28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਮੁਬਾਰਕਪੁਰ ਦੀ ਬਾਵਾ ਕਾਲੋਨੀ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ <br/>

ਅਜੀਤ ਡੈਸਕ 16-10-2025
ਡੇਰਾਬੱਸੀ, 15 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਮੁਬਾਰਕਪੁਰ ਦੇ ਵਾਰਡ ਨੰ.-3 ਅਤੇ 4 ਦੀ ਬਾਵਾ ਕਾਲੋਨੀ ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ | ਇਸ ਦੌਰਾਨ ਵਿਧਾਇਕ ਰੰਧਾਵਾ ਨੇ ਕਾਲੋਨੀ ਦਾ ਮੌਕੇ 'ਤੇ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਨਗਰ ਕੌਂਸਲ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਸੀਵਰੇਜ, ਸੜਕਾਂ, ਸਟਰੀਟ ਲਾਈਟਾਂ ਤੇ ਸਾਫ਼-ਸਫ਼ਾਈ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਇਲਾਕਿਆਂ ਦੇ ਵਿਕਾਸ ਲਈ ਖਾਸ ਯੋਜਨਾਵਾਂ ਤਿਆਰ ਕਰ ਰਹੀ ਹੈ, ਜਿਸ ਤਹਿਤ ਮੁਬਾਰਕਪੁਰ ਦੀ ਬਾਵਾ ਕਾਲੋਨੀ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ | ਇਸ ਦੌਰਾਨ ਨਗਰ ਕੌਂਸਲ ਡੇਰਾਬੱਸੀ ਦੀ ਪ੍ਰਧਾਨ ਆਸ਼ੂ ਉਪਨੇਜਾ ਨੇ ਦੱਸਿਆ ਕਿ ਇਨ੍ਹਾਂ ਵਾਰਡਾਂ ਦੀ ਹਾਲਤ ਕਈ ਸਾਲਾਂ ਤੋਂ ਖਸਤਾ ਸੀ ਅਤੇ ਹੁਣ ਇਥੇ ਡਰੇਨ ਪਾਈਪਾਂ ਵਿਛਾਉਣ, ਸੜਕਾਂ ਦੀ ਮੁਰੰਮਤ ਅਤੇ ਸਟਰੀਟ ਲਾਈਟਾਂ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਇਹ ਪੂਰਾ ਪ੍ਰਾਜੈਕਟ ਲਗਪਗ 2 ਤੋਂ 3 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ ਤੇ ਇਸ ਨੂੰ 31 ਦਸੰਬਰ ਤੱਕ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ | ਇਸ ਮੌਕੇ ਸਥਾਨਕ ਆਗੂ ਹੈਪੀ ਟੀਮ ਸਮੇਤ, ਕੌਂਸਲ ਮੈਂਬਰ ਤੇ ਕੌਂਸਲ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਮੌਜੂਦ ਸਨ |

ਪਿਛਲੀ ਖ਼ਬਰ ਪੁਆਧੀ ਪੰਜਾਬੀ ਸੱਥ ਵਲੋਂ ਵੱਖੋ-ਵੱਖ ਸ਼ਖ਼ਸੀਅਤਾਂ ਨੂੰ ਕੀਤਾ ਜਾਵੇਗਾ ਸਨਮਾਨਿਤ <br/> ਅਗਲੀ ਖ਼ਬਰ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਵਲੋਂ ਪਿੰਡ ਝੰਜੇੜੀ ਦੀ ਅਨਾਜ ਮੰਡੀ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।