28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਵਲੋਂ ਪਿੰਡ ਝੰਜੇੜੀ ਦੀ ਅਨਾਜ ਮੰਡੀ ਦਾ ਉਦਘਾਟਨ <br/>

ਅਜੀਤ ਡੈਸਕ 16-10-2025
ਖਰੜ, 15 ਅਕਤੂਬਰ (ਜੰਡਪੁਰੀ)-ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਵਲੋਂ ਖਰੜ ਦੀ ਅਨਾਜ ਮੰਡੀ ਅਧੀਨ ਆਉਂਦੀ ਪਿੰਡ ਝੰਜੇੜੀ ਦੀ ਨਵੀਂ ਅਨਾਜ ਮੰਡੀ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਸਾਉਣੀ ਦੇ ਸੀਜ਼ਨ ਲਈ ਮਾਰਕੀਟ ਕਮੇਟੀਆਂ 'ਚ ਫ਼ਸਲ ਦੀ ਖ਼ਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ ਝੱਲਣੀ ਪਵੇ | ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ ਜਲਦ ਹੀ ਇੱਥੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਸ਼ੁਰੂ ਹੋ ਜਾਵੇਗੀ | ਇਸ ਮੌਕੇ ਹਾਕਮ ਸਿੰਘ ਵਾਲੀਆ ਚੇਅਰਮੈਨ ਮਾਰਕੀਟ ਕਮੇਟੀ ਖਰੜ, ਜਤਿੰਦਰ ਸਿੰਘ ਰਾਣਾ, ਹਰਜੀਤ ਸਿੰਘ ਛਿੱਬਰ ਅਤੇ ਕੌਂਸਲਰ ਰਾਮ ਸਰੂਪ ਸਮੇਤ ਪਿੰਡ ਮੱਛਲੀ ਕਲਾਂ, ਮੱਛਲੀ ਖੁਰਦ, ਰਸਨਹੇੜੀ, ਮਗਰ, ਸਵਾੜਾ, ਭਾਰਤਪੁਰ, ਪੱਤੜਾਂ ਅਤੇ ਚਡਿਆਲਾ ਸੂਦਾਂ ਦੇ ਪੰਚ-ਸਰਪੰਚ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਮੁਬਾਰਕਪੁਰ ਦੀ ਬਾਵਾ ਕਾਲੋਨੀ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ <br/> ਅਗਲੀ ਖ਼ਬਰ ਹਲਕਾ ਇੰਚਾਰਜ ਟਿੰਕੂ ਦੀ ਅਗਵਾਈ 'ਚ 'ਵੋਟ ਚੋਰ, ਗੱਦੀ ਛੋੜ' ਮੁਹਿੰਮ ਤਹਿਤ ਭਰੇ ਫਾਰਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।