28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਪਸ਼ੂ-ਪਾਲਣ ਮੰਤਰੀ ਵਲੋਂ ਮੂੰਹ-ਖੁਰ ਦੀ ਬਿਮਾਰੀ ਦੀ ਰੋਕਥਾਮ ਲਈ ਮੁਫ਼ਤ ਟੀਕਾਕਰਨ ਦੀ ਰਾਜ ਵਿਆਪੀ ਮੁਹਿੰਮ ਦੀ ਸ਼ੁਰੂਆਤ <br/>

ਮੁਹਾਲੀ ਦੇ ਉਦਯੋਗਿਕ ਖੇਤਰ ਫੇਜ਼-1 ਸਥਿਤ ਗਊਸ਼ਾਲਾ ਤੋਂ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ ਰਾਜ ਪੱਧਰੀ ਮੁਫ਼ਤ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਪਸ਼ੂ-ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ | ਅਜੀਤ ਤਸਵੀਰ <br/> 16-10-2025
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪਸ਼ੂ-ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਪੰਜਾਬ ਭਰ 'ਚ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ ਗੌਰੀ ਸ਼ੰਕਰ ਸੇਵਾ ਦਲ ਉਦਯੋਗਿਕ ਖੇਤਰ ਫੇਜ਼-1 ਮੁਹਾਲੀ ਸਥਿਤ ਗਊਸ਼ਾਲਾ ਤੋਂ ਰਾਜ ਪੱਧਰੀ ਮੁਫ਼ਤ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪਸ਼ੂ-ਪਾਲਣ ਮੰਤਰੀ ਖੁੱਡੀਆਂ ਨੇ ਦੱਸਿਆ ਕਿ ਪੰਜਾਬ 'ਚ ਕਰੀਬ 59 ਲੱਖ ਗਾਵਾਂ ਅਤੇ ਮੱਝਾਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਸਰਕਾਰ ਵਲੋਂ ਐੱਫ. ਐੱਮ. ਡੀ. ਦੇ ਸੱਤਵੇਂ ਗੇੜ ਰਾਹੀਂ ਮੁਫ਼ਤ ਟੀਕਾਕਰਨ ਕੀਤਾ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਵਲੋਂ ਗਊਸ਼ਾਲਾ ਨੂੰ 50 ਹਜ਼ਾਰ ਰੁ. ਦਾ ਚੈੱਕ ਵੀ ਦਿੱਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪਸ਼ੂ-ਪਾਲਣ ਮੰਤਰੀ ਖੁੱਡੀਆਂ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਪੰਜਾਬ 'ਚੋਂ ਮੂੰਹ-ਖੁਰ ਦੀ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨਾ ਹੈ | ਉਨ੍ਹਾਂ ਦੱਸਿਆ ਕਿ ਇਹ ਟੀਕਾਕਰਨ ਪਸ਼ੂ-ਪਾਲਣ ਵਿਭਾਗ ਦੇ ਸਟਾਫ਼ ਵਲੋਂ ਪੂਰੇ ਪੰਜਾਬ ਅੰਦਰ ਘਰ-ਘਰ ਜਾ ਕੇ ਬਿਲਕੱੁਲ ਮੁਫ਼ਤ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਲੋੜਵੰਦ ਪਸ਼ੂ-ਪਾਲਕ ਪਸ਼ੂ-ਧੰਨ ਨੂੰ ਪਹਿਲ ਦੇ ਆਧਾਰ 'ਤੇ ਟੀਕੇ ਲਗਵਾਉਣ | ਉਨ੍ਹਾਂ ਸੂਬੇ ਦੇ ਸਾਰੇ ਪਸ਼ੂ-ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਸ਼ੂਆਂ ਦਾ ਟੀਕਾਕਰਨ ਕਰਵਾਉਣ ਲਈ ਨੇੜਲੇ ਪਸ਼ੂ ਹਸਪਤਾਲ ਨਾਲ ਤਾਲਮੇਲ ਕਰਨ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ 45 ਦਿਨਾਂ 'ਚ ਮੁਕੰਮਲ ਕੀਤਾ ਜਾਣਾ ਹੈ | ਇਸ ਮੌਕੇ ਡਾ. ਸ਼ਾਮ ਸਿੰਘ ਜੁਆਇੰਟ ਡਾਇਰੈਕਟਰ ਪਸ਼ੂ-ਪਾਲਣ, ਡਾ. ਭੁਪਿੰਦਰਪਾਲ ਸਿੰਘ ਡਿਪਟੀ ਡਾਇਰੈਕਟਰ ਪਸ਼ੂ-ਪਾਲਣ, ਡਾ. ਆਲਮਦੀਪ ਕੌਰ ਸਹਾਇਕ ਡਾਇਰੈਕਟਰ ਪਸ਼ੂ-ਪਾਲਣ ਅਤੇ ਡਾ. ਲੋਕੇਸ਼ ਕਾਜਲ ਸਹਾਇਕ ਡਾਇਰੈਕਟਰ ਪਸ਼ੂ-ਪਾਲਣ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਆਰੀਆ ਸਮਾਜ ਖਰੜ ਵਲੋਂ ਮੀਟਿੰਗ ਅਗਲੀ ਖ਼ਬਰ ਪੁਆਧੀ ਪੰਜਾਬੀ ਸੱਥ ਵਲੋਂ ਵੱਖੋ-ਵੱਖ ਸ਼ਖ਼ਸੀਅਤਾਂ ਨੂੰ ਕੀਤਾ ਜਾਵੇਗਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।