28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਗ਼ੈਰ-ਤਜਰਬੇਕਾਰ ਸਰਕਾਰ ਨੇ ਪੰਜਾਬ ਨੂੰ ਰੋਲ ਕੇ ਰੱਖ ਦਿੱਤਾ- ਸਾਬਕਾ ਮੰਤਰੀ ਕੰਗ <br/>

ਅਜੀਤ ਡੈਸਕ 16-10-2025
ਖਰੜ, 15 ਅਕਤੂਬਰ (ਜੰਡਪੁਰੀ)-ਹਲਕਾ ਖਰੜ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਵਾ. ਨੰ. 11 ਦੀ ਗਾਰਡਨ ਕਾਲੋਨੀ ਵਿਖੇ ਮੀਟਿੰਗ ਕਰਦਿਆਂ ਵਸਨੀਕਾਂ ਨਾਲ ਗੱਲਬਾਤ ਕਰਕੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ | ਇਸ ਮੌਕੇ ਹਾਜ਼ਰੀਨਾਂ ਨੇ ਇਕਸੁਰ 'ਚ ਕਿਹਾ ਕਿ ਲੋਕਾਂ ਨੇ ਜਿਸ ਜਜ਼ਬੇ ਨਾਲ ਸੂਬੇ 'ਚ 'ਆਪ' ਨੂੰ ਵੋਟਾਂ ਪਾਈਆਂ ਸਨ, ਉਸ ਨੂੰ 'ਆਪ' ਸਰਕਾਰ ਨੇ ਰੋਲ ਕੇ ਰੱਖ ਦਿੱਤਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਹਲਕਾ ਵਿਧਾਇਕਾ ਅਨਮੋਲ ਗਗਨ ਮਾਨ ਵਲੋਂ ਅੱਜ ਤੱਕ ਤੱਕ ਉਨ੍ਹਾਂ ਦੀ ਸਾਰ ਨਹੀਂ ਲਈ ਗਈ | ਇਸ ਮੌਕੇ ਸਾਬਕਾ ਮੰਤਰੀ ਕੰਗ ਨੇ ਹਾਜ਼ਰੀਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਭਾਵਨਾ ਤੁਹਾਡੀ ਇੱਕਲਿਆਂ ਦੀ ਨਹੀਂ ਹੈ, ਬਲਕਿ ਆਪ ਸਰਕਾਰ ਤੇ ਨਗਰ ਕੌਂਸਲ ਦੀ ਅਣਗਹਿਲੀ ਕਾਰਨ ਸਾਰਾ ਸ਼ਹਿਰ ਤ੍ਰਾਹ-ਤ੍ਰਾਹ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਖਰੜ ਵਿਚਲੀ ਖਿੱਚੋਤਾਣ ਅਤੇ ਸੌੜੀ ਰਾਜਨੀਤੀ ਕਰਕੇ ਚੰਡੀਗੜ੍ਹ ਦੇ ਨਾਲ ਲੱਗਦਾ ਵੱਡਾ ਖਰੜ ਸ਼ਹਿਰ ਵਿਕਾਸ ਪੱਖੋਂ ਪਛੜ ਕੇ ਰਹਿ ਗਿਆ ਹੈ | ਇਥੋਂ ਤੱਕ ਕਿ ਮੇਨ ਖਰੜ-ਲਾਂਡਰਾਂ ਰੋਡ ਦੀ ਹਾਲਤ ਵੀ ਬਦ ਤੋਂ ਬੱਦਤਰ ਹੋ ਚੁੱਕੀ ਹੈ ਕਿਉਂਕਿ ਸਰਕਾਰ ਤੇ ਨਗਰ ਕੌਂਸਲ ਵਲੋਂ ਇਸ ਅਣਗੌਲਿਆ ਕੀਤਾ ਜਾ ਰਿਹਾ ਹੈ | ਇਸ ਮੌਕੇ ਨਿਰਮਲ ਸਿੰਘ ਦੁਬਈ ਵਾਲੇ, ਰਮਨ ਦੱਤਾ, ਗੁਰਮੁੱਖ ਸਿੰਘ, ਗੁਰਜਿੰਦਰ ਸਿੰਘ, ਗੁਰਵਿੰਦਰ ਸਿੰਘ, ਰੁਪਿੰਦਰ ਸਿੰਘ, ਸੁਰਜੀਤ ਸਿੰਘ ਗਿੱਲ, ਅਮਰਜੀਤ ਸਿੰਘ, ਐਡਵੋਕੇਟ ਹਰੀਸ਼ ਰਾਠੌਰ, ਜਸਵਿੰਦਰ ਸਿੰਘ, ਸੰਦੀਪ ਸਿੰਘ, ਸਵਰਨ ਸਿੰਘ, ਲਾਲੀ ਖਾਨਪੁਰ, ਦਵਿੰਦਰਪਾਲ ਸਿੰਘ ਭੰਗੂ ਅਤੇ ਅਜੈ ਰਾਣਾ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਆਰਕੀਟੈਕਟ ਐਸੋਸੀਏਸ਼ਨ ਨੇ ਹੜ੍ਹ ਪੀੜਤਾਂ ਦੀ ਮੱਦਦ ਲਈ 51 ਹਜ਼ਾਰ ਦਾ ਚੈੱਕ ਸੌਂਪਿਆ <br/> ਅਗਲੀ ਖ਼ਬਰ ਅਣਪਛਾਤੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।