ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਵਿਧਾਇਕ ਕੁਲਵੰਤ ਸਿੰਘ ਵਲੋਂ ਮੁਹਾਲੀ ਦੀਆਂ ਤਿੰਨ ਪ੍ਰਮੁੱਖ ਸੜਕਾਂ ਦੇ ਨਿਰਮਾਣ ਤੇ ਮੁਰੰਮਤ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ | ਇਹ ਉਪਰਾਲਾ ਹਲਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸੰਪਰਕ ਸਹੂਲਤਾਂ ਪ੍ਰਦਾਨ ਕਰਨ ਲਈ ਕੀਤਾ ਗਿਆ | ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਹੁੰਚ ਸੜਕ ਲਾਂਡਰਾਂ ਸੜਕ, ਜਿਸ ਦੀ ਕੁੱਲ ਲੰਬਾਈ ਅੱਧਾ ਕਿੱਲੋਮੀਟਰ ਅਤੇ ਚੌੜਾਈ 14 ਫੁੱਟ ਹੈ, ਨੂੰ ਬਣਾਉਣ 'ਤੇ 23 ਲੱਖ ਰੁਪਏ ਦਾ ਖ਼ਰਚਾ ਆਵੇਗਾ | ਉਨ੍ਹਾਂ ਦੱਸਿਆ ਕਿ ਇਹ ਕੰਮ 6 ਮਹੀਨਿਆਂ 'ਚ ਪੂਰਾ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਤੰਗੌਰੀ ਤੋਂ ਮਾਣਕਪੁਰ ਕੱਲਰ ਲਿੰਕ ਸੜਕ, ਜਿਸ ਦੀ ਕੁੱਲ ਲੰਬਾਈ 1.31 ਕਿੱਲੋਮੀਟਰ ਅਤੇ ਚੌੜਾਈ 10 ਫੁੱਟ ਹੈ, ਨੂੰ ਬਣਾਉਣ ਲਈ 60 ਲੱਖ ਰੁ. ਖ਼ਰਚੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਕੰਮ ਨੂੰ ਵੀ 6 ਮਹੀਨਿਆਂ 'ਚ ਪੂਰਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਉਕਤ ਇਲਾਵਾ ਸੇਖਨ ਮਾਜਰਾ ਤੋਂ ਕੁਰੜਾ ਲਿੰਕ ਸੜਕ, ਜਿਸ ਦੀ ਕੁੱਲ ਲੰਬਾਈ 1.25 ਕਿੱਲੋਮੀਟਰ ਅਤੇ ਚੌੜਾਈ 10 ਫੁੱਟ ਹੈ, ਨੂੰ ਬਣਾਉਣ 'ਤੇ 27 ਲੱਖ ਰੁ. ਖ਼ਰਚੇ ਜਾਣਗੇ, ਜਦਕਿ 5.30 ਲੱਖ ਰੁ. ਦੀ ਰਕਮ ਹਰ 5 ਸਾਲ ਬਾਅਦ ਦੀ ਦੇਖਭਾਲ ਲਈ ਰੱਖੀ ਗਈ ਹੈ | ਉਨ੍ਹਾਂ ਦੱਸਿਆ ਕਿ ਇਹ ਕੰਮ ਵੀ 6 ਮਹੀਨਿਆਂ 'ਚ ਪੂਰਾ ਕਰ ਲਿਆ ਜਾਵੇਗਾ | ਇਸ ਮੌਕੇ ਕੁਲਦੀਪ ਸਿੰਘ ਸਮਾਣਾ, ਜਸਪ੍ਰੀਤ ਸਿੰਘ ਸਰਪੰਚ ਲਾਂਡਰਾਂ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ, ਗੁਰਮੱੁਖ ਸਿੰਘ, ਸੁਖਜਿੰਦਰ ਸਿੰਘ, ਭਾਈ ਜਸਪ੍ਰੀਤ ਸਿੰਘ ਸਰਪੰਚ ਲਾਂਡਰਾਂ, ਗੁਰਪ੍ਰੀਤ ਸਿੰਘ, ਜਸਪਾਲ ਕੱਲੇ, ਗੁਰਮੱੁਖ ਸਿੰਘ, ਸੁਖਜਿੰਦਰ ਸਿੰਘ, ਤਰਲੋਚਨ ਸਿੰਘ ਤੋਚੀ ਬਲੌਂਗੀ ਪ੍ਰਧਾਨ, ਸਰਪੰਚ ਅਵਤਾਰ ਸਿੰਘ ਮੌਲੀ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਗੁਰਪਾਲ ਸਿੰਘ ਗਰੇਵਾਲ, ਹਰਪਾਲ ਸਿੰਘ ਬਰਾੜ, ਅਕਵਿੰਦਰ ਸਿੰਘ ਗੋਸਲ, ਸਤਨਾਮ ਸਿੰਘ ਸਰਪੰਚ ਪਿੰਡ ਗੀਗੇਮਾਜਰਾ, ਮੁਖਤਿਆਰ ਸਿੰਘ ਸਰਪੰਚ ਕੁਰੜਾ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ ਸਰਪੰਚ ਸ਼ੇਖਨ ਮਾਜਰਾ ਤੇ ਅਮਿਤ ਜੈਨ ਆਦਿ ਹਾਜ਼ਰ ਸਨ |