28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਤੇਜ਼ ਰਫ਼ਤਾਰ ਥਾਰ ਨੇ ਦੋ ਭੈਣਾਂ ਨੂੰ ਮਾਰੀ ਟੱਕਰ, ਇਕ ਦੀ ਮੌਤ, ਦੂਜੀ ਜ਼ਖਮੀ <br/>

ਅਜੀਤ ਡੈਸਕ 16-10-2025
ਚੰਡੀਗੜ੍ਹ, 15 ਅਕਤੂਬਰ (ਕਪਿਲ ਵਧਵਾ)-ਸ਼ਹਿਰ 'ਚ ਇਕ ਵੱਡਾ ਸੜਕ ਹਾਦਸਾ ਓਦੋਂ ਵਾਪਰਿਆ, ਜਦੋਂ ਲਾਪ੍ਰਵਾਹ ਥਾਰ ਡਰਾਈਵਰ ਨੇ ਸੜਕ ਪਾਰ ਕਰ ਰਹੀਆਂ ਦੋ ਭੈਣਾਂ ਨੂੰ ਟੱਕਰ ਮਾਰ ਦਿੱਤੀ | ਇਹ ਹਾਦਸਾ ਸੈਕਟਰ-45 ਵਿਖੇ ਦੇਵ ਸਮਾਜ ਕਾਲਜ ਦੇ ਸਾਹਮਣੇ ਵਾਪਰਿਆ ਹੈ | ਟੱਕਰ ਇੰਨੀ ਭਿਆਨਕ ਸੀ ਕਿ ਗੰਭੀਰ ਰੂਪ ਵਿਚ ਜ਼ਖਮੀ ਹੋਣ ਕਾਰਨ ਇਕ ਕੁੜੀ ਦੀ ਮੌਤ ਹੋ ਗਈ, ਜਦਕਿ ਦੂਜੀ ਲੜਕੀ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਅਤੇ ਉਸਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ | ਪੁਲਿਸ ਮੁਤਾਬਿਕ, ਦੋਵੇਂ ਕੁੜੀਆਂ ਕਾਲਜ ਖ਼ਤਮ ਹੋਣ ਤੋਂ ਬਾਅਦ ਘਰ ਵਾਪਸ ਜਾ ਰਹੀਆਂ ਸਨ | ਜਦੋਂ ਉਹ ਸੜਕ ਪਾਰ ਕਰ ਰਹੀਆਂ ਸਨ, ਤਾਂ ਤੇਜ਼ ਰਫ਼ਤਾਰ ਥਾਰ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰੀ | ਦੋਨਾਂ ਕੁੜੀਆਂ ਨੂੰ ਤੁਰੰਤ ਸਰਕਾਰੀ ਜੀ. ਐੱਮ. ਸੀ. ਐੱਚ. ਸੈਕਟਰ-32 'ਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਛੋਟੀ ਭੈਣ ਸੋਜੇਫ ਨੂੰ ਮਿ੍ਤਕ ਐਲਾਨ ਦਿੱਤਾ | ਜਦਕਿ ਵੱਡੀ ਭੈਣ ਇਸ਼ਾ ਨੂੰ ਆਈ. ਸੀ. ਯੂ. ਵਿਚ ਦਾਖ਼ਲ ਕੀਤਾ ਗਿਆ | ਹਾਦਸੇ ਤੋਂ ਬਾਅਦ ਥਾਰ ਚਲਾਕ ਮੌਕੇ ਤੋਂ ਗੱਡੀ ਛੱਡ ਕੇ ਫਰਾਰ ਹੋ ਗਿਆ | ਪੁਲਿਸ ਨੇ ਫ਼ਰਾਰ ਡਰਾਈਵਰ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ | ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮੁਲਜ਼ਮ ਦੀ ਪਛਾਣ ਕੀਤੀ ਜਾ ਸਕੇ |

ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਵਿਖੇ 'ਤਰੰਗ ਖੁਸ਼ੀਓਾ ਕੇ ਸੰਗ' ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਬੱਚਿਆਂ ਨਾਲ ਸੰਬੰਧਿਤ ਸੰਸਥਾਵਾਂ 'ਚ ਲੋਕਾਂ ਦੀ ਪੁਲਿਸ ਵੈਰੀਫ਼ਿਕੇਸ਼ਨ ਦੀ ਮੰਗ 'ਤੇ ਯੂ. ਟੀ. ਤੇ ਹਰਿਆਣਾ ਨੂੰ ਨੋਟਿਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।