਅਗਲੇ 72 ਘੰਟਿਆਂ ਲਈ ਖਰੜ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਖੇ ਰੱਖਵਾ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਉਮਰ 30-32 ਸਾਲ ਪ੍ਰਤੀਤ ਹੁੰਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਅਗਲੇ 72 ਘੰਟਿਆਂ 'ਚ ਲਾਸ਼ ਦੀ ਪਛਾਣ ਨਾ ਹੋਈ ਤਾਂ ਪੁਲਿਸ ਵਲੋਂ ਆਪਣੇ ਪੱਧਰ 'ਤੇ ਉਸ ਦਾ ਸਸਕਾਰ ਕਰ ਦਿੱਤਾ ਜਾਵੇਗਾ |

ਪਿਛਲੀ ਖ਼ਬਰ ਗ਼ੈਰ-ਤਜਰਬੇਕਾਰ ਸਰਕਾਰ ਨੇ ਪੰਜਾਬ ਨੂੰ ਰੋਲ ਕੇ ਰੱਖ ਦਿੱਤਾ- ਸਾਬਕਾ ਮੰਤਰੀ ਕੰਗ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ 50 ਹੜ੍ਹ ਪ੍ਰਭਾਵਿਤ ਲੋਕਾਂ ਨੂੰ 21.50 ਲੱਖ ਦੇ ਚੈੱਕ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।