28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਆਰਕੀਟੈਕਟ ਐਸੋਸੀਏਸ਼ਨ ਨੇ ਹੜ੍ਹ ਪੀੜਤਾਂ ਦੀ ਮੱਦਦ ਲਈ 51 ਹਜ਼ਾਰ ਦਾ ਚੈੱਕ ਸੌਂਪਿਆ <br/>

ਅਜੀਤ ਡੈਸਕ 16-10-2025
ਡੇਰਾਬੱਸੀ, 15 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਆਰਕੀਟੈਕਟ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਪੰਜਾਬ 'ਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ 51 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦਾ ਚੈੱਕ ਸੌਂਪਿਆ ਗਿਆ | ਇਹ ਡੀਮਾਂਡ ਡਰਾਫਟ ਐਸੋਸੀਏਸ਼ਨ ਦੇ ਪ੍ਰਧਾਨ ਤੇਜਿੰਦਰ ਕਪਿਲ ਨੇ ਡੇਰਾਬੱਸੀ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਰਵਨੀਤ ਸਿੰਘ ਨੂੰ ਸੌਂਪਿਆ | ਇਸ ਮੌਕੇ ਤੇਜਿੰਦਰ ਕਪਿਲ ਨੇ ਕਿਹਾ ਕਿ ਇਹ ਰਕਮ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਦੇ ਸਾਂਝੇ ਯੋਗਦਾਨ ਨਾਲ ਇਕੱਠੀ ਕੀਤੀ ਗਈ ਹੈ, ਜੋ ਕਿ ਮੁੱਖ ਮੰਤਰੀ ਰਾਹਤ ਫ਼ੰਡ 'ਚ ਜਮ੍ਹਾਂ ਕਰਵਾ ਕੇ ਹੜ੍ਹ ਪੀੜਤਾਂ ਤੱਕ ਪੁੱਜਦੀ ਕੀਤੀ ਜਾਵੇਗੀ | ਇਸ ਮੌਕੇ ਕਾਰਜ ਸਾਧਕ ਅਫ਼ਸਰ ਰਵਨੀਤ ਸਿੰਘ ਨੇ ਆਰਕੀਟੈਕਟ ਐਸੋਸੀਏਸ਼ਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਕਦਮ ਹੋਰਨਾਂ ਸੰਸਥਾਵਾਂ ਲਈ ਪ੍ਰੇਰਨਾ ਸ੍ਰੋਤ ਹੈ | ਇਸ ਮੌਕੇ ਸੀਨੀਅਰ ਚੀਫ਼ ਪੈਟਰਨ ਰਾਜੇਸ਼ ਨਾਰਾਇਣ, ਚੇਅਰਮੈਨ ਜਸਪ੍ਰੀਤ ਸਿੰਘ ਬੇਦੀ, ਰਜਤ ਸ਼ਰਮਾ ਤੇ ਰਾਜੇਸ਼ ਸੈਣੀ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਕਣਕ ਦੇ ਬੀਜ ਦੇ ਭਰੇ ਟਰੱਕ ਰਵਾਨਾ- ਸੋਹਾਣਾ, ਖੇੜਾ <br/>... ਅਗਲੀ ਖ਼ਬਰ ਗ਼ੈਰ-ਤਜਰਬੇਕਾਰ ਸਰਕਾਰ ਨੇ ਪੰਜਾਬ ਨੂੰ ਰੋਲ ਕੇ ਰੱਖ ਦਿੱਤਾ- ਸਾਬਕਾ ਮੰਤਰੀ ਕੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।