ਖਰੜ, 15 ਅਕਤੂਬਰ (ਜੰਡਪੁਰੀ)-ਵਿਧਾਨ ਸਭਾ ਹਲਕਾ ਖਰੜ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਜੇ ਸ਼ਰਮਾ ਟਿੰਕੂ ਦੀ ਅਗਵਾਈ 'ਚ 'ਵੋਟ ਚੋਰ, ਗੱਦੀ ਛੋੜ' ਮੁਹਿੰਮ ਤਹਿਤ 10 ਹਜ਼ਾਰ ਫਾਰਮ ਭਰ ਕੇ ਸੈਕਟਰ-15 ਕਾਂਗਰਸ ਭਵਨ ਚੰਡੀਗੜ੍ਹ ਵਿਖੇ ਜਮ੍ਹਾਂ ਕਰਵਾਏ ਗਏ | ਇਸ ਮੌਕੇ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਨੇ ਕਿਹਾ ਕਿ ਮੈਂ ਆਪਣੇ ਖਰੜ ਹਲਕੇ ਦੇ ਉਨ੍ਹਾਂ ਸਾਰੇ ਕਾਂਗਰਸੀ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ, ਜਿਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ 10 ਹਜ਼ਾਰ ਤੋਂ ਵੀ ਵੱਧ ਫਾਰਮ ਭਰੇ ਹਨ ਅਤੇ ਰਾਹੁਲ ਗਾਂਧੀ ਦੇ ਸੁਨੇਹੇ ਨੂੰ ਸਵੀਕਾਰ ਕਰਦਿਆਂ ਆਪਣਾ ਫਰਜ਼ ਨਿਭਾਇਆ ਹੈ | ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਇਸ ਮੁਹਿੰਮ 'ਚ ਵਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਕਿਉਂਕਿ ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਵਾਸੀਆਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ ਅਤੇ ਵੋਟਾਂ ਚੋਰੀ ਕਰਕੇ ਸੱਤਾ ਦਾ ਸੁੱਖ ਭੋਗ ਰਹੀ ਹੈ | ਇਸੇ ਲੜੀ ਤਹਿਤ ਗੁਰਿੰਦਰ ਸਿੰਘ ਬੈਦਵਾਣ ਬਲਾਕ ਪ੍ਰਧਾਨ ਕਾਂਗਰਸ, ਨਿੱਜੀ ਸਕੱਤਰ ਕੁਲਦੀਪ ਸਿੰਘ ਓਇੰਦ, ਰਣਜੀਤ ਸਿੰਘ ਨਗਲੀਆਂ ਸੀਨੀਅਰ ਕਾਂਗਰਸੀ ਆਗੂ, ਸ਼ਮਿੰਦਰ ਸਿੰਘ ਬੜੌਦੀ ਬਲਾਕ ਚੇਅਰਮੈਨ ਐੱਸ. ਸੀ. ਵਿੰਗ, ਮਨਜੀਤ ਕੌਰ ਸੋਨੂੰ ਸੋਸ਼ਲ ਮੀਡੀਆ ਇੰਚਾਰਜ ਪੰਜਾਬ ਅਤੇ ਸੁਖਵਿੰਦਰ ਸਿੰਘ ਆਦਿ ਵਲੋਂ ਕਾਂਗਰਸ ਭਵਨ ਵਿਖੇ ਜਾ ਕੇ ਯੁਗੇਸ਼ ਰਿੰਕੂ ਅਤੇ ਹੈਪੀ ਖੇੜਾ ਨੂੰ 10 ਹਜ਼ਾਰ ਫਾਰਮ ਸੌਂਪੇ ਗਏ |