28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਜੇਲ੍ਹ 'ਚ ਬੰਦ ਆਰ. ਟੀ. ਓ. ਨੇ ਇਲਾਜ ਲਈ ਮੰਗੀ ਸੀ ਜ਼ਮਾਨਤ <br/>

ਅਜੀਤ ਡੈਸਕ 16-10-2025
ਐੱਸ. ਏ. ਐੱਸ. ਨਗਰ, 15 ਅਕਤੂਬਰ (ਕਪਿਲ ਵਧਵਾ)-ਭਿ੍ਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਦਰਜ ਮਾਮਲੇ ਵਿਚ ਜੇਲ੍ਹ 'ਚ ਬੰਦ ਆਰ. ਟੀ. ਓ. ਪ੍ਰਦੀਪ ਸਿੰਘ ਢਿੱਲੋਂ ਨੇ ਮੁਹਾਲੀ ਅਦਾਲਤ ਵਿਖੇ ਇਲਾਜ਼ ਕਰਵਾਉਣ ਲਈ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸ ਦਾ ਨਿਪਟਾਰਾ ਕਰਦਿਆਂ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਜੇਲ੍ਹ ਸੁਪਰਡੈਂਟ ਨੂੰ ਜੇਲ੍ਹ 'ਚ ਹੀ ਸਹੀ ਤਰੀਕੇ ਨਾਲ ਢਿੱਲੋਂ ਦਾ ਇਲਾਜ ਕਰਵਾਉਣ ਦੇ ਨਿਰਦੇਸ਼ ਦਿੱਤੇ | ਪ੍ਰਾਪਤ ਜਾਣਕਾਰੀ ਅਨੁਸਾਰ ਮੁਹਾਲੀ ਦੇ ਆਰ. ਟੀ. ਓ. ਪ੍ਰਦੀਪ ਸਿੰਘ ਢਿੱਲੋਂ ਵਿਰੁੱਧ ਥਾਣਾ ਫਲਾਇੰਗ ਸਕੁਐਡ ਵਿਖੇ ਭਿ੍ਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ 7 ਅਪ੍ਰੈਲ ਨੂੰ ਮਾਮਲਾ ਦਰਜ ਕੀਤਾ ਗਿਆ ਸੀ | ਇਹ ਕਾਰਵਾਈ ਸਰਕਾਰ ਦੀ ਆਰ. ਟੀ. ਓ. ਦਫ਼ਤਰਾਂ 'ਚ ਰਿਸ਼ਵਤਖੋਰੀ ਦੇ ਚੱਲ ਰਹੇ ਗੋਰਖਧੰਦੇ ਖ਼ਿਲਾਫ਼ ਵਿੱਢੀ ਗਈ ਰਾਜ ਪੱਧਰੀ ਮੁਹਿੰਮ ਤਹਿਤ ਕੀਤੀ ਗਈ ਸੀ | ਵਿਜੀਲੈਂਸ ਦੇ ਅਧਿਕਾਰੀਆਂ ਨੇ ਇਕ ਏਜੰਟ ਨੂੰ ਡਰਾਈਵਿੰਗ ਲਾਇਸੰਸ ਬਣਾਉਣ ਬਦਲੇ ਰਿਸ਼ਵਤ ਲੈਂਦਿਆਂ ਰੰਗੇ-ਹੱਥੀਂ ਗਿ੍ਫ਼ਤਾਰ ਕੀਤਾ ਸੀ, ਜਿਸ ਨੇ ਇਸ ਗੋਰਖਧੰਦੇ 'ਚ ਆਰ. ਟੀ. ਓ. ਦੀ ਸ਼ਮੂਲੀਅਤ ਬਾਰੇ ਖੁਲਾਸਾ ਕੀਤਾ ਸੀ | ਇਸ ਮਾਮਲੇ ਵਿਚ ਲੰਮਾ ਸਮਾਂ ਫ਼ਰਾਰ ਰਹਿਣ ਤੋਂ ਬਾਅਦ ਆਰ. ਟੀ. ਓ. ਪ੍ਰਦੀਪ ਸਿੰਘ ਢਿੱਲੋਂ ਨੇ 21 ਅਗਸਤ ਨੂੰ ਆਤਮ-ਸਮਰਪਣ ਕੀਤਾ ਸੀ, ਜਿਸ ਤੋਂ ਬਾਅਦ ਉਸ ਨੂੰ 25 ਅਗਸਤ ਨੂੰ ਨਿਆਇਕ ਹਿਰਾਸਤ ਤਹਿਤ ਪਟਿਆਲਾ ਜੇਲ੍ਹ ਵਿਖੇ ਭੇਜ ਦਿੱਤਾ ਗਿਆ ਸੀ | ਪਟੀਸ਼ਨਕਰਤਾ ਦੇ ਵਕੀਲ ਐੱਚ. ਐੱਸ. ਧਨੋਆ ਨੇ ਅਦਾਲਤ ਅੱਗੇ ਅਪੀਲ ਕੀਤੀ ਸੀ ਕਿ ਉਨ੍ਹਾਂ ਦਾ ਮੁਵਕੀਲ ਗੰਭੀਰ ਰੂਪ ਵਿਚ ਬਿਮਾਰ ਚੱਲ ਰਿਹਾ ਅਤੇ ਉਸ ਨੂੰ ਇਲਾਜ਼ ਕਰਵਾਉਣ ਲਈ ਜ਼ਮਾਨਤ ਦਿੱਤੀ ਜਾਵੇ | ਇਸ ਅਪੀਲ ਦਾ ਜ਼ਿਲ੍ਹਾ ਅਟਾਰਨੀ ਮਨਜੀਤ ਸਿੰਘ ਨੇ ਵਿਰੋਧ ਕਰਦਿਆਂ ਕਿਹਾ ਕਿ ਇਲਾਜ਼ ਦੀਆਂ ਸਾਰੀਆਂ ਸਹੂਲਤਾਂ ਜੇਲ੍ਹ ਵਿਚ ਹੀ ਮੌਜੂਦ ਹਨ ਅਤੇ ਜੇਕਰ ਮੁਲਜ਼ਮ ਨੂੰ ਜ਼ਮਾਨਤ ਦਿੱਤੀ ਗਈ ਤਾਂ ਉਹ ਸਬੂਤਾਂ ਨਾਲ ਛੇੜਛਾੜ ਕਰ ਸਕਦਾ ਹੈ | ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਉਪਰੰਤ ਅਦਾਲਤ ਨੇ ਢਿੱਲੋਂ ਨੂੰ ਜ਼ਮਾਨਤ ਨਾ ਦਿੰਦਿਆਂ ਇਲਾਜ਼ ਦੀ ਸਹੂਲਤ ਜੇਲ੍ਹ 'ਚ ਹੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ |

ਪਿਛਲੀ ਖ਼ਬਰ ਵੱਖ-ਵੱਖ ਥਾਈਾ ਹੋਏ ਝਗੜਿਆਂ ਸੰਬੰਧੀ ਮਾਮਲੇ ਦਰਜ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਕਣਕ ਦੇ ਬੀਜ ਦੇ ਭਰੇ ਟਰੱਕ ਰਵਾਨਾ- ਸੋਹਾਣਾ, ਖੇੜਾ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।